ਲੁਧਿਆਣਾ/ਬਿਊਰੋ ਨਿਊਜ਼
ਪੰਜਾਬੀ ਸਾਹਿਤ ਅਕਾਦਮੀ ਦੀ ਰੈਫ਼ਰੈਂਸ ਲਾਇਬ੍ਰੇਰੀ ਦੇ ਡਾਇਰੈਕਟਰ ਅਤੇ ਉੱਘੇ ਸਿੱਖਿਆ ਸ਼ਾਸਤਰੀ ਪ੍ਰਿੰਸੀਪਲ ਪ੍ਰੇਮ ਸਿੰਘ ਬਜਾਜ ਦਾ ਲੁਧਿਆਣਾ ‘ਚ ਦੇਹਾਂਤ ਹੋ ਗਿਆ ਹੈ। ਉਨ੍ਹਾਂ ਦਾ ਅੰਤਿਮ ਸਸਕਾਰ ਭਲਕੇ 26 ਦਸੰਬਰ ਨੂੰ ਮਾਡਲ ਟਾਊਨ ਐਕਸਟੈਨਸ਼ਨ ਲੁਧਿਆਣਾ ਵਿਚ ਬਾਅਦ ਦੁਪਹਿਰ 2 ਵਜੇ ਹੋਵੇਗਾ। ਪ੍ਰਿੰਸੀਪਲ ਪ੍ਰੇਮ ਸਿੰਘ ਬਜਾਜ ਪੰਜਾਬੀ ਸਾਹਿਤ ਅਕਾਦਮੀ ਲੁਧਿਆਣਾ ਦੇ ਸਾਬਕਾ ਜਨਰਲ ਸਕੱਤਰ ਅਤੇ ਪਿਛਲੇ ਤਿੰਨ ਦਹਾਕਿਆਂ ਤੋਂ ਰੈਫ਼ਰੈਂਸ ਲਾਇਬਰੇਰੀ ਦੇ ਡਾਇਰੈਕਟਰ ਸਨ। ਇਸ ਤੋਂ ਪਹਿਲਾਂ ਉਹ ਲੰਮਾ ਸਮਾਂ ਲਾਜਪਤ ਰਾਏ ਮੈਮੋਰੀਅਲ ਕਾਲਜ ਜਗਰਾਉਂ ਦੇ ਪ੍ਰਿੰਸੀਪਲ ਵੀ ਰਹੇ ਸਨ। ਪ੍ਰੇਮ ਸਿੰਘ ਬਜਾਜ ਦੇ ਦੇਹਾਂਤ ‘ਤੇ ਸਮੁੱਚੀਆਂ ਸਾਹਿਤਕ ਜਥੇਬੰਦੀਆਂ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
Check Also
ਫਿਲਮ ‘ਜਾਟ’ ਨੂੰ ਲੈ ਕੇ ਅਦਾਕਾਰ ਸੰਨੀ ਦਿਓਲ ਤੇ ਰਣਦੀਪ ਹੁੱਡਾ ਵਿਰੁੱਧ ਮਾਮਲਾ ਦਰਜ
ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਲੱਗਣ ਲੱਗੇ ਆਰੋਪ ਜਲੰਧਰ/ਬਿਊਰੋ ਨਿਊਜ਼ ਜਲੰਧਰ ਦੇ ਸਦਰ ਪੁਲਿਸ …