-7.9 C
Toronto
Monday, January 19, 2026
spot_img
Homeਜੀ.ਟੀ.ਏ. ਨਿਊਜ਼ਕੈਨੇਡਾ ਤੱਕ ਪਹੁੰਚਿਆ ਸੀ.ਏ.ਏ. ਦਾ ਵਿਰੋਧ

ਕੈਨੇਡਾ ਤੱਕ ਪਹੁੰਚਿਆ ਸੀ.ਏ.ਏ. ਦਾ ਵਿਰੋਧ

ਜਗਮੀਤ ਦੀ ਭਾਰਤ ਸਰਕਾਰ ਨੂੰ ਸਲਾਹ
ਓਟਵਾ : ਨਾਗਰਿਕਤਾ ਸੋਧ ਕਾਨੂੰਨ (ਸੀ.ਏ.ਏ.) ਨੂੰ ਲੈ ਕੇ ਅਜੇ ਵੀ ਭਾਰਤ ਵਿਚ ਵਿਰੋਧ ਪ੍ਰਦਰਸ਼ਨਾਂ ਦਾ ਸਿਲਸਿਲਾ ਜਾਰੀ ਹੈ। ਵਿਦੇਸ਼ਾਂ ਵਿਚ ਰਹਿਣ ਵਾਲੇ ਭਾਰਤੀ ਮੂਲ ਦੇ ਕਈ ਲੋਕਾਂ ਨੇ ਵੀ ਇਸ ਦਾ ਵਿਰੋਧ ਕੀਤਾ। ਹਾਲਾਂਕਿ ਕਈ ਦੇਸ਼ਾਂ ਤੋਂ ਸਮਰਥਨ ਮਿਲਣ ਦੀਆਂ ਤਸਵੀਰਾਂ ਵੀ ਸਾਹਮਣੇ ਆਈਆਂ ਹਨ। ਪ੍ਰਦਰਸ਼ਨਾਂ ਦੇ ਚੱਲਦਿਆਂ ਕੈਨੇਡਾ ਵਿਚ ਵੀ ਨਾਗਰਿਕਤਾ ਕਾਨੂੰਨ ਦੇ ਵਿਰੋਧ ਖਬਰਾਂ ਸਾਹਮਣੇ ਆਈਆਂ ਹਨ। ਕੈਨੇਡਾ ਦੇ ਨਿਊ ਡੈਮੋਕਰੇਟਿਕ ਪਾਰਟੀ (ਐਨ.ਡੀ.ਪੀ.) ਦੇ ਨੇਤਾ ਜਗਮੀਤ ਸਿੰਘ ਨੇ ਸੀ.ਏ.ਏ. ਦਾ ਵਿਰੋਧ ਕੀਤਾ ਹੈ ਅਤੇ ਇਸ ਨੂੰ ਪੱਖਪਾਤੀ ਦੱਸਿਆ। ਜਗਮੀਤ ਸਿੰਘ ਨੇ ਟਵੀਟ ਕਰਦੇ ਹੋਏ ਲਿਖਿਆ ਕਿ ਮੋਦੀ ਸਰਕਾਰ ਵਲੋਂ ਸੰਸਦ ਵਿਚ ਨਾਗਰਿਕਤਾ ਸੋਧ ਕਾਨੂੰਨ ਨੂੰ ਜਾਣ ਬੁਝ ਕੇ ਪਾਸ ਕਰਵਾਇਆ ਗਿਆ ਹੈ, ਜਿਹੜਾ ਕਿ ਮੁਸਲਮਾਨਾਂ ਅਤੇ ਘੱਟ ਗਿਣਤੀ ਭਾਈਚਾਰਿਆਂ ਦੇ ਨਾਲ ਭੇਦਭਾਵ ਕਰਦਾ ਹੈ। ਉਨ੍ਹਾਂ ਆਖਿਆ ਕਿ ਇਹ ਗਲਤ ਹੈ ਅਤੇ ਇਸਦੀ ਨਿੰਦਾ ਕੀਤੀ ਜਾਣੀ ਚਾਹੀਦੀ ਹੈ। ਜਗਮੀਤ ਨੇ ਅੱਗੇ ਲਿਖਿਆ ਕਿ ਵਧਦੀ ਨਫਰਤ ਅਤੇ ਧਰੁਵੀਕਰਨ ਦੇ ਸਮੇਂ, ਸਰਕਾਰਾਂ ਦਾ ਕੰਮ ਹੈ ਕਿ ਉਹ ਲੋਕਾਂ ਨੂੰ ਜੋੜਨ ਦਾ ਕੰਮ ਕਰੇ ਨਾ ਕਿ ਇਨ੍ਹਾਂ ਵਿਚ ਵੰਡ ਪਾਉਣ ਦਾ। ਜ਼ਿਕਰਯੋਗ ਹੈ ਕਿ ਜਗਮੀਤ ਸਿੰਘ ਦੀ ਨਿਊ ਡੈਮੋਕਰੇਟਿਕ ਪਾਰਟੀ ਦੇ ਹਾਲ ਹੀ ਵਿਚ ਹੋਈਆਂ ਕੈਨੇਡਾ ਦੀਆਂ ਆਮ ਚੋਣਾਂ ਵਿਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਸੀ।

RELATED ARTICLES
POPULAR POSTS