ਸਮੁੱਚੇ ਕਲਾਕਾਰ ਜਗਤ ਵਲੋਂ ਦੁੱਖ ਦਾ ਪ੍ਰਗਟਾਵਾ
ਜ਼ੀਰਕਪੁਰ/ਬਿਊਰੋ ਨਿਊਜ਼
ਰਵਾਇਤੀ ਢਾਡੀ ਪਰੰਪਰਾ ਦੇ ਵਾਰਿਸ ਈਦੂ ਸ਼ਰੀਫ਼ ਦਾ ਅੱਜ ਦੁਪਹਿਰੇ ਚੰਡੀਗੜ੍ਹ ‘ਚ ਪੈਂਦੇ ਮਨੀਮਾਜਰਾ ਸਥਿਤ ਉਨ੍ਹਾਂ ਦੇ ਘਰ ‘ਚ ਦੇਹਾਂਤ ਹੋ ਗਿਆ। ਉਹ ਪਿਛਲੇ ਲੰਮੇ ਸਮੇਂ ਤੋਂ ਅਧਰੰਗ ਦੀ ਬਿਮਾਰੀ ਤੋਂ ਪੀੜਤ ਸਨ। ਈਦੂ ਸ਼ਰੀਫ਼ ਦੇ ਪਰਿਵਾਰਕ ਮੈਂਬਰਾਂ ਮੁਤਾਬਕ ਉਨ੍ਹਾਂ ਮ੍ਰਿਤਕ ਦੀ ਦੇਹ ਨੂੰ ਭਲਕੇ ਸਪੁਰਦ-ਏ-ਖ਼ਾਕ ਕੀਤਾ ਜਾਵੇਗਾ। ਈਦੂ ਸ਼ਰੀਫ ਦੇ ਦੇਹਾਂਤ ‘ਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਮੇਤ ਸਮੁੱਚੇ ਕਲਾਕਾਰ ਜਗਤ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਜ਼ਿਕਰਯੋਗ ਹੈ ਕਿ ਪਿਛਲੇ ਸਮੇਂ ਦੌਰਾਨ ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਵੀ ਈਦੂ ਸ਼ਰੀਫ ਦੀ ਆਰਥਿਕ ਮੱਦਦ ਕੀਤੀ ਸੀ।
Check Also
ਅਮਰੀਕਾ ਨੇ 112 ਹੋਰ ਭਾਰਤੀਆਂ ਨੂੰ ਕੀਤਾ ਡਿਪੋਰਟ
ਡਿਪੋਰਟ ਕੀਤੇ ਜਾਣ ਵਾਲਿਆਂ 31 ਪੰਜਾਬੀ ਵੀ ਸ਼ਾਮਲ ਅੰਮਿ੍ਰਤਸਰ/ਬਿਊਰੋ ਨਿਊਜ਼ : ਅਮਰੀਕਾ ਤੋਂ 31 ਪੰਜਾਬੀਆਂ …