ਰੰਧਾਵਾ ਦੀ ਗ੍ਰਿਫਤਾਰੀ ਦੀ ਹੋਣ ਲੱਗੀ ਮੰਗ
ਅੰਮ੍ਰਿਤਸਰ/ਬਿਊਰੋ ਨਿਊਜ਼
ਸ੍ਰੀ ਗੁਰੂ ਨਾਨਕ ਦੇਵ ਜੀ ਦੀ ਤਸਵੀਰ ‘ਤੇ ਇਤਰਾਜ਼ਯੋਗ ਸ਼ਬਦਾਂ ਦੀ ਵਰਤੋਂ ਕਰਨ ਦੀ ਵੀਡੀਓ ਵਾਇਰਲ ਹੋਣ ਤੋਂ ਬਾਅਦ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਖ਼ਿਲਾਫ਼ ਕਾਰਵਾਈ ਲਈ ਦਬਾਅ ਵਧਦਾ ਜਾ ਰਿਹਾ ਹੈ। ਅੱਜ ਰੰਧਾਵਾ ਖ਼ਿਲਾਫ਼ ਅੱਧਾ ਦਰਜਨ ਤੋਂ ਵੱਧ ਸਿੱਖ ਜਥੇਬੰਦੀਆਂ ਨੇ ਮੋਰਚਾ ਖੋਲ੍ਹ ਦਿੱਤਾ। ਸ਼੍ਰੋਮਣੀ ਕਮੇਟੀ ਦੇ ਮੈਂਬਰਾਂ ਨੇ ਰੰਧਾਵਾ ਵਿਰੁੱਧ ਪਰਚਾ ਦਰਜ ਕਰਨ ਲਈ ਪੁਲਿਸ ਕਮਿਸ਼ਨਰ ਨੂੰ ਮੰਗ ਪੱਤਰ ਵੀ ਦੇ ਦਿੱਤਾ ਹੈ। ਇਸੇ ਦੌਰਾਨ ਗੁਰਦਾਸਪੁਰ ‘ਚ ਵੀ ਸਿੱਖ ਜਥੇਬੰਦੀਆਂ ਨੇ ਪੁਲਿਸ ਨੂੰ ਸ਼ਿਕਾਇਤ ਦੇ ਕੇ ਰੰਧਾਵਾ ਗ੍ਰਿਫ਼ਤਾਰੀ ਦੀ ਮੰਗ ਕੀਤੀ। ਦਿੱਲੀ ਗੁਰਦੁਆਰਾ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ਨੇ ਵੀ ਰੰਧਾਵਾ ਖ਼ਿਲਾਫ਼ ਸਖਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਇਸ ਦੇ ਚੱਲਦਿਆਂ ਅੰਮ੍ਰਿਤਸਰ ‘ਚ ਅੱਧਾ ਦਰਜਨ ਦੇ ਕਰੀਬ ਜਥੇਬੰਦੀਆਂ ਨੇ ਸ੍ਰੀ ਅਕਾਲ ਤਖਤ ਸਾਹਿਬ ‘ਚ ਅਧਿਕਾਰੀਆਂ ਨੂੰ ਰੰਧਾਵਾ ਖ਼ਿਲਾਫ ਮੰਗ ਪੱਤਰ ਸੌਂਪਿਆ ਤੇ ਮੰਗ ਕੀਤੀ ਕਿ ਉਸ ਨੂੰ ਸ੍ਰੀ ਅਕਾਲ ਤਖਤ ਸਾਹਿਬ ਤਲਬ ਕਰਕੇ ਉਸ ‘ਤੇ ਕਾਰਵਾਈ ਕਰਵਾਈ ਜਾਵੇ।
Check Also
ਮੁੱਖ ਮੰਤਰੀ ਭਗਵੰਤ ਮਾਨ ਨੇ ਮੰਚ ਤੋਂ ਰਾਜਪਾਲ ਗੁਲਾਬ ਚੰਦ ਕਟਾਰੀਆ ਦੀ ਕੀਤੀ ਤਾਰੀਫ਼
ਕਿਹਾ : ਰਾਜਪਾਲ ਦੇ ਚੰਗੇ ਤਜ਼ਰਬੇ ਦਾ ਸਾਡੀ ਸਰਕਾਰ ਨੂੰ ਮਿਲ ਰਿਹਾ ਹੈ ਫਾਇਦਾ ਚੰਡੀਗੜ੍ਹ/ਬਿਊਰੋ …