ਗੁਰੂ ਸਾਹਿਬ ਦੀਆਂ ਸਿੱਖਿਆਵਾਂ ‘ਤੇ ਚੱਲਣ ਦਾ ਦਿੱਤਾ ਸੱਦਾ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸਮੁੱਚੀ ਲੋਕਾਈ ਨੂੰ ਵਧਾਈ ਦਿੱਤੀ ਹੈ। ਆਪਣੇ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਮਹਾਨ ਸੰਤ ਸਿਪਾਹੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ 1699 ਵਿੱਚ ਸ੍ਰੀ ਅਨੰਦਪੁਰ ਸਾਹਿਬ ਵਿਖੇ ਖਾਲਸਾ ਪੰਥ ਦੀ ਸਥਾਪਨਾ ਕੀਤੀ ਜੋ ਸਿੱਖਾਂ ਵਿੱਚ ਚੜ੍ਹਦੀਕਲਾ ਦੇ ਅਮਿੱਟ ਜਜ਼ਬੇ ਨੂੰ ਦਰਸਾਉਂਦਾ ਹੈ। ਮੁੱਖ ਮੰਤਰੀ ਨੇ ਗੁਰੂ ਜੀ ਵੱਲੋ ਦਰਸਾਈ ਵਿਚਾਰਧਾਰਾ ਨੂੰ ਅਪਣਾਉਣ ਦਾ ਸੱਦਾ ਦਿੰਦਿਆਂ ਕਿਹਾ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਜੀਵਨ ਅਤੇ ਦਰਸ਼ਨ ਸਮੁੱਚੇ ਦੇਸ਼ ਨੂੰ ਇਕਮੁਠ ਕਰਨ ਵਾਲੀ ਸ਼ਕਤੀ ਹੈ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਸ਼ਾਂਤੀ, ਮਾਨਵਤਾਵਾਦ, ਪਿਆਰ ਅਤੇ ਭਾਈਚਾਰੇ ਦਾ ਸੰਦੇਸ਼ ਅੱਜ ਵੀ ਵਿਸ਼ਵ ਵਿਆਪੀ ਸੰਦਰਭ ਵਿਚ ਪੂਰੀ ਤਰ੍ਹਾਂ ਪ੍ਰੇਰਣਾਦਾਇਕ ਹੈ।
Check Also
ਮਹਾਰਾਸ਼ਟਰ ’ਚ ਭਾਜਪਾ ਗੱਠਜੋੜ ਦੀ ਅਤੇ ਝਾਰਖੰਡ ’ਚ ਇੰਡੀਆ ਗੱਠਜੋੜ ਸਰਕਾਰ ਬਣਨਾ ਤੈਅ
ਏਕਨਾਥ ਛਿੰਦੇ ਬੋਲੇ ਤਿੰਨੋਂ ਪਾਰਟੀਆਂ ਦੀ ਸਲਾਹ ਨਾਲ ਬਣੇਗਾ ਅਗਲਾ ਮੁੱਖ ਮੰਤਰੀ ਮੁੰਬਈ/ਬਿਊਰੋ ਨਿਊਜ਼ : …