10.4 C
Toronto
Thursday, April 30, 2026
spot_img
Homeਭਾਰਤਗੁਜਰਾਤ ਦੇ ਸੂਰਤ 'ਚ ਜਬਰ ਜਨਾਹ ਦੇ ਦੋਸ਼ੀ ਨੂੰ ਫਾਂਸੀ ਦੀ ਸਜ਼ਾ

ਗੁਜਰਾਤ ਦੇ ਸੂਰਤ ‘ਚ ਜਬਰ ਜਨਾਹ ਦੇ ਦੋਸ਼ੀ ਨੂੰ ਫਾਂਸੀ ਦੀ ਸਜ਼ਾ

ਤਿੰਨ ਸਾਲ ਦੀ ਬੱਚੀ ਦੀ ਜਬਰ ਜਨਾਹ ਤੋਂ ਬਾਅਦ ਕਰ ਦਿੱਤੀ ਸੀ ਹੱਤਿਆ
ਅਹਿਮਦਾਬਾਦ/ਬਿਊਰੋ ਨਿਊਜ਼
ਗੁਜਰਾਤ ਹਾਈਕੋਰਟ ਨੇ ਸੂਰਤ ਵਿਚ ਤਿੰਨ ਸਾਲ ਦੀ ਬੱਚੀ ਨਾਲ ਜਬਰ ਜਨਾਹ ਅਤੇ ਉਸਦੀ ਹੱਤਿਆ ਕਰਨ ਦੇ ਦੋਸ਼ੀ ਨੂੰ ਅੱਜ ਫਾਂਸੀ ਦੀ ਸਜ਼ਾ ਸੁਣਾਈ। ਜ਼ਿਕਰਯੋਗ ਹੈ ਕਿ ਅਜਿਹੀ ਦਰਿੰਦਗੀ ਦੀ ਘਟਨਾ ਪਿਛਲੇ ਸਾਲ 14 ਅਕਤੂਬਰ ਨੂੰ ਸਾਹਮਣੇ ਆਈ ਸੀ। ਪੁਲਿਸ ਵਲੋਂ ਇਸ ਮਾਮਲੇ ਵਿਚ ਬਿਹਾਰ ਦੇ ਅਨਿਲ ਯਾਦਵ ਨੂੰ ਗ੍ਰਿਫਤਾਰ ਕੀਤਾ ਗਿਆ ਸੀ, ਉਸ ਦੇ ਖਿਲਾਫ ਪਾਕਸੋ ਐਕਟ ਤੇ ਹੱਤਿਆ ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਸੀ। ਜ਼ਿਕਰਯੋਗ ਹੈ ਕਿ ਇਸ ਬੱਚੀ ਨਾਲ ਹੋਈ ਦਰਿੰਦਗੀ ਤੋਂ ਬਾਅਦ ਗੁਜਰਾਤ ਦੇ ਕਈ ਸ਼ਹਿਰਾਂ ਵਿਚ ਵਿਰੋਧ ਪ੍ਰਦਰਸ਼ਨ ਵੀ ਹੋਏ ਸਨ। ਇਸ ਤੋਂ ਪਹਿਲਾਂ ਸੰਸਦ ਨੇ ਬੱਚਿਆਂ ਨਾਲ ਅਜਿਹੇ ਘਿਨੌਣੇ ਅਪਰਾਧਾਂ ਦੇ ਮਾਮਲਿਆਂ ਵਿਚ ਸਖਤ ਸਜ਼ਾ ਦੇਣ ਦਾ ਫੈਸਲਾ ਕੀਤਾ ਹੈ। ਇਸੇ ਤਹਿਤ 12 ਸਾਲ ਤੋਂ ਘੱਟ ਉਮਰ ਦੀਆਂ ਬੱਚੀਆਂ ਨਾਲ ਜਬਰ ਜਨਾਹ ਦੇ ਮਾਮਲਿਆਂ ਵਿਚ ਫਾਂਸੀ ਦੀ ਸਜ਼ਾ ਦੇਣ ਦੇ ਕਾਨੂੰਨ ਨੂੰ ਮਨਜੂਰੀ ਦਿੱਤੀ ਗਈ ਸੀ।

RELATED ARTICLES
POPULAR POSTS