ਚੀਫ ਸੈਕਟਰੀ ਕੇਸ਼ਨੀ ਆਨੰਦ ਅਰੋੜਾઠਨੇ ਕੀਤਾ ਸਪੱਸ਼ਟ
ਚੰਡੀਗੜ੍ਹ/ਬਿਊਰੋ ਨਿਊਜ਼
ਹਰਿਆਣਾ ਸਰਕਾਰ ਦੀ ਚੀਫ਼ ਸੈਕਟਰੀ ਕੇਸ਼ਨੀ ਆਨੰਦ ਅਰੋੜਾ ਨੇ ਸਪੱਸ਼ਟ ਕਿਹਾ ਹੈ ਕਿ ਪੰਜਾਬੀ ਰਾਜ ਸਰਕਾਰ ਦੀ ਦੂਜੀ ਭਾਸ਼ਾ ਹੈ ਅਤੇ ਇਸ ਨੂੰ ਬਦਲ ਕੇ ਇਹ ਦਰਜਾ ਤੇਲਗੂ ਭਾਸ਼ਾ ਨੂੰ ਦੇਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ। ਧਿਆਨ ਰਹੇ ਕਿ ਪਿਛਲੇ ਦਿਨੀਂ ਹਰਿਆਣਾ ਵਿਚ ਤੇਲਗੂ ਭਾਸ਼ਾ ਨੂੰ ਦੂਜੀ ਭਾਸ਼ਾ ਦਾ ਦਰਜਾ ਦੇਣ ਦੀਆਂ ਖਬਰਾਂ ਆਈਆਂ ਸਨ। ਇਸ ਸਬੰਧੀ ਅਰੋੜਾ ਨੇ ਸਪੱਸ਼ਟ ਕਿਹਾ ਕਿ ਕਈ ਸਾਲ ਪਹਿਲਾਂ ਜਦੋਂ ਸਿੱਖਿਆ ਵਿਭਾਗ ਦੇ ਉਹ ਸਕੱਤਰ ਸਨ ਤਾਂ ਪੰਜਾਬੀ ਨੂੰ ਦੂਜੀ ਸਰਕਾਰੀ ਭਾਸ਼ਾ ਦਾ ਦਰਜਾ ਦੇਣ ਦਾ ਕਾਨੂੰਨ ਲਾਗੂ ਕੀਤਾ ਗਿਆ ਸੀ, ਜਿਸ ਅਨੁਸਾਰ ਸਰਕਾਰੀ ਸਕੂਲਾਂ ਵਿਚ ਬੱਚਿਆਂ ਨੂੰ ਪੰਜਾਬੀ ਪੜ੍ਹਨ ਤੇ ਰਾਜ ਸਰਕਾਰ ਦੇ ਸ਼ਾਸਨ ਪ੍ਰਬੰਧ ਵਿਚ ਪੰਜਾਬੀ ਲਾਗੂ ਕਰਨ ਦਾ ਫ਼ੈਸਲਾ ਕੀਤਾ ਗਿਆ ਸੀ ਜੋ ਬਾਕਾਇਦਾ ਲਾਗੂ ਹੈ ਅਤੇ ਭਵਿੱਖ ਵਿਚ ਵੀ ਲਾਗੂ ਰਹੇਗਾ।
Check Also
ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰਤਾਪ ਬਾਜਵਾ ਨੂੰ ਬੰਬ ਵਾਲੇ ਬਿਆਨ ’ਤੇ ਘੇਰਿਆ
ਬਾਜਵਾ ਖਿਲਾਫ਼ ਬਣਦੀ ਕਾਰਵਾਈ ਕਰਨ ਦੀ ਦਿੱਤੀ ਚੇਤਾਵਨੀ ਚੰਡੀਗੜ੍ਹ/ਬਿਊਰੋ ਨਿਊਜ਼ : ਮੁੱਖ ਮੰਤਰੀ ਭਗਵੰਤ ਮਾਨ …