ਦੋਢਾਈ ਘੰਟੇ ਮਚਾਇਆ ਹੁੜਦੁੰਗ ਅਤੇ ਹੋਸਟਲ ਦੀ ਕੀਤੀ ਭੰਨਤੋੜ
ਨਵੀਂ ਦਿੱਲੀ/ਬਿਊਰੋ ਨਿਊਜ਼
ਜਵਾਹਰ ਲਾਲ ਨਹਿਰੂ ਯੂਨੀਵਰਸਿਟੀ ਦਿੱਲੀ ਵਿਚ ਫੀਸਾਂ ‘ਚ ਹੋਏ ਵਾਧੇ ਖਿਲਾਫ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ‘ਤੇ ਕੁਝ ਨਕਾਬਪੋਸ਼ ਗੁੰਡਿਆਂ ਨੇ ਲੰਘੇ ਕੱਲ੍ਹ ਹਮਲਾ ਕਰ ਦਿੱਤਾ। ਇਸ ਦੌਰਾਨ ਡੰਡੇ ਅਤੇ ਲੋਹੇ ਦੀਆਂ ਰਾਡਾਂ ਨਾਲ ਵਿਦਿਆਰਥੀਆਂ ਦੀ ਕੁੱਟਮਾਰ ਵੀ ਕੀਤੀ ਗਈ। ਹਮਲੇ ਵਿਚ ਕਈ ਵਿਦਿਆਰਥੀ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਦਿੱਲੀ ਦੇ ਹਸਪਤਾਲਾਂ ਵਿਚ ਦਾਖਲ ਕਰਵਾਇਆ ਗਿਆ ਸੀ। ਗੁੰਡਿਆਂ ਨੇ ਹੋਸਟਲਾਂ ਵਿਚ ਦਾਖਲ ਕੇ ਭੰਨਤੋੜ ਵੀ ਕੀਤੀ। ਇਸ ਹਿੰਸਾ ਵਿਚ ਜ਼ਖ਼ਮੀ ਹੋਈ ਸਟੂਡੈਂਟਸ ਯੂਨੀਅਨ ਦੀ ਪ੍ਰਧਾਨ ਆਇਸ਼ੇ ਘੋਸ਼ ਨੇ ਕਿਹਾ ਕਿ ਯੂਨੀਵਰਸਿਟੀ ਅੰਦਰ ਆਰ.ਐਸ.ਐਸ. ਤੇ ਏ.ਬੀ.ਵੀ.ਪੀ. ਦੇ ਗੁੰਡਿਆਂ ਵੱਲੋਂ ਹਮਲਾ ਕੀਤਾ ਗਿਆ। ਜੇ.ਐਨ.ਯੂ. ਵਿਚ ਹੋਈ ਹਿੰਸਾ ਦੀ ਚਾਰੇ ਪਾਸਿਆਂ ਤੋਂ ਨਿਖੇਧੀ ਕੀਤੀ ਗਈ। ਕਾਂਗਰਸ ਨੇ ਇਸ ਹਿੰਸਾ ਲਈ ਭਾਜਪਾ ਨੂੰ ਜ਼ਿੰਮੇਵਾਰ ਦੱਸਿਆ, ਜਦਕਿ ਕੇਂਦਰੀ ਮੰਤਰੀ ਸਿਮਰਤੀ ਇਰਾਨੀ ਦਾ ਕਹਿਣਾ ਹੈ ਕਿ ਯੂਨੀਵਰਸਿਟੀ ਨੂੰ ਰਾਜਨੀਤੀ ਦਾ ਅੱਡਾ ਨਹੀਂ ਬਣਨ ਦਿੱਤਾ ਜਾਵੇਗਾ। ਕੈਪਟਨ ਅਮਰਿੰਦਰ ਸਿੰਘ ਨੇ ਇਸ ਹਿੰਸਕ ਕਾਰਵਾਈ ਨੂੰ ਦਿਲ ਦਹਿਲਾਉਣ ਤੇ ਜ਼ੁਲਮ ਢਾਹੁਣ ਵਾਲੀ ਦੱਸਿਆ।
Check Also
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 103 ਅੰਮਿ੍ਤ ਭਾਰਤ ਸਟੇਸ਼ਨਾਂ ਦਾ ਕੀਤਾ ਉਦਘਾਟਨ
ਬੀਕਾਨੇਰ-ਬਾਂਦਰਾ ਰੇਲ ਗੱਡੀ ਨੂੰ ਵੀ ਦਿਖਾਈ ਹਰੀ ਝੰਡੀ ਬੀਕਾਨੇਰ/ਬਿਊਰੋ ਨਿਊਜ਼ : ਅਪ੍ਰੇਸ਼ਨ ਸਿੰਧੂਰ ਤੋਂ ਬਾਅਦ …