ਨਵੇਂ ਸਾਲ ਮੌਕੇ ਵੱਡੀ ਗਿਣਤੀ ਵਿਚ ਸੰਗਤਾਂ ਗੁਰਦੁਆਰਾ ਸਾਹਿਬ ਵਿਖੇ ਹੋਈਆਂ ਨਤਮਸਤਕ
ਪਟਨਾ ਸਾਹਿਬ/ਬਿਊਰੋ ਨਿਊਜ਼
ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਭਲਕੇ ਮੰਗਲਵਾਰ ਨੂੰ ਪ੍ਰਕਾਸ਼ ਪੁਰਬ ਹੈ। ਇਸ ਸਬੰਧੀ ਅੱਜ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ ਵਿਸ਼ਾਲ ਨਗਰ ਕੀਰਤਨ ਗੁਰਦੁਆਰਾ ਗਊ ਘਾਟ ਤੋਂ ਸਜਾਇਆ ਗਿਆ। ਪੰਜ ਪਿਆਰਿਆਂ ਦੀ ਅਗਵਾਈ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਸਜਾਇਆ ਗਿਆ ਇਹ ਨਗਰ ਕੀਰਤਨ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ ਸੰਪੰਨ ਹੋਇਆ। ਇਸੇ ਦੌਰਾਨ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਅਕਾਲ ਤਖਤ ਸਾਹਿਬ ਅੰਮ੍ਰਿਤਸਰ ਤੋਂ ਵੀ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਨਗਰ ਕੀਰਤਨ ‘ਚ ਸ਼ਬਦ ਕੀਰਤਨੀ ਜਥਿਆਂ, ਗਤਕਾ ਪਾਰਟੀਆਂ, ਬੈਂਡ ਪਾਰਟੀਆਂ ਅਤੇ ਸਕੂਲਾਂ ਦੇ ਬੱਚਿਆਂ ਸਮੇਤ ਵੱਡੀ ਗਿਣਤੀ ‘ਚ ਸੰਗਤਾਂ ਸ਼ਾਮਲ ਹੋਈਆਂ। ਇਹ ਨਗਰ ਕੀਰਤਨ ਅੰਮ੍ਰਿਤਸਰ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਤੋਂ ਹੁੰਦਾ ਹੋਇਆ ਸ਼ਾਮ ਨੂੰ ਸ੍ਰੀ ਹਰਿਮੰਦਰ ਸਾਹਿਬ ਵਿਖੇ ਪੁੱਜ ਕੇ ਸੰਪੰਨ ਹੋਇਆ। ਇਸੇ ਤਰ੍ਹਾਂ ਅੱਜ ਨਵੇਂ ਸਾਲ ਮੌਕੇ ਦਰਬਾਰ ਸਾਹਿਬ ਅੰਮ੍ਰਿਤਸਰ ਸਮੇਤ ਸਮੂਹ ਗੁਰਦੁਆਰਾ ਸਾਹਿਬਾਨਾਂ ਅਤੇ ਮੰਦਰਾਂ ਵਿਚ ਵੱਡੀ ਗਿਣਤੀ ਸੰਗਤਾਂ ਨੇ ਮੱਥਾ ਟੇਕਿਆ ਅਤੇ ਅਸ਼ੀਰਵਾਦ ਲਿਆ। ਕੈਨੇਡੀਅਨ ਸੰਸਦ ਮੈਂਬਰ ਸੁੱਖ ਧਾਲੀਵਾਲ ਨੇ ਵੀ ਅੱਜ ਨਵੇਂ ਵਰ੍ਹੇ ਮੌਕੇ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ।
Home / ਭਾਰਤ / ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਟਨਾ ਸਾਹਿਬ ਵਿਖੇ ਸਜਾਇਆ ਗਿਆ ਅਲੌਕਿਕ ਨਗਰ ਕੀਰਤਨ
Check Also
ਪਹਿਲਵਾਨ ਬਜਰੰਗ ਪੂਨੀਆ 4 ਸਾਲ ਲਈ ਮੁਅੱਤਲ
ਹਰਿਆਣਾ ਨਾਲ ਸਬੰਧਤ ਹੈ ਪਹਿਲਵਾਨ ਪੂਨੀਆ ਨਵੀਂ ਦਿੱਲੀ/ਬਿਊਰੋ ਨਿਊਜ਼ ਨੈਸ਼ਨਲ ਐਂਟੀ ਡੋਪਿੰਗ ਏਜੰਸੀ (ਨਾਡਾ) ਨੇ …