‘ਆਪ’ ਤੇ ਅਕਾਲੀ ਪੰਜਾਬ ਸਰਕਾਰ ਖਿਲਾਫ ਲਗਾਉਣਗੇ ਧਰਨੇ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਸਮੇਤ ਦੇਸ਼ ਭਰ ਵਿਚ ਮਹਿੰਗਾਈ ਨੇ ਜਨਤਾ ਨੂੰ ਕਚੂੰਮਰ ਕੱਢਿਆ ਪਿਆ ਹੈ ਅਤੇ ਪਿਆਜ਼ ਦਾ ਭਾਅ 100 ਰੁਪਏ ਪ੍ਰਤੀ ਕਿਲੋ ਤੋਂ ਵੀ ਉਪਰ ਚਲਾ ਗਿਆ ਅਤੇ ਹੋਰ ਮੌਸਮੀ ਸਬਜ਼ੀਆਂ ‘ਤੇ ਵੀ ਮਹਿੰਗਾਈ ਦੀ ਮਾਰ ਪੈ ਰਹੀ ਹੈ। ਇਸ ਦੇ ਚੱਲਦਿਆਂ ਬਿਜਲੀ ਵਿਭਾਗ ਨੇ ਵੀ ਪੰਜਾਬ ਦੇ ਲੋਕਾਂ ‘ਤੇ 1490 ਕਰੋੜ ਰੁਪਏ ਦਾ ਹੋਰ ਬੋਝ ਪਾ ਦਿੱਤਾ ਹੈ। ਹੁਣ 1 ਜਨਵਰੀ ਤੋਂ ਘਰੇਲੂ ਖਪਤਕਾਰਾਂ ਲਈ ਬਿਜਲੀ 30 ਪੈਸੇ ਪ੍ਰਤੀ ਯੂਨਿਟ ਅਤੇ ਸਨਅਤਾਂ ਲਈ 29 ਪ੍ਰੈਸੇ ਪ੍ਰਤੀ ਯੂਨਿਟ ਮਹਿੰਗੀ ਹੋ ਜਾਵੇਗੀ।
ਪੰਜਾਬ ਵਿਚ ਵਧੀਆਂ ਬਿਜਲੀ ਦੀਆਂ ਦਰਾਂ ‘ਤੇ ਆਮ ਆਦਮੀ ਪਾਰਟੀ ਅਤੇ ਅਕਾਲੀ ਦਲ ਨੇ ਨਰਾਜ਼ਗੀ ਪ੍ਰਗਟ ਕੀਤੀ। ਵਿਰੋਧੀ ਧਿਰ ਦੇ ਆਗੂ ਅਤੇ ‘ਆਪ’ ਵਿਧਾਇਕ ਹਰਪਾਲ ਚੀਮਾ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਵਧੀਆਂ ਬਿਜਲੀ ਦਰਾਂ ਖਿਲਾਫ ਪੰਜਾਬ ਭਰ ਵਿਚ ਧਰਨੇ ਲਗਾਏਗੀ। ਇਸੇ ਦੌਰਾਨ ਅਕਾਲੀ ਦਲ ਦੇ ਰਾਜ ਸਭਾ ਮੈਂਬਰ ਬਲਵਿੰਦਰ ਸਿੰਘ ਭੂੰਦੜ ਨੇ ਵੀ ਬਿਜਲੀ ਦੀਆਂ ਵਧਾਈਆਂ ਗਈਆਂ ਦਰਾਂ ਖਿਲਾਫ ਧਰਨੇ ਪ੍ਰਦਰਸ਼ਨਾਂ ਦੀ ਗੱਲ ਕਹੀ ਹੈ। ਇਸੇ ਦੌਰਾਨ ਕਾਂਗਰਸ ਦੇ ਹੀ ਰਾਜ ਸਭਾ ਮੈਂਬਰ ਸ਼ਮਸ਼ੇਰ ਸਿੰਘ ਦੂਲੋਂ ਨੇ ਵੀ ਪੰਜਾਬ ਵਿਚ ਬਿਜਲੀ ਦੀਆਂ ਵਧਾਈਆਂ ਗਈਆਂ ਦਰਾਂ ਵਾਪਸ ਲੈਣ ਦੀ ਮੰਗ ਕੀਤੀ ਹੈ।
Check Also
ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਵੱਲੋਂ ਮਰਨ ਵਰਤ ਖ਼ਤਮ
ਕਿਹਾ : ਕਿਸਾਨ ਅੰਦੋਲਨ ਨੂੰ ਮੁੜ ਤੋਂ ਕੀਤਾ ਜਾਵੇਗਾ ਸਰਗਰਮ ਚੰਡੀਗੜ੍ਹ/ਬਿਊਰੋ ਨਿਊਜ਼ : ਕਿਸਾਨ ਨੇਤਾ …