Breaking News
Home / ਪੰਜਾਬ / ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਸਰਹੱਦ ‘ਤੇ ਲਗਾਈਆਂ 3 ਨਵੀਆਂ ਦੂਰਬੀਨਾਂ

ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਸਰਹੱਦ ‘ਤੇ ਲਗਾਈਆਂ 3 ਨਵੀਆਂ ਦੂਰਬੀਨਾਂ

ਡੇਰਾ ਬਾਬਾ ਨਾਨਕ/ਬਿਊਰੋ ਨਿਊਜ਼ : ਡੇਰਾ ਬਾਬਾ ਨਾਨਕ ਦੀ ਕੌਮਾਂਤਰੀ ਸਰਹੱਦ ਤੋਂ ਪਾਕਿਸਤਾਨ ਵਿਚ ਵਿਖਾਈ ਦਿੰਦੇ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦੂਰੋਂ ਦਰਸ਼ਨ ਕਰਨ ਲਈ ਤਿੰਨ ਹੋਰ ਨਵੀਆਂ ਦੂਰਬੀਨਾਂ ਲਗਾਈਆਂ ਗਈਆਂ ਹਨ ਜਿਸ ਦੀ ਸੇਵਾ ਬਾਬਾ ਸੁਖਦੀਪ ਸਿੰਘ ਬੇਦੀ ਵਲੋਂ ਕਰਵਾਈ ਗਈ ਹੈ। ਗੁਰਦੁਆਰਾ ਕਰਤਾਰਪੁਰ ਸਾਹਿਬ ਲਾਂਘਾ ਖੁੱਲ੍ਹਣ ਤੋਂ ਬਾਅਦ ਡੇਰਾ ਬਾਬਾ ਨਾਨਕ ਸਰਹੱਦ ‘ਤੇ ਪਹੁੰਚ ਕੇ ਦੂਰੋਂ ਦਰਸ਼ਨ ਦੀਦਾਰ ਕਰਨ ਵਾਲੀਆਂ ਸੰਗਤਾਂ ਵਿਚ ਵੀ ਪਹਿਲਾਂ ਦੇ ਮੁਕਾਬਲੇ ਕਾਫੀ ਵਾਧਾ ਹੋਇਆ ਹੈ ਪਰ ਸਰਹੱਦ ‘ਤੇ ਬੀਐਸਐਫ ਵਲੋਂ ਇੱਕ ਹੀ ਦੂਰਬੀਨ ਲਗਾਏ ਜਾਣ ਕਰਕੇ ਜ਼ਿਆਦਾਤਰ ਸੰਗਤਾਂ ਨੂੰ ਗੁਰਦੁਆਰਾ ਸਾਹਿਬ ਦੇ ਦਰਸ਼ਨ ਕਰਨੇ ਨਸੀਬ ਨਹੀਂ ਸਨ ਹੁੰਦੇ। ਸੰਗਤਾਂ ਦੀ ਵਧੀ ਆਮਦ ਨੂੰ ਵੇਖ ਕੇ ਹੀ ਬੀਐਸਐਫ ਵਲੋਂ ਬਾਬਾ ਸੁਖਦੀਪ ਸਿੰਘ ਬੇਦੀ ਕੋਲ ਹੋਰ ਦੂਰਬੀਨ ਲਗਾਉਣ ਦੀ ਮੰਗ ਰੱਖੀ ਗਈ ਸੀ ਜਿਸ ਤੋਂ ਬਾਅਦ ਹੁਣ ਬਾਬਾ ਬੇਦੀ ਵਲੋਂ ਬੀਐਸਐਫ ਨੂੰ 3 ਹੋਰ ਦੂਰਬੀਨਾਂ ਦਿੱਤੀਆਂ ਗਈਆਂ ਹਨ ਜਿਸ ਕਰਕੇ ਬੀਐਸਐਫ ਦੀ 10 ਬਟਾਲੀਅਨ ਦੇ ਕੰਪਨੀ ਕਮਾਂਡਰ ਮੁਨੀਸ਼ ਕੁਮਾਰ ਅਤੇ ਹੋਰ ਜਵਾਨਾਂ ਨੇ ਬਾਬਾ ਬੇਦੀ ਦਾ ਧੰਨਵਾਦ ਕੀਤਾ ਹੈ। ਜ਼ਿਕਰਯੋਗ ਹੈ ਕਿ ਡੇਰਾ ਬਾਬਾ ਨਾਨਕ ਤੋਂ ਕਰਤਾਰਪੁਰ ਸਾਹਿਬ ਦਾ ਲਾਂਘਾ ਖੁੱਲ੍ਹਣ ਮਗਰੋਂ ਜਿਥੇ ਪਾਕਿਸਤਾਨ ਜਾਣ ਵਾਲੀਆਂ ਸੰਗਤਾਂ ਪਿੰਡ ਮਾਨ ਤੋਂ ਬਣਾਏ ਗਏ ਕਰਤਾਰਪੁਰ ਕੋਰੀਡੋਰ ਰਾਹੀਂ ਦਰਸ਼ਨ ਦੀਦਾਰ ਕਰਨ ਲਈ ਪੁੱਜਦੀਆਂ ਹਨ ਉੱਥੇ ਹੀ ਬਾਕੀ ਸੰਗਤਾਂ ਅੰਤਰਰਾਸ਼ਟਰੀ ਸਰਹੱਦ ‘ਤੇ ਪਹੁੰਚ ਕੇ ਹੀ ਦੂਰੋਂ ਦਰਸ਼ਨ ਦੀਦਾਰ ਕਰਦੀਆਂ ਹਨ।
ਸਾਂਝੀਵਾਲਤਾ ਦਾ ਸੰਦੇਸ਼ : ਦੇਸ਼ ਦੀ ਵੰਡ ਵੇਲੇ ਵੀ ਸਾਡੇ ਪਿੰਡ ਦੇ ਬਜ਼ੁਰਗਾਂ ਨੇ ਮੁਸਲਮਾਨਾਂ ਦੀ ਕੀਤੀ ਸੀ ਹਿਫਾਜ਼ਤ : ਦਰਸ਼ਨ ਸਿੰਘ ਸੇਖੋਂ

Check Also

ਬਿਕਰਮ ਮਜੀਠੀਆ ਨੇ ਏਅਰਪੋਰਟ ’ਤੇ ਕਿਰਪਾਨ ਪਾ ਕੇ ਡਿਊਟੀ ਕਰਨ ’ਤੇ ਪਾਬੰਦੀ ਲਗਾਉਣ ਨੂੰ ਦੱਸਿਆ ਮੰਦਭਾਗਾ

ਕਿਹਾ : ਸਿਵਲ ਏਵੀਏਸ਼ਨ ਆਪਣੇ ਹੁਕਮਾਂ ’ਤੇ ਮੁੜ ਤੋਂ ਕਰੇ ਗੌਰ ਅੰਮਿ੍ਰਤਸਰ/ਬਿਊਰੋ ਨਿਊਜ਼ : ਸੀਨੀਅਰ …