ਰਾਜਪਾਲ ਵੀ.ਪੀ. ਸਿੰਘ ਬਦਨੌਰ ਨੇ ਬਿੱਲ ਭੇਜ ਦਿੱਤਾ ਵਾਪਸ
ਚੰਡੀਗੜ੍ਹ/ਬਿਊਰੋ ਨਿਊਜ਼
ਕੈਪਟਨ ਸਰਕਾਰ ਵਲੋਂ ਛੇ ਵਿਧਾਇਕਾਂ ਦੀਆਂ ਸਲਾਹਕਾਰਾਂ ਵਜੋਂ ਨਿਯੁਕਤੀਆਂ ਸਬੰਧੀ ਸੋਧ ਬਿੱਲ ਰਾਜਪਾਲ ਨੇ ਸਰਕਾਰ ਨੂੰ ਵਾਪਿਸ ਭੇਜ ਦਿੱਤਾ ਹੈ। ਇਸ ਤੋਂ ਪਹਿਲਾਂ ਪੰਜਾਬ ਸਰਕਾਰ ਨੇ ਆਰਡੀਨੈਂਸ ਰਾਹੀ ਸਲਾਹਕਾਰਾਂ ਦੀਆਂ ਨਿਯੁਕਤੀਆਂ ਉੱਤੇ ਰਾਜਪਾਲ ਦੀ ਮੋਹਰ ਲਵਾਉਣ ਦਾ ਯਤਨ ਕੀਤਾ ਸੀ ਪਰ ਉਸ ਵੇਲੇ ਵੀ ਸਫਲਤਾ ਨਹੀਂ ਮਿਲੀ ਸੀ। ਰਾਜਪਾਲ ਨੇ ਸੂਬਾ ਸਰਕਾਰ ਨੂੰ ਵਾਪਿਸ ਭੇਜੇ ਸੋਧ ਬਿਲ ਸਬੰਧੀ 13 ਮਾਮਲਿਆਂ ਬਾਰੇ ਜਾਣਕਾਰੀ ਮੰਗੀ ਹੈ। ਰਾਜਪਾਲ ਨੇ ਬਿੱਲ ਵਾਪਸ ਭੇਜਦਿਆਂ ਰਾਜ ਸਰਕਾਰ ਨੂੰ ਸਲਾਹਕਾਰਾਂ ਦੀਆਂ ਸਿਆਸੀ ਨਿਯੁਕਤੀਆਂ ਸਬੰਧੀ ਸੁਆਲ ਪੁੱਛੇ ਹਨ। ਸਲਾਹਕਾਰਾਂ ਦੀਆਂ ਜ਼ਿੰਮੇਵਾਰੀਆਂ, ਡਿਊਟੀਆਂ, ਸੂਬੇ ਉੱਤੇ ਪੈਣ ਵਾਲੇ ਵਿੱਤੀ ਬੋਝ, ਨਿਯੁਕਤੀਆਂ ਦੀ ਕਾਨੂੰਨੀ ਪੱਖ ਤੋਂ ਜਾਇਜ਼ਤਾ ਅਤੇ ਜੁਆਬਦੇਹੀ ਬਾਰੇ ਪੁੱਛਿਆ ਹੈ। ਜਿਕਰਯੋਗ ਹੈ ਕਿ ਲੰਘੇ ਸਤੰਬਰ ਮਹੀਨੇ ਕੈਪਟਨ ਸਰਕਾਰ ਨੇ ਕੁਲਜੀਤ ਸਿੰਘ ਨਾਗਰਾ, ਕੁਸ਼ਲਦੀਪ ਸਿੰਘ ਢਿੱਲੋਂ, ਰਾਜਾ ਵੜਿੰਗ, ਸੰਗਤ ਸਿੰਘ ਗਿਲਜ਼ੀਆਂ, ਇੰਦਰਬੀਰ ਸਿੰਘ ਬੁਲਾਰੀਆ ਤੇ ਤਰਸੇਮ ਸਿੰਘ ਨੂੰ ਸਿਆਸੀ ਸਲਾਹਕਾਰ ਨਿਯੁਕਤ ਕੀਤਾ ਸੀ।
Check Also
ਮਹਾਰਾਸ਼ਟਰ ’ਚ ਭਾਜਪਾ ਗੱਠਜੋੜ ਦੀ ਅਤੇ ਝਾਰਖੰਡ ’ਚ ਇੰਡੀਆ ਗੱਠਜੋੜ ਸਰਕਾਰ ਬਣਨਾ ਤੈਅ
ਏਕਨਾਥ ਛਿੰਦੇ ਬੋਲੇ ਤਿੰਨੋਂ ਪਾਰਟੀਆਂ ਦੀ ਸਲਾਹ ਨਾਲ ਬਣੇਗਾ ਅਗਲਾ ਮੁੱਖ ਮੰਤਰੀ ਮੁੰਬਈ/ਬਿਊਰੋ ਨਿਊਜ਼ : …