Breaking News
Home / ਭਾਰਤ / ਮੋਦੀ ਸਰਕਾਰ ਵਲੋਂ ਏਅਰ ਇੰਡੀਆ ਦੇ ਨਿੱਜੀਕਰਨ ਦੀ ਤਿਆਰੀ

ਮੋਦੀ ਸਰਕਾਰ ਵਲੋਂ ਏਅਰ ਇੰਡੀਆ ਦੇ ਨਿੱਜੀਕਰਨ ਦੀ ਤਿਆਰੀ

ਹਰਦੀਪ ਪੁਰੀ ਬੋਲੇ – ਏਅਰ ਇੰਡੀਆ ਦਾ ਨਿੱਜੀਕਰਨ ਹਰ ਹਾਲ ‘ਚ ਹੋਵੇਗਾ
ਨਵੀਂ ਦਿੱਲੀ/ਬਿਊਰੋ ਨਿਊਜ਼
ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਹੁਣ ਏਅਰ ਇੰਡੀਆ ਨੂੰ ਨਿੱਜੀ ਹੱਥਾਂ ਵਿਚ ਦੇ ਕੇ ਹੀ ਸਾਹ ਲਵੇਗੀ ਅਤੇ ਸਰਕਾਰ ਨੇ ਇਸ ਸਬੰਧੀ ਪੂਰੀ ਤਿਆਰੀ ਕਰ ਲਈ ਹੈ। ਜਾਣਕਾਰੀ ਮਿਲੀ ਹੈ ਕਿ ਇਸ ਸਰਕਾਰੀ ਹਵਾਈ ਸੇਵਾ ਕੰਪਨੀ ਏਅਰ ਇੰਡੀਆ ਦਾ ਕਰਜ਼ਾ ਵਧ ਕੇ 80 ਹਜ਼ਾਰ ਕਰੋੜ ਰੁਪਏ ਤੱਕ ਪਹੁੰਚ ਗਿਆ ਹੈ ਅਤੇ ਕੰਪਨੀ ਨੂੰ ਹਰ ਰੋਜ਼ 22 ਤੋਂ 25 ਕਰੋੜ ਰੁਪਏ ਦਾ ਨੁਕਸਾਨ ਹੋ ਰਿਹਾ ਹੈ। ਇਸ ਸਬੰਧੀ ਨਾਗਰਿਕ ਉਡਾਨ ਮੰਤਰੀ ਹਰਦੀਪ ਸਿੰਘ ਪੁਰੀ ਨੇ ਕਿਹਾ ਕਿ ਏਅਰ ਇੰਡੀਆ ‘ਤੇ ਕਰਜ਼ੇ ਦਾ ਬੋਝ ਇਸ ਹੱਦ ਤੱਕ ਪਹੁੰਚ ਚੁੱਕਾ ਹੈ ਕਿ ਏਅਰਲਾਈਨ ਦੇ ਨਿੱਜੀਕਰਨ ਤੋਂ ਇਲਾਵਾ ਹੋਰ ਕੋਈ ਚਾਰਾ ਨਹੀਂ ਹੈ। ਉਨ੍ਹਾਂ ਕਿਹਾ ਕਿ ਏਅਰ ਇੰਡੀਆ ਦਾ ਕਰਜ਼ਾ ਪਿਛਲੇ ਕੁਝ ਸਮੇਂ ਤੋਂ ਵਧਦਾ ਹੀ ਜਾ ਰਿਹਾ ਹੈ, ਜਿਸ ਨੂੰ ਹੁਣ ਜਾਰੀ ਨਹੀਂ ਰੱਖਿਆ ਜਾ ਸਕਦਾ। ਇਸ ਤੋਂ ਪਹਿਲਾਂ ਅਜਿਹੀਆਂ ਖਬਰਾਂ ਵੀ ਆਈਆਂ ਸਨ ਕਿ ਇਹ ਕੰਪਨੀ ਬਿਲਕੁਲ ਹੀ ਬੰਦ ਹੋਣ ਕਿਨਾਰੇ ਹੈ, ਕਿਉਂਕਿ ਇਸ ਨੂੰ ਕੋਈ ਖਰੀਦਦਾਰ ਨਹੀਂ ਮਿਲ ਰਿਹਾ।

Check Also

ਈਡੀ ਨੇ ਸ਼ਿਲਪਾ ਸ਼ੈਟੀ ਅਤੇ ਰਾਜਕੁੰਦਰਾ ਦੀ 97.79 ਕਰੋੜ ਰੁਪਏ ਦੀ ਪ੍ਰਾਪਰਟੀ ਕੀਤੀ ਕੁਰਕ

ਮਨੀ ਲਾਂਡਰਿੰਗ ਦੇ ਮਾਮਲੇ ’ਚ ਈਡੀ ਵੱਲੋਂ ਕੀਤੀ ਗਈ ਕਾਰਵਾਈ ਮੁੰਬਈ/ਬਿਊਰੋ ਨਿਊਜ਼ : ਇਨਫੋਰਸਮੈਂਟ ਡਾਇਰੈਕਟੋਰੇਟ …