ਰਿਆਦ/ਬਿਊਰੋ ਨਿਊਜ਼ : ਅਮਰੀਕੀ ਅਖਬਾਰ ਵਾਸ਼ਿੰਗਟਨ ਪੋਸਟ ਦੇ ਪੱਤਰਕਾਰ ਜਮਾਲ ਖਸ਼ੋਗੀ ਦੀ ਹੱਤਿਆ ਦੇ ਮਾਮਲੇ ਵਿਚ ਸਾਊਦੀ ਦੀ ਅਦਾਲਤ ਨੇ 8 ਵਿਅਕਤੀਆਂ ਨੂੰ ਦੋਸ਼ੀ ਕਰਾਰ ਦਿੱਤਾ ਹੈ। ਇਨ੍ਹਾਂ ਵਿਚੋਂ 5 ਨੂੰ ਮੌਤ ਦੀ ਸਜ਼ਾ ਸੁਣਾਈ ਗਈ ਅਤੇ ਤਿੰਨ ਹੋਰਾਂ ਨੂੰ 24 ਸਾਲ ਜੇਲ੍ਹ ਦੀ ਸਜ਼ਾ ਸੁਣਾਈ ਗਈ ਹੈ। ਸਾਊਦੀ ਦੇ ਸਰਕਾਰੀ ਪੱਖ ਵਲੋਂ ਦੱਸਿਆ ਗਿਆ ਸੀ ਕਿ ਖਸ਼ੋਗੀ ਦੀ ਹੱਤਿਆ ਸਾਉਦੀ ਦੇ ਹੀ ਲੋਕਾਂ ਨੇ ਕੀਤੀ ਸੀ। ਇਸ ਮਾਮਲੇ ਵਿਚ 11 ਵਿਅਕਤੀਆਂ ‘ਤੇ ਮਾਮਲਾ ਚਲਾਇਆ ਗਿਆ ਸੀ। ਧਿਆਨ ਰਹੇ ਕਿ ਖਸ਼ੋਗੀ ਅਮਰੀਕੀ ਅਖਬਾਰ ਵਾਸ਼ਿੰਗਟਨ ਪੋਸਟ ਦੇ ਕਾਲਮ ਨਵੀਸ ਸਨ ਅਤੇ ਉਨ੍ਹਾਂ ਦੀ ਲਾਸ਼ ਅਜੇ ਤੱਕ ਬਰਾਮਦ ਨਹੀਂ ਹੋ ਸਕੀ। ਇਕ ਰਿਪੋਰਟ ਵਿਚ ਦਾਅਵਾ ਕੀਤਾ ਗਿਆ ਸੀ ਕਿ ਖਸ਼ੋਗੀ ਨੂੰ ਮਾਰਨ ਤੋਂ ਬਾਅਦ ਉਸਦੀ ਲਾਸ਼ ਨੂੰ ਨਸ਼ਟ ਕਰਨ ਲਈ ਉਸ ‘ਤੇ ਤੇਜ਼ਾਬ ਪਾ ਦਿੱਤਾ ਗਿਆ ਸੀ।
Check Also
ਜਿੰਦਰ ਨੂੰ ਢਾਹਾਂ ਪੰਜਾਬੀ ਸਾਹਿਤ ਪੁਰਸਕਾਰ
ਸੁਰਿੰਦਰ ਨੀਰ ਅਤੇ ਸ਼ਹਿਜ਼ਾਦ ਅਸਲਮ ਦਾ ਵੀ ਕੀਤਾ ਸਨਮਾਨ ਵੈਨਕੂਵਰ/ਬਿਊਰੋ ਨਿਊਜ਼ : ਨਵਾਂ ਸ਼ਹਿਰ ਜ਼ਿਲ੍ਹੇ …