ਕੇਂਦਰੀ ਕਾਨੂੰਨ ਮੰਤਰੀ ਨੂੰ ਪੱਤਰ ਵੀ ਲਿਖਿਆ
ਚੰਡੀਗੜ੍ਹ/ਬਿਊਰੋ ਨਿਊਜ਼
ਕੇਰਲਾ ਸਰਕਾਰ ਨੇ ਨਾਗਕਿਰਤਾ ਕਾਨੂੰਨ ਖਿਲਾਫ ਮਤਾ ਪਾਸ ਕੀਤਾ ਹੈ ਅਤੇ ਕੈਪਟਨ ਅਮਰਿੰਦਰ ਸਿੰਘ ਵੀ ਨਾਗਰਿਕਤਾ ਕਾਨੂੰਨ ਖਿਲਾਫ ਕੇਰਲਾ ਸਰਕਾਰ ਦੇ ਪੱਖ ਵਿਚ ਖੜ੍ਹੇ ਹੋ ਗਏ ਹਨ। ਇਸ ਸਬੰਧੀ ਕੈਪਟਨ ਅਮਰਿੰਦਰ ਨੇ ਕਾਨੂੰਨ ਮੰਤਰੀ ਰਵੀਸ਼ੰਕਰ ਪ੍ਰਸਾਦ ਨੂੰ ਪੱਤਰ ਵੀ ਲਿਖਿਆ ਹੈ। ਪੱਤਰ ਵਿਚ ਕੈਪਟਨ ਨੇ ਮੰਤਰੀ ਦੀ ਉਸ ਟਿੱਪਣੀ ਦਾ ਵੀ ਜ਼ਿਕਰ ਕੀਤਾ, ਜਿਸ ਵਿਚ ਉਨ੍ਹਾਂ ਕਿਹਾ ਸੀ ਕਿ ਜਿਹੜੇ ਰਾਜ ਨਾਗਕਿਰਤਾ ਕਾਨੂੰੂਨ ਦਾ ਵਿਰੋਧ ਕਰ ਰਹੇ ਹਨ, ਉਸ ਸਬੰਧੀ ਕਾਨੂੰਨੀ ਰਾਏ ਲਈ ਜਾਵੇਗੀ। ਧਿਆਨ ਰਹੇ ਕਿ ਐਨ.ਆਰ.ਸੀ. ਦਾ ਵਿਰੋਧ ਉਹੀ ਸੂਬੇ ਕਰ ਰਹੇ ਹਨ, ਜਿੱਥੇ ਭਾਜਪਾ ਦੀ ਸਰਕਾਰ ਨਹੀਂ ਹੈ। ਇਸ ਦੇ ਚੱਲਦਿਆਂ ਪੱਛਮੀ ਬੰਗਾਲ, ਪੰਜਾਬ, ਮੱਧ ਪ੍ਰਦੇਸ਼ ਅਤੇ ਛੱਤੀਸ਼ਗੜ੍ਹ ਐਲਾਨ ਕਰ ਚੁੱਕੇ ਹਨ ਕਿ ਉਹ ਇਸ ਕਾਨੂੰਨ ਨੂੰ ਲਾਗੂ ਨਹੀਂ ਕਰਨਗੇ। ਪਿਛਲੇ ਦਿਨੀਂ ਕੇਰਲਾ ਨੇ ਨਾਗਕਿਰਤਾ ਕਾਨੂੰਨ ਖਿਲਾਫ ਮਤਾ ਪਾਸ ਕੀਤਾ ਅਤੇ ਉਹ ਅਜਿਹਾ ਕਰਨ ਵਾਲਾ ਪਹਿਲਾ ਸੂਬਾ ਬਣ ਗਿਆ ਹੈ।
Check Also
ਅਮਰੀਕਾ ਨੇ 112 ਹੋਰ ਭਾਰਤੀਆਂ ਨੂੰ ਕੀਤਾ ਡਿਪੋਰਟ
ਡਿਪੋਰਟ ਕੀਤੇ ਜਾਣ ਵਾਲਿਆਂ 31 ਪੰਜਾਬੀ ਵੀ ਸ਼ਾਮਲ ਅੰਮਿ੍ਰਤਸਰ/ਬਿਊਰੋ ਨਿਊਜ਼ : ਅਮਰੀਕਾ ਤੋਂ 31 ਪੰਜਾਬੀਆਂ …