Breaking News
Home / ਪੰਜਾਬ / ਐਚ ਐਸ ਫੂਲਕਾ ਦੀ ਗਿਆਨੀ ਹਰਪ੍ਰੀਤ ਸਿੰਘ ਨੂੰ ਅਪੀਲ

ਐਚ ਐਸ ਫੂਲਕਾ ਦੀ ਗਿਆਨੀ ਹਰਪ੍ਰੀਤ ਸਿੰਘ ਨੂੰ ਅਪੀਲ

ਪਿੰਡਾਂ ਵਿਚ ਦਵਾਈਆਂ ਦਾ ਲੰਗਰ ਲਗਾਉਣ ਲਈ ਕਿਹਾ
ਨਵੀਂ ਦਿੱਲੀ/ਬਿਊਰੋ ਨਿਊਜ਼ : ਪੰਜਾਬ ਵਿਚ ਸਰਕਾਰੀ ਸਿਹਤ ਸਿਸਟਮ ਪੂਰੀ ਤਰ੍ਹਾਂ ਫੇਲ੍ਹ ਹੋ ਚੁੱਕਾ ਹੈ ਅਤੇ ਪੰਜਾਬ ਦੇ 75 ਫੀਸਦੀ ਪਿੰਡਾਂ ਵਿਚ ਡਿਸਪੈਂਸਰੀਆਂ ਹੀ ਨਹੀਂ ਹਨ। ਇਹ ਪ੍ਰਗਟਾਵਾ ਸਾਬਕਾ ਵਿਧਾਇਕ ਤੇ ਸੀਨੀਅਰ ਵਕੀਲ ਐਚ.ਐਸ. ਫੂਲਕਾ ਨੇ ਕੀਤਾ ਹੈ। ਫੂਲਕਾ ਨੇ ਦੱਸਿਆ ਕਿ ਜਿਨ੍ਹਾਂ ਪਿੰਡਾਂ ਵਿਚ ਡਿਸਪੈਸਰੀਆਂ ਹਨ, ਉਨ੍ਹਾਂ ਵਿਚ ਜਾਂ ਤਾਂ ਡਾਕਟਰ ਨਹੀਂ ਹਨ ਅਤੇ ਜੇ ਡਾਕਟਰ ਹਨ ਤਾਂ ਫਿਰ ਉਥੇ ਦਵਾਈਆਂ ਨਹੀਂ ਹਨ। ਇਸ ਨੂੰ ਦੇਖਦੇ ਹੋਏ ਫੂਲਕਾ ਨੇ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਅਪੀਲ ਕੀਤੀ ਕਿ ਆਉਂਦੇ ਸਾਲ 2020 ਵਿਚ ਹਰ ਇਕ ਪਿੰਡ ਵਿਚ ਦਵਾਈਆਂ ਦਾ ਲੰਗਰ ਸ਼ੁਰੂ ਕੀਤਾ ਜਾਵੇ। ਫੂਲਕਾ ਦਾ ਜਥੇਦਾਰ ਨੂੰ ਇਹ ਵੀ ਕਹਿਣਾ ਸੀ ਕਿ ਉਹ ਸੰਗਤ ਨੂੰ ਅਪੀਲ ਕਰਨ ਕਿ ਉਹ ਆਪਣੇ ਪਿੰਡਾਂ ਵਿਚ ਕਿਸੇ ਵੀ ਗੁਰਦੁਆਰਾ ਸਾਹਿਬ ਵਿਚ ਜਾ ਕੇ ਹਫਤੇ ਵਿਚ ਇਕ ਵਾਰੀ ਦਵਾਈਆਂ ਦਾ ਲੰਗਰ ਜ਼ਰੂਰ ਲਗਾਉਣ ਤਾਂ ਜੋ ਲੋੜਵੰਦਾਂ ਦੀ ਸਹਾਇਤਾ ਹੋ ਸਕੇ। ਜ਼ਿਕਰਯੋਗ ਹੈ ਕਿ ਫੂਲਕਾ ਨੇ ਪਿਛਲੇ ਢਾਈ ਸਾਲਾਂ ਤੋਂ ਪਿੰਡ ਦਾਖਾ ਵਿਖੇ ਫਰੀ ਡਿਸਪੈਂਸਰੀ ਸ਼ੁਰੂ ਕੀਤੀ ਹੋਈ ਹੈ।

Check Also

ਕਾਂਗਰਸੀ MP ਜਸਬੀਰ ਸਿੰਘ ਡਿੰਪਾ ਨੇ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਟਿਕਟ ਦੀ ਦਾਅਵੇਦਾਰੀ ਛੱਡੀ

ਕਿਹਾ : ਟਿਕਟ ਮਿਲੇ ਜਾਂ ਨਾ ਮਿਲੇ ਕਾਂਗਰਸ ਪਾਰਟੀ ਵਿਚ ਹੀ ਰਹਾਂਗਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ …