ਸ਼੍ਰੋਮਣੀ ਅਕਾਲੀ ਦਲ ਦਾ ਵਫਦ ਵਿਦੇਸ਼ ਮੰਤਰੀ ਨੂੰ ਵੀ ਮਿਲਿਆ
ਨਵੀਂ ਦਿੱਲੀ/ਬਿਊਰੋ ਨਿਊਜ਼
ਦਿੱਲੀ ਵਿਧਾਨ ਸਭਾ ਦੀਆਂ ਚੋਣਾਂ ਭਾਰਤੀ ਜਨਤਾ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਮਿਲ ਕੇ ਲੜਨਗੇ। ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਦਿੱਲੀ ਵਿਚ ਮੀਡੀਆ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਦੱਸਿਆ ਕਿ ਦਿੱਲੀ ਚੋਣਾਂ ਸੰਬੰਧੀ ਪਾਰਟੀ ਵੱਲੋਂ ਸੀਨੀਅਰ ਆਗੂ ਬਲਵਿੰਦਰ ਸਿੰਘ ਭੂੰਦੜ, ਨਰੇਸ਼ ਗੁਜਰਾਲ ਅਤੇ ਪ੍ਰੇਮ ਸਿੰਘ ਚੰਦੂਮਾਜਰਾ ਆਧਾਰਿਤ ਤਿੰਨ ਮੈਂਬਰੀ ਕਮੇਟੀ ਬਣਾਈ ਹੈ ਜੋ ਚੋਣਾਂ ਸੰਬੰਧੀ ਭਾਜਪਾ ਨਾਲ ਵਿਚਾਰ ਵਟਾਂਦਰਾ ਕਰਨਗੇ।
ਇਸ ਤੋਂ ਪਹਿਲਾਂ ਸੁਖਬੀਰ ਬਾਦਲ ਦੀ ਅਗਵਾਈ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਵਫ਼ਦ ਨੇ ਵਿਦੇਸ਼ ਮੰਤਰੀ ਐਸ. ਜੈਸ਼ੰਕਰ ਨਾਲ ਮੁਲਾਕਾਤ ਕਰਕੇ ਇਕ ਮੰਗ ਪੱਤਰ ਸੌਂਪਿਆ। ਗੁਰਦੁਆਰਾ ਨਨਕਾਣਾ ਸਾਹਿਬ ‘ਤੇ ਹੋਈ ਪੱਥਰਬਾਜ਼ੀ ਅਤੇ ਪਾਕਿ ‘ਚ ਸਿੱਖ ਨੌਜਵਾਨ ਦੀ ਹੋਈ ਹੱਤਿਆ ਸਬੰਧੀ ਵਫਦ ਨੇ ਮੰਗ ਕੀਤੀ ਕਿ ਇਨ੍ਹਾਂ ਨੂੰ ਮਾਮਲਿਆਂ ਅੰਤਰਰਾਸ਼ਟਰੀ ਮੰਚ ‘ਤੇ ਚੁੱਕਿਆ ਜਾਵੇ।
Check Also
ਡੈਨਮਾਰਕ ਦੀ ਵਿਕਟੋਰੀਆ ਬਣੀ ਮਿਸ ਯੂਨੀਵਰਸ
ਭਾਰਤ ਦੀ ਰੀਆ ਸਿੰਘਾ ਸਿਖਰਲੀਆਂ 30 ਸੁੰਦਰੀਆਂ ਵਿੱਚ ਸ਼ਾਮਲ ਨਵੀਂ ਦਿੱਲੀ/ਬਿਊਰੋ ਨਿਊਜ਼ : ਡੈਨਮਾਰਕ ਦੀ …