Breaking News
Home / ਪੰਜਾਬ / ਟਕਸਾਲੀਆਂ ਨੇ ਸੁਖਬੀਰ ਬਾਦਲ ਨੂੰ ਸੁਣਾਈਆਂ ਖਰੀਆਂ-ਖਰੀਆਂ

ਟਕਸਾਲੀਆਂ ਨੇ ਸੁਖਬੀਰ ਬਾਦਲ ਨੂੰ ਸੁਣਾਈਆਂ ਖਰੀਆਂ-ਖਰੀਆਂ

ਕਿਹਾ – ਬਾਦਲ ਪਰਿਵਾਰ ਦਾ ਕੈਪਟਨ ਅਮਰਿੰਦਰ ਨਾਲ ਹੋਇਆ ਹੈ ਸਮਝੌਤਾ
ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਆਗੂਆਂ ਨੇ ਸੁਖਬੀਰ ਬਾਦਲ ਨੂੰ ਅੱਜ ਖਰੀਆਂ-ਖਰੀਆਂ ਸੁਣਾਈਆਂ। ਸੁਖਬੀਰ ਬਾਦਲ ਵੱਲੋਂ ਟਕਸਾਲੀ ਆਗੂਆਂ ਨੂੰ ਕਾਂਗਰਸ ਦੀ ‘ਬੀ’ ਟੀਮ ਦੱਸਣ ਉਤੇ ਸੇਵਾ ਸਿੰਘ ਸੇਖਵਾਂ ਅਤੇ ਬੀਰਦਵਿੰਦਰ ਸਿੰਘ ਨੇ ਕਿਹਾ ਕਿ ਬਾਦਲ ਪਰਿਵਾਰ ਦੇ ਭ੍ਰਿਸ਼ਟਾਚਾਰ ਤੇ ਪੰਥ ਵਿਰੋਧੀ ਸੋਚ ਨੂੰ ਬੇਪਰਦ ਕਰਨ ਵਾਲੇ ਹਰ ਆਗੂ ਵਿੱਚ ਬਾਦਲਾਂ ਨੂੰ ਕਾਂਗਰਸ ਦੀ ‘ਬੀ’ ਟੀਮ ਨਜ਼ਰ ਆਉਂਦੀ ਹੈ। ਉਨ੍ਹਾਂ ਕਿਹਾ ਕਿ ਕੌਣ ਅਕਾਲੀ ਤੇ ਕੌਣ ਕਾਂਗਰਸੀ ਦਾ ਸਰਟੀਫਿਕੇਟ ਸੁਖਬੀਰ ਬਾਦਲ ਕੋਲੋਂ ਲੈਣ ਦੀ ਲੋੜ ਨਹੀਂ। ਉਨ੍ਹਾਂ ਸੁਖਬੀਰ ਨੂੰ ਪੁੱਛਿਆ ਕਿ ਉਹ ਦੱਸਣ ਕਿ ਉਨ੍ਹਾਂ ਅਕਾਲੀ ਦਲ ਲਈ ਕਿਹੜੀ ਕੁਰਬਾਨੀ ਕੀਤੀ ਹੈ। ਸੇਖਵਾਂ ਨੇ ਕਿਹਾ ਕਿ ਹੁਣ ਤੱਕ ਜਿੰਨੇ ਵੀ ਅਕਾਲੀ ਦਲ ਦੇ ਪ੍ਰਧਾਨ ਰਹੇ ਹਨ, ਉਨ੍ਹਾਂ ਦਾ ਪਿਛੋਕੜ ਤੇ ਮੌਜੂਦਾ ਪ੍ਰਧਾਨ ਦਾ ਪਿਛੋਕੜ ਲੋਕਾਂ ਦੇ ਸਾਹਮਣੇ ਹੈ। ਉਨ੍ਹਾਂ ਇਹ ਵੀ ਜ਼ਿਕਰ ਕੀਤਾ ਕਿ ਬਾਦਲ ਤੇ ਮਜੀਠੀਆ ਦੀ ਕੈਪਟਨ ਅਮਰਿੰਦਰ ਪਰਿਵਾਰ ਨਾਲ ਸੰਧੀ ਹੋ ਚੁੱਕੀ ਹੈ ਅਤੇ ਇਨ੍ਹਾਂ ਦਾ ਮਕਸਦ ਰਲ-ਮਿਲ ਕੇ ਸੱਤਾ ‘ਤੇ ਕਾਬਜ਼ ਹੋਣਾ ਹੈ।

Check Also

ਸ਼ੋ੍ਮਣੀ ਅਕਾਲੀ ਦਲ ਨੇ ਲੁਧਿਆਣਾ ਪੱਛਮੀ ਤੋਂ ਪਰਉਪਕਾਰ ਸਿੰਘ ਘੁੰਮਣ ਨੂੰ ਬਣਾਇਆ ਉਮੀਦਵਾਰ

‘ਆਪ’ ਦੇ ਸੰਜੀਵ ਅਰੋੜਾ ਅਤੇ ਕਾਂਗਰਸ ਭਾਰਤ ਭੂਸ਼ਣ ਆਸ਼ੂ ਨਾਲ ਹੋਵੇਗਾ ਮੁਕਾਬਲਾ ਲੁਧਿਆਣਾ/ਬਿਊਰੋ ਨਿਊਜ਼ : …