11 ਫਰਵਰੀ ਨੂੰ ਆਉਣਗੇ ਨਤੀਜੇ ਚੋਣ ਜ਼ਾਬਤਾ ਹੋਇਆ ਲਾਗੂ
ਨਵੀਂ ਦਿੱਲੀ/ਬਿਊਰੋ ਨਿਊਜ਼
ਦਿੱਲੀ ਵਿਧਾਨ ਸਭਾ ਦੀਆਂ 70 ਸੀਟਾਂ ਲਈ 8 ਫਰਵਰੀ ਨੂੰ ਵੋਟਾਂ ਪੈਣਗੀਆਂ ਅਤੇ 11 ਫਰਵਰੀ ਨੂੰ ਨਤੀਜੇ ਆਉਣਗੇ। ਇਸ ਸਬੰਧੀ ਐਲਾਨ ਅੱਜ ਚੋਣ ਕਮਿਸ਼ਨ ਸੁਨੀਲ ਅਰੋੜਾ ਨੇ ਕੀਤਾ। ਇਸ ਦੇ ਨਾਲ ਹੀ ਦਿੱਲੀ ਵਿਚ ਚੋਣ ਜ਼ਾਬਤਾ ਵੀ ਲਾਗੂ ਹੋ ਗਿਆ ਹੈ ਅਤੇ ਫਰਵਰੀ ਵਿਚ ਪੇਸ਼ ਹੋਣ ਵਾਲੇ ਕੇਂਦਰੀ ਬਜਟ ‘ਚ ਦਿੱਲੀ ਨਾਲ ਸਬੰਧਤ ਕੋਈ ਵੀ ਸਕੀਮ ਐਲਾਨ ਨਹੀਂ ਕੀਤੀ ਜਾ ਸਕੇਗੀ। ਦਿੱਲੀ ਵਿਧਾਨ ਸਭਾ ਚੋਣਾਂ ਲਈ ਨੋਟੀਫਿਕੇਸ਼ਨ 14 ਜਨਵਰੀ ਨੂੰ ਜਾਰੀ ਹੋਵੇਗਾ ਅਤੇ ਨਾਮਜ਼ਦਗੀ ਕਾਗਜ਼ ਭਰਨ ਦੀ ਆਖਰੀ ਮਿਤੀ 21 ਜਨਵਰੀ ਹੋਵੇਗੀ। ਜ਼ਿਕਰਯੋਗ ਹੈ ਕਿ 2015 ਵਿਚ ਹੋਈਆਂ ਦਿੱਲੀ ਵਿਧਾਨ ਸਭਾ ਚੋਣਾਂ ਵਿਚ ਆਮ ਆਦਮੀ ਪਾਰਟੀ ਨੇ 70 ਵਿਚੋਂ 67 ਸੀਟਾਂ ‘ਤੇ ਜਿੱਤ ਦਰਜ ਕੀਤੀ ਸੀ ਅਤੇ ਭਾਜਪਾ ਨੂੰ ਸਿਰਫ 3 ਸੀਟਾਂ ‘ਤੇ ਜਿੱਤ ਹਾਸਲ ਹੋਈ ਸੀ, ਜਦਕਿ ਕਾਂਗਰਸ ਪਾਰਟੀ ਖਾਤਾ ਵੀ ਨਹੀਂ ਖੋਲ੍ਹ ਸਕੀ ਸੀ। ਇਸ ਵਾਰ ਕੇਜਰੀਵਾਲ ਨੇ ‘ਆਪ’ ਸਰਕਾਰ ਵਲੋਂ ਕੀਤੇ ਕੰਮਾਂ ਦੇ ਅਧਾਰ ‘ਤੇ ਵੋਟਾਂ ਮੰਗਣੀਆਂ ਸ਼ੁਰੂ ਕਰ ਦਿੱਤੀਆਂ ਹਨ।
Check Also
ਹਿਮਾਚਲ ਪ੍ਰਦੇਸ਼ ’ਚ ਮਾਨਸੂਨ ਦੌਰਾਨ ਹੁਣ ਤੱਕ 69 ਮੌਤਾਂ ਅਤੇ ਕਰੋੜਾਂ ਰੁਪਏ ਦਾ ਨੁਕਸਾਨ
ਪੰਜਾਬ ਦੇ ਵੀ ਕਈ ਜ਼ਿਲ੍ਹਿਆਂ ’ਚ ਮੀਂਹ ਨੂੰ ਲੈ ਕੇ ਅਲਰਟ ਚੰਡੀਗੜ੍ਹ/ਬਿਊਰੋ ਨਿਊਜ਼ ਹਿਮਾਚਲ …