ਕਿਹਾ – ਕਸਮਾਂ ਖਾਣ ਵਾਲੇ ਵੀ ਨਹੀਂ ਛੱਡਦੇ ਨਸ਼ੇ
ਪਟਿਆਲਾ/ਬਿਊਰੋ ਨਿਊਜ਼
ਪਟਿਆਲਾ ਦੇ ਸਾਬਕਾ ਸੰਸਦ ਮੈਂਬਰ ਅਤੇ ‘ਆਪ’ ਵਿਚੋਂ ਅਸਤੀਫਾ ਦੇ ਚੁੱਕੇ ਡਾ. ਧਰਮਵੀਰ ਗਾਂਧੀ ਨੇ ਭਗਵੰਤ ਮਾਨ ਨੂੰ ਸਲਾਹ ਦਿੱਤੀ ਹੈ ਕਿ ਉਹਨਾਂ ਨੂੰ ਹੁਣ ਸ਼ਰਾਬ ਛੱਡ ਦੇਣੀ ਚਾਹੀਦੀ ਹੈ। ਡਾ. ਗਾਂਧੀ ਨੇ ਕਿਹਾ ਕਿ ਜਿਸ ਤਰ੍ਹਾਂ ਗੱਲਾਂ ਸੁਣਨ ਨੂੰ ਮਿਲ ਰਹੀਆਂ ਹਨ, ਕਿ ਆਉਣ ਵਾਲੇ ਤਿੰਨ-ਚਾਰ ਸਾਲ ਮਾਨ ਦੇ ਲਈ ਠੀਕ ਨਹੀਂ ਹਨ। ਗਾਂਧੀ ਨੇ ਕਿਹਾ ਕਿ ਭਗਵੰਤ ਨੇ ਮਾਂ ਦੀ ਕਸਮ ਖਾ ਕੇ ਸ਼ਰਾਬ ਛੱਡਣ ਦਾ ਦਾਅਵਾ ਕੀਤਾ ਸੀ। ਉਨ੍ਹਾਂ ਦੱਸਿਆ ਕਿ ਮੇਰੇ ਕਲੀਨਿਕ ਵਿਚ ਰੋਜ਼ਾਨਾ ਕਈ ਮਰੀਜ਼ ਆਉਂਦੇ ਹਨ, ਜੋ ਨਸ਼ਾ ਛੱਡਣ ਦੀਆਂ ਕਸਮਾਂ ਖਾਂਦੇ ਹਨ, ਪਰ ਨਸ਼ਾ ਨਹੀਂ ਛੱਡਦੇ। ਪੱਤਰਕਾਰਾਂ ਨਾਲ ਭਗਵੰਤ ਦੀ ਹੋਈ ਬਹਿਸ ਸਬੰਧੀ ਗਾਂਧੀ ਨੇ ਕਿਹਾ ਕਿ ਭਗਵੰਤ ਮਾਨ ਨੂੰ ਪੱਤਰਕਾਰਾਂ ਨਾਲ ਸੰਜੀਦਗੀ ਨਾਲ ਗੱਲ ਕਰਨੀ ਚਾਹੀਦੀ ਸੀ ਕਿਉਂਕਿ ਆਮ ਆਦਮੀ ਪਾਰਟੀ ਦਾ ਅਧਾਰ ਪਹਿਲਾਂ ਹੀ ਪੰਜਾਬ ਵਿਚੋਂ ਘੱਟਦਾ ਜਾ ਰਿਹਾ ਹੈ।
Check Also
ਮੁੱਖ ਮੰਤਰੀ ਭਗਵੰਤ ਮਾਨ ਨੇ ਨੰਗਲ ਡੈਮ ’ਤੇ ਕੇਂਦਰੀ ਸੁਰੱਖਿਆ ਬਲ ਤਾਇਨਾਤ ਕਰਨ ਦਾ ਕੀਤਾ ਵਿਰੋਧ
ਕਿਹਾ : ਪੰਜਾਬ ਪੁਲਿਸ ਡੈਮ ਦੀ ਕਰ ਰਹੀ ਹੈ ਸੁਰੱਖਿਆ, ਕੇਂਦਰ ਸਰਕਾਰ ਆਪਣਾ ਫੈਸਲਾ ਲਵੇ …