ਕਿਹਾ ਬੇਅਦਬੀ ਮਾਮਲਿਆਂ ਲਈ ਮੁਆਫੀ ਮੰਗੇ ਅਕਾਲੀ ਦਲ
ਸੰਗਰੂਰ/ਬਿਊਰੋ ਨਿਊਜ਼
ਸੁਖਦੇਵ ਸਿੰਘ ਢੀਂਡਸਾ ਤੋਂ ਬਾਅਦ ਹੁਣ ਉਨ੍ਹਾਂ ਦੇ ਪੁੱਤਰ ਪਰਮਿੰਦਰ ਸਿੰਘ ਢੀਂਡਸਾ ਵੀ ਬਾਦਲਾਂ ਖਿਲਾਫ ਖੁੱਲ੍ਹ ਕੇ ਸਾਹਮਣੇ ਆ ਗਏ ਹਨ। ਜ਼ਿਕਰਯੋਗ ਹੈ ਕਿ ਪਰਮਿੰਦਰ ਨੇ ਪਿਛਲੇ ਦਿਨੀਂ ਵਿਧਾਨ ਸਭਾ ਵਿਚ ਵਿਧਾਇਕ ਦਲ ਦੇ ਆਗੂ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ, ਪਰ ਵਿਧਾਇਕ ਵਜੋਂ ਅਸਤੀਫਾ ਨਹੀਂ ਦਿੱਤਾ। ਇਸ ਦੇ ਚੱਲਦਿਆਂ ਅੱਜ ਪਰਮਿੰਦਰ ਢੀਂਡਸਾ ਨੇ ਕਿਹਾ ਕਿ ਜਦੋਂ ਪੰਜਾਬ ਵਿਚ ਬੇਅਦਬੀ ਮਾਮਲਿਆਂ ਦੀ ਘਟਨਾਵਾਂ ਵਾਪਰੀਆਂ ਸਨ, ਉਸ ਸਮੇਂ ਸ਼੍ਰੋਮਣੀ ਅਕਾਲੀ ਦਲਭਾਜਪਾ ਦੀ ਸਰਕਾਰ ਸੀ ਅਤੇ ਇਨ੍ਹਾਂ ਘਟਨਾਵਾਂ ਲਈ ਸ਼੍ਰੋਮਣੀ ਅਕਾਲੀ ਦਲ ਨੂੰ ਮੁਆਫੀ ਮੰਗਣੀ ਚਾਹੀਦੀ ਹੈ। ਢੀਂਡਸਾ ਨੇ ਕਿਹਾ ਕਿ ਵਿਧਾਇਕ ਦਲ ਦੇ ਅਹੁਦੇ ਤੋਂ ਅਸਤੀਫਾ ਉਨ੍ਹਾਂ ਨੇ ਪਾਰਟੀ ਦੇ ਗੈਰਸਿਧਾਂਤਕ ਕੰਮਾਂ ਕਰਕੇ ਦਿੱਤਾ ਹੈ ਅਤੇ ਜੇਕਰ ਇਲਾਕੇ ਦੇ ਲੋਕ ਕਹਿਣਗੇ ਤਾਂ ਉਹ ਵਿਧਾਇਕ ਦੇ ਅਹੁਦੇ ਤੋਂ ਵੀ ਅਸਤੀਫਾ ਦੇ ਦੇਣਗੇ। ਧਿਆਨ ਰਹੇ ਕਿ ਇਸ ਤੋਂ ਪਹਿਲਾਂ ਸੁਖਦੇਵ ਸਿੰਘ ਢੀਂਡਸਾ ਨੇ ਟਕਸਾਲੀਆਂ ਨਾਲ ਹੱਥ ਮਿਲਾ ਲਿਆ ਸੀ ਅਤੇ ਕਿਹਾ ਸੀ ਕਿ ਉਨ੍ਹਾਂ ਦਾ ਪੁੱਤਰ ਪਰਮਿੰਦਰ ਵੀ ਸਾਡੇ ਕਹਿਣੇ ਮੁਤਾਬਕ ਹੀ ਚੱਲੇਗਾ ਤੇ ਹੁਣ ਪਰਮਿੰਦਰ ਢੀਂਡਸਾ ਨੇ ਵੀ ਬਾਦਲਾਂ ਤੋਂ ਦੂਰੀ ਬਣਾ ਲਈ ਹੈ।
Check Also
ਪੰਜਾਬ ’ਚ ‘ਆਪ’ ਦੇ ਪ੍ਰਧਾਨ ਬਣੇ ਅਮਨ ਅਰੋੜਾ
ਅਮਨਸ਼ੇਰ ਸਿੰਘ ਕਲਸੀ ਨੂੰ ਮਿਲੀ ਉਪ ਪ੍ਰਧਾਨਗੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਆਮ ਆਦਮੀ ਪਾਰਟੀ ਦਾ …