ਵਿਦੇਸ਼ ਭੇਜਣ ਦੇ ਨਾਮ ‘ਤੇ ਧੋਖਾਧੜੀ ਦੇ ਆਰੋਪਾਂ ਕਰਕੇ ਹੋਈ ਕਾਰਵਾਈ
ਲੁਧਿਆਣਾ/ਬਿਊਰੋ ਨਿਊਜ਼
ਲੁਧਿਆਣਾ ਦੀ ਮਸ਼ਹੂਰ ਇਮੀਗ੍ਰੇਸ਼ਨ ਫਰਮ ਓਵਰਸੀਜ਼ ਐਜੂਕੇਸ਼ਨ ਐਂਡ ਕਰੀਅਰ ਕੰਸਲਟੈਂਟ ਪ੍ਰਾਈਵੇਟ ਲਿਮਟਿਡ (ਓ.ਈ.ਸੀ.ਸੀ.) ਦਾ ਲਾਇਸੈਂਸ ਰੱਦ ਹੋ ਗਿਆ ਹੈ। ਇਹ ਕਾਰਵਾਈ ਲੋਕਾਂ ਨੂੰ ਵਿਦੇਸ਼ ਭੇਜਣ ਦੇ ਨਾਮ ‘ਤੇ ਧੋਖਾਧੜੀ ਦੇ ਆਰੋਪ ਵਜੋਂ ਕੀਤੀ ਗਈ। ਲੁਧਿਆਣਾ ਦੇ ਡਿਪਟੀ ਕਮਿਸ਼ਨਰ ਪ੍ਰਦੀਪ ਅਗਰਵਾਲ ਦੇ ਮੁਤਾਬਕ ਇਸ ਫਰਮ ਨੂੰ 8 ਮਈ 2018 ਨੂੰ ਜਾਰੀ ਲਾਇਸੈਂਸ ਨੂੰ ਵੀ ਰੱਦ ਕਰ ਦਿੱਤਾ ਗਿਆ। ਉਨ੍ਹਾਂ ਨੇ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਪੱਤਰ ਲਿਖ ਕੇ ਇਸ ਫਰਮ ਦਾ ਨਾਮ ਸਰਕਾਰੀ ਵੈਬਸਾਈਟ ‘ਤੇ ਲਾਲ ਅੱਖਰਾਂ ਵਿਚ ਦਰਜ ਕਰਨ ਲਈ ਕਿਹਾ ਹੈ। ਜ਼ਿਕਰਯੋਗ ਹੈ ਕਿ ਲੁਧਿਆਣਾ ਪ੍ਰਸ਼ਾਸਨ ਪਹਿਲਾਂ ਹੀ ਇਸ ਵੈਬਸਾਈਟ ‘ਤੇ ਕਾਰਵਾਈ ਕਰ ਚੁੱਕਾ ਹੈ। ਡਿਪਟੀ ਕਮਿਸ਼ਨਰ ਪ੍ਰਦੀਪ ਅਗਰਵਾਲ ਨੇ ਦੱਸਿਆ ਕਿ ਮੋਗਾ ਦੇ ਐਸ.ਐਸ.ਪੀ. ਵਲੋਂ ਇਸ ਫਰਮ ਖਿਲਾਫ ਕੇਸ ਦਰਜ ਕੀਤਾ ਸੀ, ਇਸ ਤੋਂ ਬਾਅਦ ਉਨ੍ਹਾਂ ਫਰਮ ਦਾ ਲਾਇਸੈਂਸ ਰੱਦ ਕਰਨ ਦੀ ਸਿਫਾਰਸ਼ ਕੀਤੀ ਸੀ।
Check Also
ਹੁਸ਼ਿਆਰਪੁਰ ਦੇ ਕਸਬਾ ਦਸੂਹਾ ਨੇੜੇ ਬੱਸ ਅਤੇ ਕਾਰ ਦੀ ਭਿਆਨਕ ਟੱਕਰ – 8 ਵਿਅਕਤੀਆਂ ਦੀ ਮੌਤ ਅਤੇ 32 ਜ਼ਖਮੀ
ਦਸੂਹਾ/ਬਿਊਰੋ ਨਿਊਜ਼ ਹੁਸ਼ਿਆਰਪੁਰ ਦੇ ਕਸਬਾ ਦਸੂਹਾ ਨੇੜੇ ਅੱਜ ਸਵੇਰੇ 10 ਵਜੇ ਦੇ ਕਰੀਬ ਮਿੰਨੀ ਬੱਸ …