ਰੰਧਾਵਾ ਨੇ ਕੈਪਟਨ ਦੀ ਤੁਲਨਾ ਕਰ ਦਿੱਤੀ ਸੀ ਗੁਰੂ ਨਾਨਕ ਦੇਵ ਜੀ ਨਾਲ
ਲਹਿਰਾਗਾਗਾ/ਬਿਊਰੋ ਨਿਊਜ਼
ਪੰਜਾਬ ਸਰਕਾਰ ਵਿਚ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੀ ਵਾਇਰਲ ਹੋਈ ਵੀਡੀਓ ਦਾ ਮਾਮਲਾ ਭਖਦਾ ਜਾ ਰਿਹਾ ਹੈ। ਧਿਆਨ ਰਹੇ ਕਿ ਪਿਛਲੇ ਦਿਨੀਂ ਰੰਧਾਵਾ ਦੀ ਇਕ ਵੀਡੀਓ ਵਾਇਰਲ ਹੋਈ ਸੀ, ਜਿਸ ਵਿਚ ਉਨ੍ਹਾਂ ਕੈਪਟਨ ਅਮਰਿੰਦਰ ਦੀ ਤੁਲਨਾ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਕਰ ਦਿੱਤੀ। ਜਿਸ ਨੂੰ ਲੈ ਕੇ ਸਿੱਖ ਭਾਈਚਾਰੇ ਵਿਚ ਰੋਸ ਪਾਇਆ ਜਾ ਰਿਹਾ ਹੈ। ਇਸ ਸਬੰਧੀ ਐਸ.ਜੀ.ਪੀ.ਸੀ. ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਉਹ ਰੰਧਾਵਾ ਖਿਲਾਫ ਕੇਸ ਦਰਜ ਕਰਵਾਉਣਗੇ। ਉਨ੍ਹਾਂ ਕਿਹਾ ਕਿ ਉਹ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਵੀ ਬੇਨਤੀ ਕਰਨਗੇ ਕਿ ਰੰਧਾਵਾ ਨੂੰ ਅਕਾਲ ਤਖ਼ਤ ਸਾਹਿਬ ‘ਤੇ ਤਲਬ ਕੀਤਾ ਜਾਵੇ। ਲੌਂਗੋਵਾਲ ਨੇ ਕਿਹਾ ਕਿ ਉਹ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ ਮੰਗ ਕਰਦੇ ਹਨ ਕਿ ਸੁਖਜਿੰਦਰ ਸਿੰਘ ਰੰਧਾਵਾ ਨੂੰ ਤੁਰੰਤ ਕੈਬਨਿਟ ਮੰਤਰੀ ਦੇ ਅਹੁਦੇ ਤੋਂ ਬਰਖ਼ਾਸਤ ਕੀਤਾ ਜਾਵੇ ਤਾਂ ਜੋ ਕੋਈ ਵਿਅਕਤੀ ਅੱਗੇ ਤੋਂ ਅਜਿਹੀ ਗ਼ਲਤੀ ਨਾ ਕਰੇ। ਉਧਰ ਦੂਜੇ ਪਾਸੇ ਰੰਧਾਵਾ ਨੇ ਇਸ ਵੀਡੀਓ ਨੂੰ ਕੁਝ ਟੀਵੀ ਚੈਨਲਾਂ ਵੱਲੋਂ ਚਲਾਉਣ ਸਬੰਧੀ ਬਟਾਲਾ ਪੁਲਿਸ ਤੱਕ ਪਹੁੰਚ ਕਰਕੇ ਸ਼ਿਕਾਇਤ ਦਰਜ ਕਰਵਾਈ ਹੈ।
Check Also
ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਵੱਲੋਂ ਮਰਨ ਵਰਤ ਖ਼ਤਮ
ਕਿਹਾ : ਕਿਸਾਨ ਅੰਦੋਲਨ ਨੂੰ ਮੁੜ ਤੋਂ ਕੀਤਾ ਜਾਵੇਗਾ ਸਰਗਰਮ ਚੰਡੀਗੜ੍ਹ/ਬਿਊਰੋ ਨਿਊਜ਼ : ਕਿਸਾਨ ਨੇਤਾ …