ਕੈਪਟਨ ਅਮਰਿੰਦਰ ਗਿਆਨੀ ਹਰਪ੍ਰੀਤ ਸਿੰਘ ਦੀ ਟਿੱਪਣੀ ਤੋਂ ਚਿੰਤਤ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀ ਟਿੱਪਣੀ ‘ਤੇ ਡੂੰਘੀ ਚਿੰਤਾ ਜ਼ਾਹਰ ਕੀਤੀ ਹੈ। ਗਿਆਨੀ ਹਰਪ੍ਰੀਤ ਸਿੰਘ ਨੇ ਪਾਕਿਸਤਾਨ ਦਾ ਜ਼ਿਕਰ ਕਰਦਿਆਂ ਕਿਹਾ ਸੀ ਕਿ ਭਾਰਤ ਵਿਚ ਵੀ ਸਿੱਖ ਸੁਰੱਖਿਅਤ ਨਹੀਂ ਹਨ। ਇਸ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪਾਕਿਸਤਾਨ ਦੇ ਉਲਟ, ਭਾਰਤ ਨੇ ਸਦਾ ਧਰਮ ਨਿਰਪੱਖ ਰਾਸ਼ਟਰ ਹੋਣ ‘ਤੇ ਮਾਣ ਮਹਿਸੂਸ ਕੀਤਾ ਹੈ। ਕੈਪਟਨ ਅਮਰਿੰਦਰ ਨੇ ਕਿਹਾ ਕਿ ਸਿੱਖ ਭਾਈਚਾਰੇ ਵਿੱਚ ਜੇ ਇਹ ਭਾਵਨਾ ਹੈ ਕਿ ਉਹ ਇੱਥੇ ਸੁਰੱਖਿਅਤ ਨਹੀਂ ਹਨ, ਤਾਂ ਇਹ ਚਿੰਤਾ ਦਾ ਵਿਸ਼ਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਅਕਾਲੀ ਸਿੱਖ ਧਰਮ ਤੇ ਕੌਮ ਦੇ ਰਖਵਾਲੇ ਹੋਣ ਦਾ ਦਾਅਵਾ ਕਰਦੇ ਹਨ। ਉਨ੍ਹਾਂ ਨੂੰ ਇਸ ਮੁੱਦੇ ‘ਤੇ ਸਟੈਂਡ ਲੈਣਾ ਚਾਹੀਦਾ ਹੈ ਤੇ ਹਰਸਿਮਰਤ ਕੌਰ ਬਾਦਲ ਨੂੰ ਵੀ ਕੇਂਦਰੀ ਮੰਤਰੀ ਦੇ ਅਹੁਦੇ ਤੋਂ ਤੁਰੰਤ ਅਸਤੀਫਾ ਦੇਣ ਲਈ ਕਿਹਾ ਜਾਣਾ ਚਾਹੀਦਾ ਹੈ।
Check Also
ਡਾ.ਅਟਵਾਲ ਦੀ ਅੰਤਿਮ ਅਰਦਾਸ ਵੇਲੇ ਵੱਡੀ ਗਿਣਤੀ ਵਿੱਚ ਪੁੱਜੇ ਸਾਹਿਤਕਾਰ
ਚੰਡੀਗੜ੍ਹ :ਕੇਂਦਰੀ ਪੰਜਾਬੀ ਲੇਖਕ ਸਭਾ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਪੰਜਾਬੀ ਰਾਈਟਰਜ਼ ਕੋਆਪਰੇਟਿਵ ਸੁਸਾਇਟੀ ਦੇ …