ਚਾਰ ਵਿਅਕਤੀਆਂ ਦੀ ਮੌਤ
ਹੁਸ਼ਿਆਰਪੁਰ/ਬਿਊਰੋ ਨਿਊਜ਼
ਹੁਸ਼ਿਆਰਪੁਰ ਦੇ ਫਗਵਾੜਾ ਰੋਡ ‘ਤੇ ਅੱਜ ਤੜਕੇ ਇੱਕ ਟਿੱਪਰ ਅਤੇ ਕੈਂਟਰ ‘ਚ ਭਿਆਨਕ ਟੱਕਰ ਹੋ ਗਈ। ਇਸ ਹਾਦਸੇ ‘ਚ ਚਾਰ ਵਿਅਕਤੀਆਂ ਦੇ ਮਾਰੇ ਜਾਣ ਦੀ ਖਬਰ ਹੈ। ਇਹ ਹਾਦਸਾ ਹੁਸ਼ਿਆਰਪੁਰ ਤੋਂ ਫਗਵਾੜਾ ਰੋਡ ‘ਤੇ ਪਿੰਡ ਢੱਕੋਵਾਲ ਨੇੜੇ ਵਾਪਰਿਆ ਅਤੇ ਇਹ ਦੋਵੇਂ ਵਾਹਨ ਬੁਰੀ ਤਰ੍ਹਾਂ ਨੁਕਸਾਨੇ ਗਏ। ਮਾਰੇ ਗਏ ਵਿਅਕਤੀ ਲੁਧਿਆਣਾ ਅਤੇ ਹਿਮਾਚਲ ਪ੍ਰਦੇਸ਼ ਦੇ ਰਹਿਣ ਵਾਲੇ ਸਨ। ਹਾਦਸੇ ਦਾ ਕਾਰਨ ਟਿੱਪਰ ਚਾਲਕ ਨੂੰ ਨੀਂਦ ਆਉਣਾ ਦੱਸਿਆ ਜਾ ਰਿਹਾ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚ ਗਈ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਇਸੇ ਦੌਰਾਨ ਅੰਮ੍ਰਿਤਸਰ ਜ਼ਿਲ੍ਹੇ ਵਿਚ ਪੈਂਦੇ ਕਸਬਾ ਕੱਥੂਨੰਗਲ ‘ਚ ਵੀ ਟੈਂਪੂ ਪਲਟਣ ਨਾਲ ਦੋ ਮਜ਼ਦੂਰਾਂ ਦੀ ਮੌਤ ਹੋ ਗਈ।

