ਚੰਡੀਗੜ੍ਹ/ਬਿਊਰੋ ਨਿਊਜ਼
ਆਮ ਆਦਮੀ ਪਾਰਟੀ ਪੰਜਾਬ ਦੇ ਅਨੁਸੂਚਿਤ ਜਾਤੀ ਵਿੰਗ ਦੇ 3 ਜ਼ਿਲ੍ਹਾ ਪ੍ਰਧਾਨ ਨਿਯੁਕਤ ਕੀਤੇ ਗਏ ਹਨ। ‘ਆਪ’ ਦੇ ਐਸ.ਸੀ ਵਿੰਗ ਦੇ ਸਕੱਤਰ (ਜਨਰਲ) ਅਤੇ ਕੋਰ ਕਮੇਟੀ ਮੈਂਬਰ ਬਲਜਿੰਦਰ ਸਿੰਘ ਚੌਂਦਾ ਨੇ ਦੱਸਿਆ ਕਿ ਅਸ਼ੋਕ ਕੁਮਾਰ ਸਿਰਸਵਾਲ ਨੂੰ ਪ੍ਰਧਾਨ ਐਸ.ਸੀ ਵਿੰਗ ਜ਼ਿਲ੍ਹਾ ਪਟਿਆਲਾ (ਦਿਹਾਤੀ), ਸੂਬੇਦਾਰ ਕੁਲਵੰਤ ਸਿੰਘ ਨੂੰ ਪ੍ਰਧਾਨ ਐਸ.ਸੀ ਵਿੰਗ ਜ਼ਿਲ੍ਹਾ ਗੁਰਦਾਸਪੁਰ ਅਤੇ ਸੰਤੋਸ਼ ਕੁਮਾਰ ਗੋਗੀ ਫਗਵਾੜਾ ਨੂੰ ਪ੍ਰਧਾਨ ਐਸ.ਸੀ ਵਿੰਗ ਜ਼ਿਲ੍ਹਾ ਕਪੂਰਥਲਾ ਨਿਯੁਕਤ ਕੀਤਾ ਗਿਆ।
ਇਸੇ ਦੌਰਾਨ ਪੰਜਾਬ ਅੰਦਰ ਬਿਜਲੀ ਦਰਾਂ ਵਿਚ ਵਾਰ-ਵਾਰ ਕੀਤੇ ਜਾ ਰਹੇ ਵਾਧੇ ਦੇ ਵਿਰੋਧ ਵਿਚ ‘ਆਪ’ ਦੀਆਂ ਜ਼ਿਲ੍ਹਾ ਇਕਾਈਆਂ ਭਲਕੇ 31 ਦਸੰਬਰ ਨੂੰ ਸਾਰੇ ਡਿਪਟੀ ਕਮਿਸ਼ਨਰਾਂ ਰਾਹੀਂ ਮੁੱਖ ਮੰਤਰੀ ਪੰਜਾਬ ਨੂੰ ਮੰਗ ਪੱਤਰ ਸੌਂਪ ਰਹੀਆਂ ਹਨ।
Check Also
ਲੁਧਿਆਣਾ ਪੱਛਮੀ ਜ਼ਿਮਨੀ ਚੋਣ ਲਈ 19 ਜੂਨ ਨੂੰ ਪੈਣਗੀਆਂ ਵੋਟਾਂ
23 ਜੂਨ ਨੂੰ ਐਲਾਨਿਆ ਜਾਵੇਗਾ ਨਤੀਜਾ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਵਿਧਾਨ ਸਭਾ ਹਲਕਾ ਲੁਧਿਆਣਾ …