ਰੈਕਸਡੇਲ/ਡਾ. ਝੰਡ : ਪ੍ਰਾਪਤ ਸੂਚਨਾ ਅਨੁਸਾਰ ਗੁਰੂ ਨਾਨਕ ਅਕੈਡਮੀ ਰੈਕਸਡੇਲ ਵਿਚ ਆਯੋਜਿਤ ਕੀਤੇ ਗਏ ਗੁਰਬਾਣੀ ਮੁਕਾਬਲਿਆਂ ਦਾ ਇਨਾਮ-ਵੰਡ ਸਮਾਰੋਹ ਪਿਛਲੇ ਦਿਨੀਂ ਐਤਵਾਰ ਨੂੰ ਸਿੱਖ ਸਪਿਰਿਚੂਅਲ ਸੈਂਟਰ ਰੈਕਸਡੇਲ ਗੁਰਦੁਆਰਾ ਸਾਹਿਬ ਵਿਖੇ ਕੀਤਾ ਗਿਆ। ਬੱਚਿਆਂ ਨੂੰ ਗੁਰਬਾਣੀ ਨਾਲ ਜੋੜਨ ਅਤੇ ਉਨ੍ਹਾਂ ਨੂੰ ਉਤਸ਼ਾਹਿਤ ਕਰਨ ਲਈ ਅਕੈਡਮੀ ਦਾ ਇਹ ਯਤਨ ਬੇਹੱਦ ਸਫ਼ਲ ਹੋ ਨਿਬੜਿਆ। ਬੱਚਿਆਂ ਨੇ ਸ਼ਬਦ-ਕੀਰਤਨ, ਕਵਿਤਾਵਾਂ ਅਤੇ ਭਾਸ਼ਨਾਂ ਵਿਚ ਵੱਧ-ਚੜ੍ਹ ਕੇ ਹਿੱਸਾ ਲਿਆ। ਇਸ ਸਾਲ ਦੇ ਗੁਰਬਾਣੀ-ਮੁਕਾਬਲਿਆਂ ਦਾ ਮੁੱਖ ਵਿਸ਼ਾ ‘ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼-ਪੁਰਬ’ ਸੀ। ਗੁਰੂ ਨਾਨਕ ਅਕੈਡਮੀ ਬੱਚਿਆਂ ਨੂੰ ਗੁਰਬਾਣੀ ਅਤੇ ਸਿੱਖ ਇਤਿਹਾਸ ਨਾਲ ਜੋੜਨ ਦਾ ਵਧੀਆ ਉਪਰਾਲਾ ਕਰ ਰਹੀ ਹੈ। ਇਸ ਸਮੇਂ ਅਕੈਡਮੀ ਵਿਚ 100 ਬੱਚੇ ਗੁਰਬਾਣੀ ਦੀ ਸਿੱਖਿਆ ਲੈ ਰਹੇ ਹਨ ਅਤੇ ਇਨ੍ਹਾਂ ਵਿੱਚੋਂ 90 ਬੱਚਿਆਂ ਨੇ ਇਨ੍ਹਾਂ ਮੁਕਾਬਲਿਆਂ ਵਿਚ ਭਾਗ ਲਿਆ। ਗੁਰਬਾਣੀ-ਕੰਠ ਮੁਕਾਬਲੇ ਵਿਚ ਗੋਵਿੰਦਪ੍ਰੀਤ ਸਿੰਘ, ਅਨੂਪ ਸਿੰਘ ਅਤੇ ਪ੍ਰਭਲੀਨ ਕੌਰ ਜੇਤੂ ਰਹੇ। ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਮੈਂਬਰਾਂ, ਅਕੈਡਮੀ ਦੀ ਪ੍ਰਿੰਸੀਪਲ ਕੰਵਲਪ੍ਰੀਤ ਕੌਰ ਅਤੇ ਅਧਿਆਪਕਾ ਬਲਵਿੰਦਰ ਕੌਰ, ਸਤਵੰਤ ਕੌਰ, ਮੁਨੀਤ ਕੌਰ ਤੇ ਰੁਪਿੰਦਰ ਕੌਰ ਨੇ ਮਿਲ ਕੇ ਬੱਚਿਆਂ ਨੂੰ ਇਨਾਮ ਵੰਡੇ।
Check Also
ਸ਼ਬਦ ਨਾਦ ਬਿਆਸ ਮੰਚ ਨੇ ‘ਰਾਬਤਾ ਮੁਕਾਲਮਾ ਕਾਵਿ-ਮੰਚ’ ਅਤੇ ‘ਏਕਮ ਸਾਹਿਤ ਮੰਚ’ ਨਾਲ ਮਿਲ ਕੇ ਮਲਵਿੰਦਰ ਨਾਲ ਰਚਾਇਆ ਸੰਜੀਦਾ ਰੂ-ਬ-ਰੂ
ਅੰਮ੍ਰਿਤਸਰ/ਡਾ. ਝੰਡ : ਲੰਘੇ ਸ਼ਨੀਵਾਰ 22 ਮਾਰਚ ਨੂੰ ‘ਸ਼ਬਦ ਨਾਦ ਬਿਆਸ ਮੰਚ’ ਵੱਲੋਂ ‘ਰਾਬਤਾ ਮੁਕਾਲਮਾ …