ਮੋਦੀ ਸਰਕਾਰ ਖਿਲਾਫ ਜੰਮ ਕੇ ਹੋਈ ਨਾਅਰੇਬਾਜ਼ੀ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਯੂਨੀਵਰਸਿਟੀ ਵਿਚ ਨੈਸ਼ਨਲ ਵੂਮੈਨ ਕਮਿਸ਼ਨ ਦੇ ਸੈਮੀਨਾਰ ਵਿਚ ਉਸ ਸਮੇਂ ਹੰਗਾਮਾ ਹੋ ਗਿਆ, ਜਦੋਂ ਹਰਿਆਣਾ ਵਿਧਾਨ ਸਭਾ ਦੇ ਸਪੀਕਰ ਅਤੇ ਪੰਚਕੂਲਾ ਤੋਂ ਵਿਧਾਇਕ ਗਿਆਨ ਚੰਦ ਗੁਪਤਾ ਮੰਚ ਤੋਂ ਮੋਦੀ ਸਰਕਾਰ ਦੀਆਂ ਉਪਲਬਧੀਆਂ ਗਿਣਵਾ ਰਹੇ ਸਨ। ਆਲ ਇੰਡੀਆ ਸਟੂਡੈਂਟਸ ਐਸੋਸੀਏਸ਼ਨ, ਸਟੂਡੈਂਟ ਫਾਰ ਸੁਸਾਇਟੀ ਅਤੇ ਹੋਰ ਸੰਗਠਨਾਂ ਨੇ ਜੇ.ਐਨ.ਯੂ. ਵਿਚ ਹੋਈ ਹਿੰਸਾ ਦੇ ਮਾਮਲੇ ‘ਤੇ ਸਰਕਾਰ ਖਿਲਾਫ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ। ਮੋਦੀ ਸਰਕਾਰ ਖਿਲਾਫ ਨਾਅਰੇ ਮਾਰਨ ਵਾਲਿਆਂ ਨੇ ਹੱਥਾਂ ਵਿਚ ਪੋਸਟਰ ਵੀ ਫੜੇ ਹੋਏ ਸਨ ਅਤੇ ਉਨ੍ਹਾਂ ਭਾਜਪਾ ਅਤੇ ਆਰ.ਐਸ.ਐਸ. ਮੁਰਦਾਬਾਦ ਦੇ ਨਾਅਰੇ ਵੀ ਲਗਾਏ।
Check Also
ਹੁਸ਼ਿਆਰਪੁਰ ਦੇ ਕਸਬਾ ਦਸੂਹਾ ਨੇੜੇ ਬੱਸ ਅਤੇ ਕਾਰ ਦੀ ਭਿਆਨਕ ਟੱਕਰ – 8 ਵਿਅਕਤੀਆਂ ਦੀ ਮੌਤ ਅਤੇ 32 ਜ਼ਖਮੀ
ਦਸੂਹਾ/ਬਿਊਰੋ ਨਿਊਜ਼ ਹੁਸ਼ਿਆਰਪੁਰ ਦੇ ਕਸਬਾ ਦਸੂਹਾ ਨੇੜੇ ਅੱਜ ਸਵੇਰੇ 10 ਵਜੇ ਦੇ ਕਰੀਬ ਮਿੰਨੀ ਬੱਸ …