21.2 C
Toronto
Friday, September 11, 2026
spot_img
Homeਪੰਜਾਬਹਰਿਆਣਾ ਦੀ ਮਨੋਹਰ ਲਾਲ ਖੱਟਰ ਸਰਕਾਰ ਦਾ ਫੈਸਲਾ

ਹਰਿਆਣਾ ਦੀ ਮਨੋਹਰ ਲਾਲ ਖੱਟਰ ਸਰਕਾਰ ਦਾ ਫੈਸਲਾ

ਹਰਿਆਣਾ ਦੀ ਮਨੋਹਰ ਲਾਲ ਖੱਟਰ ਸਰਕਾਰ ਦਾ ਫੈਸਲਾਹੁਣ ਅਦਾਲਤਾਂ ‘ਚ ਹੋਵੇਗਾ ਹਿੰਦੀ ਭਾਸ਼ਾ ਵਿਚ ਕੰਮ
ਚੰਡੀਗੜ੍ਹ/ਬਿਊਰੋ ਨਿਊਜ਼
ਨਵੇਂ ਸਾਲ ਵਿਚ ਹਰਿਆਣਾ ਸਰਕਾਰ ਦੀ ਪਹਿਲੀ ਕੈਬਨਿਟ ਮੀਟਿੰਗ ਅੱਜ ਚੰਡੀਗੜ੍ਹ ਵਿਚ ਹੋਈ। ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੀ ਪ੍ਰਧਾਨਗੀ ਵਿਚ ਹੋਈ ਇਸ ਮੀਟਿੰਗ ਵਿਚ ਅਹਿਮ ਫੈਸਲਾ ਲਿਆ ਗਿਆ ਕਿ ਹੁਣ ਹਰਿਆਣਾ ਦੀਆਂ ਸਾਰੀਆਂ ਅਦਾਲਤਾਂ ਅਤੇ ਟ੍ਰਿਬਿਊਨਲ ਵਿਚ ਹਿੰਦੀ ਭਾਸ਼ਾ ਵਿਚ ਕੰਮ ਹੋਵੇਗਾ। ਕੈਬਨਿਟ ਨੇ ਇਸ ‘ਤੇ ਮੋਹਰ ਵੀ ਲਗਾ ਦਿੱਤੀ ਹੈ। ਇਸ ਮੀਟਿੰਗ ਵਿਚ ਮੁੱਖ ਮੰਤਰੀ ਸਮੇਤ ਸਾਰੇ ਮੰਤਰੀ ਪਹੁੰਚੇ ਹੋਏ ਸਨ। ਧਿਆਨ ਰਹੇ ਕਿ ਪਿਛਲੇ ਦਿਨੀਂ ਇਹ ਖਬਰਾਂ ਵੀ ਚਰਚਾ ਵਿਚ ਰਹੀਆਂ ਕਿ ਹਰਿਆਣਾ ਵਿਚ ਪੰਜਾਬੀ ਦੀ ਥਾਂ ਤੇਲਗੂ ਭਾਸ਼ਾ ਨੂੰ ਦੂਜੀ ਭਾਸ਼ਾ ਦਾ ਦਰਜਾ ਦਿੱਤਾ ਗਿਆ ਹੈ। ਜਿਸ ਦਾ ਪੰਜਾਬੀ ਸਾਹਿਤਕ ਸੰਸਥਾਵਾਂ ਨੇ ਵਿਰੋਧ ਵੀ ਕੀਤਾ ਅਤੇ ਫਿਰ ਸਰਕਾਰੀ ਅਧਿਕਾਰੀ ਨੇ ਇਸ ਸਬੰਧੀ ਸਪੱਸ਼ਟੀਕਰਨ ਵੀ ਦਿੱਤਾ ਸੀ ਕਿ ਹਰਿਆਣਾ ਵਿਚ ਤੇਲਗੂ ਨੂੰ ਦੂਜੀ ਭਾਸ਼ਾ ਦਾ ਦਰਜਾ ਦੇਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ।

RELATED ARTICLES
POPULAR POSTS