ਮੋਹਾਲੀ/ਬਿਊਰੋ ਨਿਊਜ਼
ਅਕਾਲੀ-ਭਾਜਪਾ ਸਰਕਾਰ ਦੀਆਂ ਪਿਛਲੇ 9 ਸਾਲਾਂ ਦੀਆਂ ਉਪਲੱਬਧੀਆਂ ਗਿਣਾਉਣ ਲਈ 50 ਵੈਨਾਂ ਨੂੰ ਮਾਲ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਮੁਹਾਲੀ ਤੋਂ ਰਵਾਨਾ ਕਰ ਦਿੱਤਾ ਹੈ। ਇਨ੍ਹਾਂ ਵੈਨਾਂ ਨੂੰ ਪੰਜਾਬ ਦੇ ਪਿੰਡ-ਪਿੰਡ ਵਿਚ ਪਹੁੰਚਾਇਆ ਜਾਵੇਗਾ ਅਤੇ ਲੋਕਾਂ ਨੂੰ ਦੱਸਿਆ ਜਾਵੇਗਾ ਕਿ ਪਿਛਲੇ 9 ਸਾਲਾਂ ਵਿਚ ਪੰਜਾਬ ਨੇ ਕਿੰਨੀ ਤਰੱਕੀ ਕੀਤੀ ਹੈ।ઠਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਇਨ੍ਹਾਂ ਵੈਨਾਂ ਨੂੰ ਰਵਾਨਾ ਕੀਤਾ ਜਾਣਾ ਸੀ ਪਰ ਇਨ੍ਹਾਂ ਵਿਚੋਂ ਇਕ ਵੈਨ ਨੂੰ ਅੱਗ ਲੱਗ ਗਈ ਸੀ, ਜਿਸ ਕਰਕੇ ਇਹ ਪ੍ਰੋਗਰਾਮ ਮੁਲਤਵੀ ਕਰ ਦਿੱਤਾ ਸੀ।
ਇਨ੍ਹਾਂ ਵੈਨਾਂ ਵਿਚ ਐੱਲ. ਈ. ਡੀਜ਼. ਲੱਗੀਆਂ ਹੋਈਆਂ ਹਨ, ਜਿਨ੍ਹਾਂ ਰਾਹੀਂ ਲੋਕਾਂ ਨੂੰ ਵੀਡੀਓ ਦਿਖਾਈਆਂ ਜਾਣਗੀਆਂ, ਜਿਨ੍ਹਾਂ ਵਿਚ ਦੱਸਿਆ ਜਾਵੇਗਾ ਕਿ ਪੰਜਾਬ ਸਰਕਾਰ ਸੂਬੇ ਨੂੰ ਤਰੱਕੀ ਦੀਆਂ ਲੀਹਾਂ ‘ਤੇ ਅੱਗੇ ਤੋਰਨ ਲਈ ਕੀ ਕੁਝ ਕਰ ਰਹੀ ਹੈ। ਹਾਲਾਂਕਿ ਵਿਰੋਧੀ ਧਿਰਾਂ ਵਲੋਂ ਇਨ੍ਹਾਂ ਵੈਨਾਂ ਦੀ ਨਿਖੇਧੀ ਕੀਤੀ ਜਾ ਰਹੀ ਹੈ ਅਤੇ ਇਨ੍ਹਾਂ ਨੂੰ ਜਨਤਾ ਦੇ ਪੈਸਿਆਂ ਦੀ ਦੁਰਵਰਤੋਂ ਦੱਸਿਆ ਜਾ ਰਿਹਾ ਹੈ।
Check Also
ਜਥੇਦਾਰ ਗਿਆਨੀ ਰਘਬੀਰ ਸਿੰਘ ਨੇ 2 ਦਸੰਬਰ ਨੂੰ ਸੱਦੀ ਇਕੱਤਰਤਾ
ਸੁਖਬੀਰ ਸਿੰਘ ਬਾਦਲ ਮਾਮਲੇ ’ਚ ਆ ਸਕਦਾ ਹੈ ਫੈਸਲਾ ਅੰਮਿ੍ਰਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ ਦੇ …