ਪੱਥਰਬਾਜ਼ੀ ਦਾ ਪੰਜਾਬ ਸਮੇਤ ਦੇਸ਼ ਅਤੇ ਵਿਦੇਸ਼ਾਂ ‘ਚ ਹੋਇਆ ਵਿਰੋਧ
ਇਸਲਾਮਾਬਾਦ/ਬਿਊਰੋ ਨਿਊਜ਼
ਪਾਕਿਸਤਾਨ ਸਥਿਤ ਗੁਰਦੁਆਰਾ ਨਨਕਾਣਾ ਸਾਹਿਬ ‘ਤੇ ਹੋਈ ਪੱਥਰਬਾਜ਼ੀ ਤੇ ਮਾਮਲੇ ਵਿਚ ਅਤੇ ਹਿੰਸਾ ਦੀ ਧਮਕੀ ਦੇਣ ਵਾਲੇ ਇਮਰਾਨ ਚਿਸ਼ਤੀ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਉਹ ਨਨਕਾਣਾ ਸਾਹਿਬ ‘ਚ ਰਹਿਣ ਵਾਲੇ ਸਿੱਖਾਂ ਨੂੰ ਹਿੰਸਕ ਕਾਰਵਾਈ ਦੀ ਧਮਕੀ ਦੇ ਰਿਹਾ ਸੀ। ਗ੍ਰਿਫ਼ਤਾਰੀ ਤੋਂ ਬਚਣ ਲਈ ਚਿਸ਼ਤੀ ਨੇ ਘਰੋਂ ਮਾਫ਼ੀ ਵੀ ਮੰਗੀ ਸੀ, ਪਰ ਭਾਰਤ ਦੇ ਦਬਾਅ ਦੇ ਚੱਲਦਿਆਂ ਪੁਲਿਸ ਨੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਨਨਕਾਣਾ ਸਾਹਿਬ ਦੇ ਗ੍ਰੰਥੀ ਦਯਾ ਸਿੰਘ ਨੇ ਨਨਕਾਣਾ ਸਾਹਿਬ ‘ਤੇ ਹੋਈ ਪੱਥਰਬਾਜ਼ੀ ਨੂੰ ਇਕ ਨਿੱਜੀ ਝਗੜੇ ਦਾ ਕਾਰਨ ਦੱਸਿਆ। ਉਨ੍ਹਾਂ ਦੱਸਿਆ ਇਸ ਨਿੱਜੀ ਝਗੜੇ ਤੋਂ ਬਾਅਦ ਪੁਲਿਸ ਖਿਲਾਫ ਭੜਕੀ ਭੀੜ ਨੇ ਗੁਰਦੁਆਰਾ ਸਾਹਿਬ ਨੂੰ ਘੇਰਿਆ ਅਤੇ ਸਿੱਖ ਵਿਰੋਧੀ ਨਾਅਰੇਬਾਜ਼ੀ ਕੀਤੀ। ਇਸ ਘਟਨਾ ਖਿਲਾਫ ਪੰਜਾਬ ਸਮੇਤ ਪੂਰੇ ਭਾਰਤ ਅਤੇ ਵਿਦੇਸ਼ਾਂ ਵਿਚ ਵਸਦੇ ਸਿੱਖ ਭਾਈਚਾਰੇ ਵਿਚ ਗੁੱਸੇ ਦੀ ਲਹਿਰ ਹੈ। ਇਹ ਵੀ ਜ਼ਿਕਰਯੋਗ ਹੈ ਕਿ ਨਨਕਾਣਾ ਸਾਹਿਬ ‘ਤੇ ਹੋਈ ਪੱਥਰਬਾਜ਼ੀ ਤੋਂ ਦੋ ਦਿਨ ਹੀ ਪਿਸ਼ਾਵਰ ‘ਚ ਇਕ ਸਿੱਖ ਨੌਜਵਾਨ ਪਰਵਿੰਦਰ ਸਿੰਘ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ।
Check Also
ਟਰੰਪ ਨੇ ਸਟੂਡੈਂਟ ਵੀਜ਼ਾ ਲਈ ਇੰਟਰਵਿਊ ’ਤੇ ਲਗਾਈ ਰੋਕ
ਅਮਰੀਕਾ ਜਾਣ ਵਾਲੇ ਵਿਦਿਆਰਖੀਆਂ ਦੇ ਸ਼ੋਸ਼ਲ ਮੀਡੀਆ ਦੀ ਹੋਵੇਗੀ ਜਾਂਚ ਵਾਸ਼ਿੰਗਟਨ/ਬਿਊਰੋ ਨਿਊਜ਼ ਅਮਰੀਕਾ ’ਚ ਡੋਨਾਲਡ …