ਵਿਦਿਆਰਥੀ ਯੂਨੀਅਨ ਦੀ ਪ੍ਰਧਾਨ ਆਇਸ਼ੀ ਸਮੇਤ 19 ‘ਤੇ ਕੇਸ ਦਰਜ
ਨਵੀਂ ਦਿੱਲੀ/ਬਿਊਰੋ ਨਿਊਜ਼
ਜਵਾਹਰ ਲਾਲ ਨਹਿਰੂ ਯੂਨੀਵਰਸਿਟੀ ਦਿੱਲੀ ਵਿਚ ਐਤਵਾਰ ਨੂੰ ਹੋਈ ਹਿੰਸਾ ਦੇ ਅਰੋਪ ਵਿਚ ਅੱਜ ਵਿਦਿਆਰਥੀ ਯੂਨੀਅਨ ਦੀ ਪ੍ਰਧਾਨ ਆਇਸ਼ੀ ਘੋਸ਼ ਸਮੇਤ 19 ਵਿਅਕਤੀਆਂ ‘ਤੇ ਕੇਸ ਦਰਜ ਕਰ ਲਿਆ ਗਿਆ। ਹਿੰਸਾ ਦੇ ਤਿੰਨ ਦਿਨਾਂ ਬਾਅਦ ਵੀ ਦਿੱਲੀ ਪੁਲਿਸ ਨੇ ਹਾਲੇ ਤੱਕ ਕਿਸੇ ਨੂੰ ਗ੍ਰਿਫਤਾਰ ਨਹੀਂ ਕੀਤਾ। ਉਧਰ ਹਿੰਦੂ ਰੱਖਿਆ ਦਲ ਦੇ ਆਗੂ ਪਿੰਕੀ ਚੌਧਰੀ ਨੇ ਹਮਲੇ ਦੀ ਜ਼ਿੰਮੇਵਾਰੀ ਲਈ ਹੈ। ਪਿੰਕੀ ਚੌਧਰੀ ਨੇ ਕਿਹਾ ਕਿ ਜੇ.ਐਨ.ਯੂ. ਰਾਸ਼ਟਰ ਵਿਰੋਧੀ ਗਤੀਵਿਧੀਆਂ ਦਾ ਕੇਂਦਰ ਹੈ ਅਤੇ ਅਸੀਂ ਇਸ ਨੂੰ ਬਰਦਾਸ਼ਤ ਨਹੀਂ ਕਰ ਸਕਦੇ। ਉਧਰ ਦਿੱਲੀ ਪੁਲਿਸ ਨੇ ਪਿੰਕੀ ਚੌਧਰੀ ਦੇ ਬਿਆਨ ਦਾ ਨੋਟਿਸ ਲੈਂਦਿਆਂ ਇਸਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਧਿਆਨ ਰਹੇ ਕਿ ਕੁਝ ਨਕਾਬਪੋਜ਼ ਗੁੰਡਿਆਂ ਨੇ ਐਤਵਾਰ ਨੂੰ ਯੂਨੀਵਰਸਿਟੀ ਕੈਂਪਸ ਵਿਚ ਹਮਲਾ ਬੋਲ ਦਿੱਤਾ ਸੀ ਅਤੇ ਵਿਦਿਆਰਥੀਆਂ ਤੇ ਅਧਿਆਪਕਾਂ ਦੀ ਕੁੱਟਮਾਰ ਵੀ ਕੀਤੀ। ਇਸ ਕੁੱਟਮਾਰ ਵਿਚ ਵਿਦਿਆਰਥੀ ਯੂਨੀਅਨ ਦੀ ਆਗੂ ਆਇਸ਼ੀ ਘੋਸ਼ ਜ਼ਖ਼ਮੀ ਹੋ ਗਈ । ਜੇ.ਐਨ.ਯੂ. ‘ਚ ਹੋਈ ਹਿੰਸਾ ਖਿਲਾਫ ਪੰਜਾਬ ਸਮੇਤ ਦੇਸ਼ ਭਰ ਵਿਚ ਵਿਰੋਧ ਪ੍ਰਦਰਸ਼ਨ ਹੋ ਰਹੇ ਹਨ ਅਤੇ ਸਾਰੀਆਂ ਯੂਨੀਵਰਸਿਟੀਆਂ ਜੇ.ਐਨ.ਯੂ. ਦੇ ਹੱਕ ਵਿਚ ਆ ਗਈਆਂ ਹਨ।
Check Also
ਡੈਨਮਾਰਕ ਦੀ ਵਿਕਟੋਰੀਆ ਬਣੀ ਮਿਸ ਯੂਨੀਵਰਸ
ਭਾਰਤ ਦੀ ਰੀਆ ਸਿੰਘਾ ਸਿਖਰਲੀਆਂ 30 ਸੁੰਦਰੀਆਂ ਵਿੱਚ ਸ਼ਾਮਲ ਨਵੀਂ ਦਿੱਲੀ/ਬਿਊਰੋ ਨਿਊਜ਼ : ਡੈਨਮਾਰਕ ਦੀ …