ਬਾਦਲ ਪੱਖੀਆਂ ਨੇ ਢੀਂਡਸਾ ਪਰਿਵਾਰ ਖਿਲਾਫ ਸ਼ਿਕਾਇਤਾਂ ਦੇਣੀਆਂ ਸ਼ੁਰੂ ਕੀਤੀਆਂ
ਚੰਡੀਗੜ੍ਹ/ਬਿਊਰੋ ਨਿਊਜ਼
ਸੁਖਦੇਵ ਸਿੰਘ ਢੀਂਡਸਾ ਕੁਝ ਸਮਾਂ ਪਹਿਲਾਂ ਅਕਾਲੀ ਦਲ ਦਾ ਸਾਥ ਛੱਡ ਕੇ ਟਕਸਾਲੀਆਂ ਨਾਲ ਜਾ ਰਹੇ ਸਨ ਅਤੇ ਹੁਣ ਪਰਮਿੰਦਰ ਸਿੰਘ ਢੀਂਡਸਾ ਦੀ ਬਗਾਵਤ ਨੇ ਸ਼੍ਰੋਮਣੀ ਅਕਾਲੀ ਦਲ ਵਿਚ ਤਰਥੱਲੀ ਮਚਾ ਦਿੱਤੀ ਹੈ। ਇਸ ਨੂੰ ਦੇਖਦਿਆਂ ਹੁਣ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਿਓਪੁੱਤ ਸੁਖਦੇਵ ਸਿੰਘ ਢੀਂਡਸਾ ਅਤੇ ਪਰਮਿੰਦਰ ਸਿੰਘ ਢੀਂਡਸਾ ਨੂੰ ਅਕਾਲੀ ਦਲ ਵਿਚੋਂ ਕੱਢਣ ਦੀ ਤਿਆਰੀ ਕਰ ਲਈ ਹੈ। ਇਸ ਦੀ ਸ਼ੁਰੂਆਤ ਵੀ ਅੱਜ ਸੰਗਰੂਰ ਤੇ ਬਰਨਾਲਾ ਜ਼ਿਲ੍ਹਿਆਂ ਵਿੱਚੋਂ ਹੀ ਕੀਤੀ ਗਈ। ਦੋਵੇਂ ਜ਼ਿਲ੍ਹਿਆਂ ਦੇ ਬਾਦਲ ਪੱਖੀ ਆਗੂਆਂ ਨੇ ਮਤਾ ਪਾਸ ਕਰਕੇ ਢੀਂਡਸਾ ਪਰਿਵਾਰ ‘ਤੇ ਪਾਰਟੀ ਨੂੰ ਨੁਕਸਾਨ ਪਹੁੰਚਾਉਣ ਦੇ ਆਰੋਪ ਲਗਾਏ ਹਨ। ਇਨ੍ਹਾਂ ਆਗੂਆਂ ਨੇ ਸੁਖਦੇਵ ਸਿੰਘ ਢੀਂਡਸਾ ਅਤੇ ਪਰਮਿੰਦਰ ਢੀਂਡਸਾ ਖਿਲਾਫ ਕਾਰਵਾਈ ਕਰਨ ਲਈ ਆਖਿਆ ਹੈ। ਉਧਰ ਦੂਜੇ ਪਾਸੇ ਬਾਦਲਾਂ ਖਿਲਾਫ ਖੁੱਲ੍ਹ ਕੇ ਸਾਹਮਣੇ ਆਏ ਪਰਮਿੰਦਰ ਸਿੰਘ ਢੀਂਡਸਾ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਭਾਵੇਂ ਪਾਰਟੀ ਵਿਚੋਂ ਕੱਢ ਦਿੱਤਾ ਜਾਵੇ, ਉਹ ਸ਼੍ਰੋਮਣੀ ਅਕਾਲੀ ਦਲ ਦੀ ਚੜ੍ਹਦੀ ਕਲਾ ਲਈ ਕੰਮ ਕਰਦੇ ਰਹਿਣਗੇ।
Check Also
ਮਹਾਰਾਸ਼ਟਰ ’ਚ ਭਾਜਪਾ ਗੱਠਜੋੜ ਦੀ ਅਤੇ ਝਾਰਖੰਡ ’ਚ ਇੰਡੀਆ ਗੱਠਜੋੜ ਸਰਕਾਰ ਬਣਨਾ ਤੈਅ
ਏਕਨਾਥ ਛਿੰਦੇ ਬੋਲੇ ਤਿੰਨੋਂ ਪਾਰਟੀਆਂ ਦੀ ਸਲਾਹ ਨਾਲ ਬਣੇਗਾ ਅਗਲਾ ਮੁੱਖ ਮੰਤਰੀ ਮੁੰਬਈ/ਬਿਊਰੋ ਨਿਊਜ਼ : …