Breaking News
Home / ਪੰਜਾਬ / ਦਿੱਲੀ ਗੁਰਦੁਆਰਾ ਕਮੇਟੀ ਦਾ ਮੈਂਬਰ ਪਰਮਜੀਤ ਸਿੰਘ ਚੰਡੋਕ ਤਨਖਾਹੀਆ ਕਰਾਰ

ਦਿੱਲੀ ਗੁਰਦੁਆਰਾ ਕਮੇਟੀ ਦਾ ਮੈਂਬਰ ਪਰਮਜੀਤ ਸਿੰਘ ਚੰਡੋਕ ਤਨਖਾਹੀਆ ਕਰਾਰ

ਅਕਾਲ ਤਖਤ ਸਾਹਿਬ ਤੋਂ ਲਗਾਈ ਧਾਰਮਿਕ ਸੇਵਾ
ਅੰਮ੍ਰਿਤਸਰ/ਬਿਊਰੋ ਨਿਊਜ਼
ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਪਰਮਜੀਤ ਸਿੰਘ ਚੰਡੋਕ ਨੂੰ ਬੀਅਰ ਖਰੀਦਣ ਦੇ ਦੋਸ਼ ‘ਚ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਤਨਖ਼ਾਹੀਆ ਕਰਾਰ ਦਿੱਤਾ ਗਿਆ ਹੈ। ਪਰਮਜੀਤ ਸਿੰਘ ਚੰਡੋਕ ਦੀ ਪਿਛਲੇ ਦਿਨੀਂ ਸ਼ਰਾਬ ਦੇ ਠੇਕੇ ਤੋਂ ਬੀਅਰ ਖਰੀਦਣ ਦੀ ਵੀਡੀਓ ਵਾਇਰਲ ਹੋਣ ਤੋਂ ਬਾਅਦ ਦਿੱਲੀ ਦੀ ਸੰਗਤ ਨੇ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਸ਼ਿਕਾਇਤ ਦਿੱਤੀ ਸੀ। ਇਸ ਸਬੰਧੀ ਚੰਡੋਕ ਨੇ ਅਕਾਲ ਤਖ਼ਤ ਸਾਹਿਬ ‘ਤੇ ਪੇਸ਼ ਹੋ ਕੇ ਆਪਣਾ ਸਪੱਸ਼ਟੀਕਰਨ ਦਿੱਤਾ। ਪੰਜ ਸਿੰਘ ਸਾਹਿਬਾਨ ਨੇ ਵਿਚਾਰ ਕਰਕੇ ਚੰਡੋਕ ਨੂੰ ਤਿੰਨ ਦਿਨ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਤੇ ਗੁਰਦੁਆਰਾ ਸ੍ਰੀ ਸੀਸਗੰਜ ਸਾਹਿਬ ਵਿਖੇ ਇਕ-ਇਕ ਘੰਟਾ ਬਰਤਨ ਸਾਫ਼ ਕਰਨ, ਝਾੜੂ ਮਾਰਨ ਤੇ ਕੀਰਤਨ ਸਰਵਨ ਕਰਨ ਦੀ ਸੇਵਾ ਲਗਾਈ ਹੈ। ਇਸ ਉਪਰੰਤ ਚੰਡੋਕ ਨੂੰ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਰਖਵਾ ਕੇ ਭੋਗ ਉਪਰੰਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ 5,100 ਰੁਪਏ ਕੜਾਹ ਪ੍ਰਸਾਦਿ ਦੀ ਦੇਗ ਭੇਟਾ ਕਰਵਾਉਣ ਤੇ ਖਿਮਾ ਮੰਗ ਕੇ ਅਰਦਾਸ ਕਰਨ ਲਈ ਕਿਹਾ ਹੈ। ਚੰਡੋਕ ਨੇ ਇਹ ਸੇਵਾ ਪ੍ਰਵਾਨ ਕਰਦੇ ਹੋਏ ਸਿੰਘ ਸਹਿਬਾਨ ਨੂੰ ਕਿਹਾ ਕਿ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਲਗਾਈ ਗਈ ਸੇਵਾ ਪ੍ਰਵਾਨ ਕਰਦੇ ਹਨ ਤੇ ਇਸ ਨੂੰ ਮਰਿਆਦਾ ਅਨੁਸਾਰ ਨਿਭਾਉਣਗੇ।

Check Also

ਮਹਾਰਾਸ਼ਟਰ ’ਚ ਭਾਜਪਾ ਗੱਠਜੋੜ ਦੀ ਅਤੇ ਝਾਰਖੰਡ ’ਚ ਇੰਡੀਆ ਗੱਠਜੋੜ ਸਰਕਾਰ ਬਣਨਾ ਤੈਅ

ਏਕਨਾਥ ਛਿੰਦੇ ਬੋਲੇ ਤਿੰਨੋਂ ਪਾਰਟੀਆਂ ਦੀ ਸਲਾਹ ਨਾਲ ਬਣੇਗਾ ਅਗਲਾ ਮੁੱਖ ਮੰਤਰੀ ਮੁੰਬਈ/ਬਿਊਰੋ ਨਿਊਜ਼ : …