ਕਿਹਾ ਕੈਪਟਨ ਅਮਰਿੰਦਰ ਨੇ ਸਰਕਾਰੀ ਰਿਹਾਇਸ਼ ‘ਤੇ ਅਰੂਸਾ ਆਲਮ ਨੂੰ ਰੱਖਿਆ
ਚੰਡੀਗੜ੍ਹ/ਬਿਊਰੋ ਨਿਊਜ਼
ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਆਰੋਪ ਲਗਾਇਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਆਪਣੇ ਪਾਕਿਸਤਾਨੀ ਦੋਸਤ ਨੂੰ ਆਪਣੀ ਰਿਹਾਇਸ਼ ‘ਤੇ ਰੱਖ ਰਹੇ ਹਨ। ਚੀਮਾ ਨੇ ਕਿਹਾ ਕਿ ਇੱਕ ਪਾਸੇ ਤਾਂ ਪਾਕਿਸਤਾਨ ਵਿੱਚ ਸਿੱਖਾਂ ‘ਤੇ ਹਮਲੇ ਹੋ ਰਹੇ ਹਨ ਪਰ ਦੂਜੇ ਪਾਸੇ ਇੱਕ ਪਾਕਿਸਤਾਨੀ ਨਾਗਰਿਕ ਨੂੰ ਪਿਛਲੇ ਤਿੰਨ ਸਾਲਾਂ ਤੋਂ ਲਗਾਤਾਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪੰਜਾਬ ਵਿੱਚ ਰੱਖ ਰਹੇ ਹਨ। ਉਨ੍ਹਾਂ ਕਿਹਾ ਕਿ ਹੁਣ ਇਹ ਹੋਰ ਵੀ ਵੱਡੀ ਗੱਲ ਹੈ ਆਪਣੀ ਸਰਕਾਰੀ ਰਿਹਾਇਸ਼ ‘ਤੇ ਹੀ ਕੈਪਟਨ ਅਮਰਿੰਦਰ ਸਿੰਘ ਨੇ ਅਰੁਸਾ ਆਲਮ ਨੂੰ ਰੱਖਿਆ ਹੋਇਆ ਹੈ। ਹਰਪਾਲ ਸਿੰਘ ਚੀਮਾ ਨੇ ਆਰੋਪ ਲਗਾਇਆ ਕਿ ਕੈਪਟਨ ਅਮਰਿੰਦਰ ਸਿੰਘ ਕੇਂਦਰ ਸਰਕਾਰ ਵਾਲੀ ਬੋਲੀ ਹੀ ਬੋਲਦੇ ਹਨ ਜਿਸ ਕਾਰਨ ਉਹ ਪੰਜਾਬ ਦੇ ਲੋਕਾਂ ਨਾਲ ਕੀਤੇ ਵਾਅਦੇ ਭੁੱਲ ਗਏ ਹਨ।
Check Also
ਜਥੇਦਾਰ ਗਿਆਨੀ ਰਘਬੀਰ ਸਿੰਘ ਨੇ 2 ਦਸੰਬਰ ਨੂੰ ਸੱਦੀ ਇਕੱਤਰਤਾ
ਸੁਖਬੀਰ ਸਿੰਘ ਬਾਦਲ ਮਾਮਲੇ ’ਚ ਆ ਸਕਦਾ ਹੈ ਫੈਸਲਾ ਅੰਮਿ੍ਰਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ ਦੇ …