Breaking News
Home / ਭਾਰਤ / ਨਤੀਜੇ ਐੱਨਆਰਸੀ ਅਤੇ ਨਾਗਰਿਕਤਾ ਐਕਟ ਖਿਲਾਫ ਫ਼ਤਵਾ : ਕੇਜਰੀਵਾਲ

ਨਤੀਜੇ ਐੱਨਆਰਸੀ ਅਤੇ ਨਾਗਰਿਕਤਾ ਐਕਟ ਖਿਲਾਫ ਫ਼ਤਵਾ : ਕੇਜਰੀਵਾਲ

ਨਵੀਂ ਦਿੱਲੀ: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਝਾਰਖੰਡ ਦੇ ਚੋਣ ਨਤੀਜੇ ਐੱਨਆਰਸੀ ਤੇ ਨਾਗਰਿਕਤਾ ਸੋਧ ਐਕਟ ਖਿਲਾਫ ਲੋਕ ਫ਼ਤਵਾ ਹੈ। ਆਮ ਆਦਮੀ ਪਾਰਟੀ ਦੇ ਸੁਪਰੀਮੋ ਨੇ ਕਿਹਾ ਕਿ ਭਾਜਪਾ ਆਗੂਆਂ ਨੇ ਝਾਰਖੰਡ ਵਿਧਾਨ ਸਭਾ ਚੋਣਾਂ ਲਈ ਪ੍ਰਚਾਰ ਦੇ ਆਖ਼ਰੀ ਦੋ ਗੇੜਾਂ ‘ਚ ‘ਹਮਲਾਵਰ’ ਰੁਖ਼ ਅਪਣਾਇਆ। ਇਸ ਦੌਰਾਨ ਐਕਟ ਤੇ ਐੱਨਆਰਸੀ ਦਾ ਜ਼ੋਰਦਾਰ ਢੰਗ ਨਾਲ ਜ਼ਿਕਰ ਕੀਤਾ ਗਿਆ। ਹੁਣ ਨਤੀਜਿਆਂ ਤੋਂ ਅਜਿਹਾ ਲੱਗਦਾ ਹੈ ਕਿ ਲੋਕਾਂ ਨੇ ਭਾਜਪਾ ਦੇ ਇਸ ਪ੍ਰਚਾਰ ਨੂੰ ਨਕਾਰ ਦਿੱਤਾ ਹੈ। ਕੇਜਰੀਵਾਲ ਨੇ ਜੇਐੱਮਐੱਮ ਦੇ ਹੇਮੰਤ ਸੋਰੇਨ ਨੂੰ ਵਧਾਈ ਦਿੱਤੀ।
ਭਾਰਤ ਨੂੰ ਮਿਲੇਗਾ ਪਹਿਲਾ ਚੀਫ ਆਫ ਡਿਫੈਂਸ ਸਟਾਫ
ਨਵੀਂ ਦਿੱਲੀ : ਸੁਰੱਖਿਆ ਮਾਮਲਿਆਂ ਬਾਰੇ ਕੈਬਨਿਟ ਕਮੇਟੀ ਨੇ ਚੀਫ਼ ਆਫ਼ ਡਿਫੈਂਸ ਸਟਾਫ਼ (ਸੀਡੀਐੱਸ) ਦਾ ਅਹੁਦਾ ਕਾਇਮ ਕੀਤੇ ਜਾਣ ਨੂੰ ਮਨਜ਼ੂਰੀ ਦੇ ਦਿੱਤੀ ਹੈ। ਸੀਡੀਐੱਸ ਸਰਕਾਰ ਲਈ ਇਕੋ-ਇਕ ਫ਼ੌਜੀ ਸਲਾਹਕਾਰ ਵਜੋਂ ਕੰਮ ਕਰੇਗਾ। ਸੂਤਰਾਂ ਮੁਤਾਬਕ 1999 ਵਿਚ ਕਾਰਗਿਲ ਸਮੀਖਿਆ ਕਮੇਟੀ ਨੇ ਸਰਕਾਰ ਨੂੰ ਅਜਿਹੇ ਸਲਾਹਕਾਰ ਵਜੋਂ ਸੀਡੀਐੱਸ ਦਾ ਅਹੁਦਾ ਕਾਇਮ ਕਰਨ ਦਾ ਸੁਝਾਅ ਦਿੱਤਾ ਸੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ‘ਚ ਹੋਈ ਬੈਠਕ ਵਿਚ ਇਸ ਤਜਵੀਜ਼ ਨੂੰ ਪ੍ਰਵਾਨਗੀ ਦਿੱਤੀ ਗਈ। ਕਮੇਟੀ ਦੀ ਬੈਠਕ ਤੋਂ ਬਾਅਦ ਸੂਚਨਾ ਤੇ ਪ੍ਰਸਾਰਨ ਮੰਤਰੀ ਪ੍ਰਕਾਸ਼ ਜਾਵੜੇਕਰ ਨੇ ਮੀਡੀਆ ਨੂੰ ਦੱਸਿਆ ਕਿ ਚੀਫ਼ ਆਫ਼ ਡਿਫੈਂਸ ਸਟਾਫ਼ ਫ਼ੌਜ ਨਾਲ ਸਬੰਧਿਤ ਮਾਮਲਿਆਂ ਦੇ ਵਿਭਾਗ ਦੇ ਮੁਖੀ ਹੋਣਗੇ। ਵਿਭਾਗ ਨੂੰ ਰੱਖਿਆ ਮੰਤਰਾਲਾ ਕਾਇਮ ਕਰੇਗਾ ਤੇ ਉਹ ਇਸ ਦੇ ਸਕੱਤਰ ਦੇ ਰੂਪ ‘ਚ ਕੰਮ ਕਰਨਗੇ। ਸੂਤਰਾਂ ਨੇ ਦੱਸਿਆ ਕਿ ਸੁਰੱਖਿਆ ਮਾਮਲਿਆਂ ਬਾਰੇ ਕੈਬਨਿਟ ਕਮੇਟੀ ਨੇ ਕੌਮੀ ਸੁਰੱਖਿਆ ਸਲਾਹਕਾਰ ਅਜੀਤ ਡੋਵਾਲ ਦੀ ਅਗਵਾਈ ਵਾਲੀ ਉੱਚ ਪੱਧਰੀ ਕਮੇਟੀ ਦੀ ਰਿਪੋਰਟ ਨੂੰ ਵੀ ਮਨਜ਼ੂਰੀ ਦਿੱਤੀ ਹੈ। ਇਸੇ ਕਮੇਟੀ ਨੇ ਸੀਡੀਐੱਸ ਦੀਆਂ ਜ਼ਿੰਮੇਵਾਰੀਆਂ ਤੇ ਢਾਂਚੇ ਨੂੰ ਆਖ਼ਰੀ ਰੂਪ ਦਿੱਤਾ ਸੀ। ਸੀਡੀਐੱਸ ‘ਚਾਰ ਸਟਾਰਾਂ ਵਾਲਾ ਜਨਰਲ’ ਹੋਵੇਗਾ।

Check Also

ਲੋਕ ਸਭਾ ਚੋਣਾਂ ਦੇ ਪਹਿਲੇ ਗੇੜ ਦੌਰਾਨ ਅੱਜ 21 ਸੂਬਿਆਂ ਦੀਆਂ 102 ਸੀਟਾਂ ’ਤੇ ਪਈਆਂ ਵੋਟਾਂ

ਭਾਰਤ ਭਰ ’ਚ 7 ਗੇੜਾਂ ’ਚ ਹੋਣੀ ਹੈ ਵੋਟਿੰਗ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ’ਚ ਲੋਕ …