Breaking News
Home / ਪੰਜਾਬ / ਹਰਿਆਣਾ ‘ਚ ਪੰਜਾਬੀ ਭਾਸ਼ਾ ਨਾਲ ਵਿਤਕਰਾ ਮੰਦਭਾਗਾ

ਹਰਿਆਣਾ ‘ਚ ਪੰਜਾਬੀ ਭਾਸ਼ਾ ਨਾਲ ਵਿਤਕਰਾ ਮੰਦਭਾਗਾ

ਪ੍ਰੋ. ਬਡੂੰਗਰ ਨੇ ਕਿਹਾ – ਪੰਜਾਬੀ ਨੂੰ ਹਰਿਆਣਾ ‘ਚ ਪਹਿਲਾਂ ਵਾਂਗ ਹੀ ਮਿਲੇ ਸਨਮਾਨ
ਨਾਭਾ/ਬਿਊਰੋ ਨਿਊਜ਼
ਹਰਿਆਣਾ ਦੀ ਖੱਟਰ ਸਰਕਾਰ ਵੱਲੋਂ ਹਰਿਆਣਾ ਵਿੱਚ ਪੰਜਾਬੀ ਦੇ ਸਥਾਨ ‘ਤੇ ਤੇਲਗੂ ਨੂੰ ਦੂਜੀ ਭਾਸ਼ਾ ਦਾ ਦਰਜਾ ਦੇਣਾ ਮੰਦਭਾਗਾ ਫ਼ੈਸਲਾ ਹੈ। ਇਹ ਗੱਲ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਅੱਜ ਨਾਭਾ ਵਿਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਹੀ। ਉਨ੍ਹਾਂ ਕਿਹਾ ਕਿ ਹਰਿਆਣਾ ਵਿਚ 70 ਫੀਸਦੀ ਲੋਕ ਪੰਜਾਬੀ ਬੋਲਦੇ ਹਨ ਅਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਵੀ ਖੁਦ ਪੰਜਾਬੀ ਹਨ ਅਤੇ ਪੰਜਾਬੀ ਦੇਸ਼ ਦੀਆਂ ਉਨ੍ਹਾਂ 14 ਭਾਸ਼ਾਵਾਂ ਵਿਚ ਸ਼ਾਮਿਲ ਹੈ ਜੋ ਕਿ ਦੇਸ਼ ਦੇ ਕਾਨੂੰਨ ਵੱਲੋਂ ਮਾਨਤਾ ਪ੍ਰਾਪਤ ਹਨ। ਇਸ ਲਈ ਪੰਜਾਬੀ ਨੂੰ ਹਰਿਆਣਾ ਵਿੱਚ ਪਹਿਲਾਂ ਵਾਂਗ ਹੀ ਬਣਦਾ ਸਨਮਾਨ ਮਿਲਣਾ ਚਾਹੀਦਾ ਹੈ। ਧਿਆਨ ਰਹੇ ਕਿ ਹਰਿਆਣਾ ਸਰਕਾਰ ਦੇ ਇਸ ਫੈਸਲੇ ਖਿਲਾਫ ਕਈ ਸਾਹਿਤਕ ਜਥੇਬੰਦੀਆਂ ਨੇ ਰੋਸ ਪ੍ਰਗਟਾਵੇ ਵੀ ਕੀਤੇ ਅਤੇ ਪੰਜਾਬੀ ਭਾਸ਼ਾ ਦੇ ਸਨਮਾਨ ਲਈ ਡਟ ਕੇ ਲੜਨ ਦਾ ਐਲਾਨ ਵੀ ਕੀਤਾ। ਇਸ ਤੋਂ ਪਹਿਲਾਂ ਹਰਿਆਣਾ ਸਰਕਾਰ ਦੇ ਸੀਨੀਅਰ ਅਧਿਕਾਰੀ ਨੇ ਕਿਹਾ ਸੀ ਕਿ ਹਰਿਆਣਾ ਵਿਚ ਪੰਜਾਬੀ ਦੀ ਥਾਂ ਤੇਲਗੂ ਭਾਸ਼ਾ ਨੂੰ ਦੂਜਾ ਦਰਜਾ ਨਹੀਂ ਦਿੱਤਾ ਗਿਆ।

Check Also

ਜੇਲ੍ਹ ’ਚ ਬੰਦ ਕੇਜਰੀਵਾਲ ਦੀ ਸਿਹਤ ਨੂੰ ਲੈ ਕੇ ਭਗਵੰਤ ਮਾਨ ਚਿੰਤਤ 

ਈਡੀ ਦਾ ਆਰੋਪ : ਕੇਜਰੀਵਾਲ ਜਾਣਬੁੱਝ ਕੇ ਖਾ ਰਹੇ ਹਨ ਮਿੱਠੀਆਂ ਚੀਜ਼ਾਂ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ …