ਡਿਪਟੀ ਕਮਿਸ਼ਨਰਾਂ ਰਾਹੀਂ ਮੁੱਖ ਮੰਤਰੀ ਨੂੰ ਭੇਜੇ ਮੰਗ ਪੱਤਰ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ‘ਚ ਵਾਰ-ਵਾਰ ਵਧਾਈਆਂ ਜਾ ਰਹੀਆਂ ਬਿਜਲੀ ਦਰਾਂ ਵਿਰੁੱਧ ਆਮ ਆਦਮੀ ਪਾਰਟੀ ਪੰਜਾਬ ਦੀਆਂ ਸਮੂਹ ਜ਼ਿਲ੍ਹਾ ਇਕਾਈਆਂ ਨੇ ਡਿਪਟੀ ਕਮਿਸ਼ਨਰਾਂ ਰਾਹੀਂ ਕੈਪਟਨ ਅਮਰਿੰਦਰ ਸਰਕਾਰ ਨੂੰ ਮੰਗ ਪੱਤਰ ਸੌਂਪੇ ਹਨ। ਪਾਰਟੀ ਦੀ ਮੁੱਖ ਮੰਗ ਹੈ ਕਿ ਪਿਛਲੀ ਬਾਦਲ ਸਰਕਾਰ ਵੱਲੋਂ ਸਰਕਾਰੀ ਥਰਮਲ ਪਲਾਂਟਾਂ ਦੀ ਬਲੀ ਦੇ ਕੇ ਪ੍ਰਾਈਵੇਟ ਥਰਮਲ ਪਲਾਂਟਾਂ ਨਾਲ ਕੀਤੇ ਗਏ ਮਾਰੂ ਤੇ ਇਕਪਾਸੜ ਬਿਜਲੀ ਖ਼ਰੀਦ ਸਮਝੌਤੇ (ਪੀਪੀਏਜ਼) ਰੱਦ ਕੀਤੇ ਜਾਣ।
ਇਸ ਲਈ ਆਮ ਆਦਮੀ ਪਾਰਟੀ ਨੇ ਆਪਣੇ ਮੰਗ ਪੱਤਰ ਵਿੱਚ 2017 ਦੀਆਂ ਚੋਣਾਂ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਥੱਲੇ ਕਾਂਗਰਸ ਦੇ ਮੈਨੀਫੈਸਟੋ ਦਾ ਵਿਸ਼ੇਸ਼ ਤੌਰ ‘ਤੇ ਹਵਾਲਾ ਦਿੱਤਾ ਹੈ। ਜਿਸ ਵਿੱਚ ਪ੍ਰਾਈਵੇਟ ਥਰਮਲ ਕੰਪਨੀਆਂ ਨਾਲ ਕੀਤੇ ਸਮਝੌਤੇ ਰੱਦ ਕਰਨ ਤੇ ਪਾਵਰ ਕਾਮ ਦੀ ਪਿਛਲੇ 5 ਸਾਲਾਂ ਦੀ ਕਾਰਗੁਜ਼ਾਰੀ ਦਾ ਆਡਿਟ ਕਰਾਉਣ ਸਮੇਤ ਕੁੱਲ 10 ਵਾਅਦੇ ਕੀਤੇ ਗਏ ਸਨ। ‘ਆਪ’ ਦਾ ਆਰੋਪ ਹੈ ਕਿ ਕੈਪਟਨ ਸਰਕਾਰ ਨੇ ਆਪਣੇ ਚੋਣ ਮਨੋਰਥ ਪੱਤਰ ‘ਚ ਕੀਤੇ ਇਨ੍ਹਾਂ 10 ਵਾਅਦਿਆਂ ‘ਚੋਂ ਇੱਕ ਵੀ ਵਾਅਦਾ ਪੂਰਾ ਨਹੀਂ ਕੀਤਾ। ਬਿਜਲੀ ਮੋਰਚੇ ਦੀ ਕਮਾਨ ਸੰਭਾਲ ਰਹੇ ਬਰਨਾਲਾ ਤੋਂ ਵਿਧਾਇਕ ਮੀਤ ਹੇਅਰ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਸਰਕਾਰ ਨੂੰ ਦਿੱਲੀ ਦੀ ਕੇਜਰੀਵਾਲ ਸਰਕਾਰ ਦੀ ਬਿਜਲੀ ਨੀਤੀ ਤੋਂ ਸਬਕ ਲੈਣ ਦੀ ਜ਼ਰੂਰਤ ਹੈ।
Check Also
ਪੰਜਾਬ ’ਚ ਨਿਗਮ ਚੋਣਾਂ ਦਾ ਐਲਾਨ ਇਸੇ ਹਫਤੇ ਸੰਭਵ
ਸੁਪਰੀਮ ਕੋਰਟ ਨੇ 8 ਹਫਤਿਆਂ ’ਚ ਚੋਣ ਪ੍ਰਕਿਰਿਆ ਮੁਕੰਮਲ ਕਰਨ ਦੇ ਦਿੱਤੇ ਸਨ ਨਿਰਦੇਸ਼ …