Breaking News
Home / ਪੰਜਾਬ / ਮਹਿੰਗੀ ਬਿਜਲੀ ਵਿਰੁੱਧ 10 ਜਨਵਰੀ ਨੂੰ ਕੈਪਟਨ ਦੀ ਕੋਠੀ ਘੇਰੇਗੀ ਆਮ ਆਦਮੀ ਪਾਰਟੀ

ਮਹਿੰਗੀ ਬਿਜਲੀ ਵਿਰੁੱਧ 10 ਜਨਵਰੀ ਨੂੰ ਕੈਪਟਨ ਦੀ ਕੋਠੀ ਘੇਰੇਗੀ ਆਮ ਆਦਮੀ ਪਾਰਟੀ

ਮੋਦੀ ਸਰਕਾਰ ਦੀਆਂ ਨੀਤੀਆਂ ਖਿਲਾਫ ਭਲਕੇ ਹੋ ਰਹੀ ਹੜਤਾਲ ਦਾ ਵੀ ਭਗਵੰਤ ਮਾਨ ਨੇ ਕੀਤਾ ਸਮਰਥਨ
ਚੰਡੀਗੜ੍ਹ/ਬਿਊਰੋ ਨਿਊਜ਼
ਆਮ ਆਦਮੀ ਪਾਰਟੀ ਦੀ ਪੰਜਾਬ ਇਕਾਈ ਦੇ ਪ੍ਰਧਾਨ ਭਗਵੰਤ ਮਾਨ ਨੇ ਐਲਾਨ ਕੀਤਾ ਹੈ ਕਿ ਪੰਜਾਬ ਸਰਕਾਰ ਵੱਲੋਂ ਬਿਜਲੀ ਖਪਤਕਾਰਾਂ ਦੀ ਕੀਤੀ ਜਾ ਰਹੀ ਲੁੱਟ ਵਿਰੁੱਧ ਆਮ ਆਦਮੀ ਪਾਰਟੀ ਹੁਣ ਸ਼ੁੱਕਰਵਾਰ 10 ਜਨਵਰੀ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਚੰਡੀਗੜ੍ਹ ਸਥਿਤ ਕੋਠੀ ਦਾ ਘਿਰਾਓ ਕਰੇਗੀ। ਜ਼ਿਕਰਯੋਗ ਹੈ ਕਿ ‘ਆਪ’ ਵੱਲੋਂ ਪਹਿਲਾਂ ਅੱਜ ਮੁੱਖ ਮੰਤਰੀ ਦੀ ਕੋਠੀ ਘੇਰਨ ਦਾ ਪ੍ਰੋਗਰਾਮ ਸੀ, ਜੋ ਕਿ ਮੌਸਮ ਦੀ ਖਰਾਬੀ ਕਾਰਨ ਮੁਲਤਵੀ ਕਰਨਾ ਪਿਆ। ਭਗਵੰਤ ਨੇ ਕੈਪਟਨ ਨੂੰ ਪੁੱਛਿਆ ਕਿ ਪੰਜਾਬ ‘ਚ ਘਰੇਲੂ ਬਿਜਲੀ 9 ਰੁਪਏ ਤੋਂ ਲੈ ਕੇ 12 ਰੁਪਏ ਤੱਕ ਕਿਉਂ ਮਿਲ ਰਹੀ ਹੈ? ਜਦਕਿ ਪੰਜਾਬ ਖ਼ੁਦ ਵੀ ਬਿਜਲੀ ਪੈਦਾ ਕਰਦਾ ਹੈ। ਭਗਵੰਤ ਮਾਨ ਨੇ ਕਿਹਾ ਕਿ ਦਿੱਲੀ ‘ਚ ਬਿਜਲੀ ਇਸ ਕਰਕੇ ਸਸਤੀ ਹੈ ਕਿਉਂਕਿ ਅਰਵਿੰਦ ਕੇਜਰੀਵਾਲ ਨੇ ਕੈਪਟਨ ਅਤੇ ਬਾਦਲਾਂ ਵਾਂਗ ਨਿੱਜੀ ਕੰਪਨੀਆਂ ਨਾਲ ਹਿੱਸਾਪੱਤੀ ਨਹੀਂ ਕੀਤੀ। ਭਗਵੰਤ ਨੇ ਭਲਕੇ ਦੇਸ਼ ਭਰ ਦੀਆਂ ਟਰੇਡ ਯੂਨੀਅਨਾਂ ਅਤੇ ਕਿਸਾਨ ਸੰਗਠਨਾਂ ਵਲੋਂ ਮੋਦੀ ਸਰਕਾਰ ਦੀਆਂ ਨੀਤੀਆਂ ਖਿਲਾਫ ਕੀਤੀ ਜਾ ਰਹੀ ਦੇਸ਼ ਵਿਆਪੀ ਹੜਤਾਲ ਦਾ ਸਮਰਥਨ ਵੀ ਕੀਤਾ।

Check Also

ਮਹਾਰਾਸ਼ਟਰ ’ਚ ਭਾਜਪਾ ਗੱਠਜੋੜ ਦੀ ਅਤੇ ਝਾਰਖੰਡ ’ਚ ਇੰਡੀਆ ਗੱਠਜੋੜ ਸਰਕਾਰ ਬਣਨਾ ਤੈਅ

ਏਕਨਾਥ ਛਿੰਦੇ ਬੋਲੇ ਤਿੰਨੋਂ ਪਾਰਟੀਆਂ ਦੀ ਸਲਾਹ ਨਾਲ ਬਣੇਗਾ ਅਗਲਾ ਮੁੱਖ ਮੰਤਰੀ ਮੁੰਬਈ/ਬਿਊਰੋ ਨਿਊਜ਼ : …