Breaking News
Home / ਭਾਰਤ / ਸ਼ਿਵਇੰਦਰ ਸਿੰਘ ਨੂੰ ਅਦਾਲਤ ਨੇ 8 ਜਨਵਰੀ ਤੱਕ ਨਿਆਂਇਕ ਹਿਰਾਸਤ ‘ਚ ਭੇਜਿਆ

ਸ਼ਿਵਇੰਦਰ ਸਿੰਘ ਨੂੰ ਅਦਾਲਤ ਨੇ 8 ਜਨਵਰੀ ਤੱਕ ਨਿਆਂਇਕ ਹਿਰਾਸਤ ‘ਚ ਭੇਜਿਆ

ਨਵੀਂ ਦਿੱਲੀ/ਬਿਊਰੋ ਨਿਊਜ਼
ਫੋਰਟਿਸ ਹੈਲਥਕੇਅਰ ਦੇ ਪ੍ਰੋਮੋਟਰ ਸ਼ਿਵਇੰਦਰ ਸਿੰਘ ਨੂੰ ਦਿੱਲੀ ਦੀ ਇੱਕ ਅਦਾਲਤ ਨੇ 8 ਜਨਵਰੀ ਤੱਕ ਦੀ ਨਿਆਂਇਕ ਹਿਰਾਸਤ ਵਿਚ ਭੇਜ ਦਿੱਤਾ ਹੈ। ਰੈਲੀਗੇਅਰ ਫਿਨਵੇਸਟ ਲਿਮਟਿਡ ਵਿਚ ਫਾਈਨੈਂਸ ਸਬੰਧੀ ਬੇਨਿਯਮੀਆਂ ਲਈ ਈ.ਡੀ. ਨੇ ਸ਼ਿਵਇੰਦਰ ਨੂੰ ਗ੍ਰਿਫ਼ਤਾਰ ਕੀਤਾ ਸੀ। ਸ਼ਿਵਇੰਦਰ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਦੀ ਹਿਰਾਸਤ ਦੀ ਮਿਆਦ ਖ਼ਤਮ ਹੋਣ ‘ਤੇ ਵਧੀਕ ਸੈਸ਼ਨ ਜੱਜ ਸੰਦੀਪ ਯਾਦਵ ਦੇ ਸਾਹਮਣੇ ਪੇਸ਼ ਕੀਤਾ ਗਿਆ। ਅਦਾਲਤ ਨੇ ਉਸ ਨੂੰ ਨਿਆਂਇਕ ਹਿਰਾਸਤ ‘ਚ ਭੇਜ ਦਿੱਤਾ। ਜਾਂਚ ਏਜੰਸੀ ਦਾ ਕਹਿਣਾ ਹੈ ਕਿ ਹਿਰਾਸਤ ‘ਚ ਲੈ ਕੇ ਸ਼ਿਵਇੰਦਰ ਕੋਲੋਂ ਹੋਰ ਪੁੱਛਗਿੱਛ ਕਰਨ ਦੀ ਲੋੜ ਨਹੀਂ ਹੈ। ਸ਼ਿਵਇੰਦਰ ਦੇ ਭਰਾ ਅਤੇ ਫੋਰਟਿਸ ਹੈਲਥਕੇਅਰ ਦੇ ਸਾਬਕਾ ਪ੍ਰਮੋਟਰ, ਮਾਲਵਿੰਦਰ, ਰਿਲੀਗੇਅਰ ਐਂਟਰਪ੍ਰਾਈਜ਼ਜ਼ ਲਿਮਟਿਡ ਦੇ ਸਾਬਕਾ ਸੀ.ਐਮ.ਡੀ. ਸੁਨੀਲ ਗੋਧਵਾਨੀ ਅਤੇ ਹੋਰ ਆਰੋਪੀ ਕਵੀ ਅਰੋੜਾ ਤੇ ਅਨਿਲ ਸਕਸੈਨਾ ਨੂੰ ਪਹਿਲਾਂ ਹੀ ਦਿੱਲੀ ਪੁਲਿਸ ਦੀ ਆਰਥਿਕ ਅਪਰਾਧ ਸ਼ਾਖਾ ਨੇ ਇੱਕ ਵੱਖਰੇ ਕੇਸ ‘ਚ ਗ੍ਰਿਫ਼ਤਾਰ ਕੀਤਾ ਸੀ।

Check Also

ਆਮ ਆਦਮੀ ਪਾਰਟੀ ਨੇ ‘ਕੇਜਰੀਵਾਲ ਨੂੰ ਅਸ਼ੀਰਵਾਦ’ ਮੁਹਿੰਮ ਦੀ ਕੀਤੀ ਸ਼ੁਰੂਆਤ

ਅਸ਼ੀਰਵਾਦ ਦੇਣ ਲਈ ਸੁਨੀਤਾ ਕੇਜਰੀਵਾਲ ਨੇ ਵਟਸਐਪ ਨੰਬਰ ਕੀਤਾ ਜਾਰੀ ਨਵੀਂ ਦਿੱਲੀ/ਬਿਊਰੋ ਨਿਊਜ਼ : ਆਮ …