ਵਿਕਾਸ ਕਾਰਜਾਂ ‘ਤੇ ਲਗਾ ਦਿੱਤੀ ਰੋਕ
ਚੰਡੀਗੜ੍ਹ/ਬਿਊਰੋ ਨਿਊਜ਼
ਵਿੱਤੀ ਸੰਕਟ ਨਾਲ ਜੂਝ ਰਹੀ ਪੰਜਾਬ ਦੀ ਕੈਪਟਨ ਅਮਰਿੰਦਰ ਸਿੰਘ ਸਰਕਾਰ ਨੇ ਸੂਬੇ ਵਿਚ ਵਿਕਾਸ ਕਾਰਜਾਂ ‘ਤੇ ਮੁਕੰਮਲ ਤੌਰ ‘ਤੇ ਰੋਕ ਲਗਾ ਦਿੱਤੀ ਹੈ। ਇਹ ਫੈਸਲਾ ਵਿੱਤ ਵਿਭਾਗ ਵਲੋਂ ਕੈਪਟਨ ਅਮਰਿੰਦਰ ਸਿੰਘ ਨਾਲ ਵਿਚਾਰ ਵਟਾਂਦਰੇ ਤੋਂ ਬਾਅਦ ਲਿਆ ਗਿਆ। ਇਸ ਫੈਸਲੇ ਅਨੁਸਾਰ ਹੁਣ ਕੋਈ ਵੀ ਨਵਾਂ ਵਿਕਾਸ ਕਾਰਜ ਸ਼ੁਰੂ ਨਹੀਂ ਕੀਤਾ ਜਾਵੇਗਾ ਅਤੇ ਨਾ ਹੀ ਨਵੇਂ ਟੈਂਡਰ ਜਾਰੀ ਕੀਤੇ ਜਾਣਗੇ। ਕਿਹਾ ਗਿਆ ਕਿ ਜਿਹੜੇ ਕੰਮ ਚੱਲ ਰਹੇ ਹਨ, ਉਨ੍ਹਾਂ ‘ਤੇ ਧਿਆਨ ਦਿੱਤਾ ਜਾਵੇ ਅਤੇ ਜੇਕਰ ਟੈਂਡਰ ਜਾਰੀ ਕਰਨਾ ਹੈ ਤਾਂ ਇਸ ਲਈ ਵਿੱਤ ਵਿਭਾਗ ਤੋਂ ਮਨਜ਼ੂਰੀ ਲਈ ਜਾਵੇ। ਤਨਖਾਹ, ਪੈਨਸ਼ਨ, ਬਿਜਲੀ ਦੇ ਬਿੱਲ ਅਤੇ ਕਰਜ਼ੇ ਦੀ ਅਦਾਇਗੀ ਨੂੰੂ ਛੱਡ ਕੇ ਬਾਕੀ ਹਰੇਕ ਤਰ੍ਹਾਂ ਦੀ ਸਰਕਾਰੀ ਖਰੀਦ ਵਿਚ 20 ਫੀਸਦੀ ਕਟੌਤੀ ਕਰਨ ਦਾ ਫੈਸਲਾ ਲਿਆ ਗਿਆ ਹੈ। ਇਸ ਸਬੰਧੀ ਕੈਪਟਨ ਅਮਰਿੰਦਰ ਨੇ ਵਿੱਤ ਵਿਭਾਗ ਨੂੰ ਮਨਜੂਰੀ ਦੇ ਦਿੱਤੀ ਹੈ। ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਦੇ ਖਜ਼ਾਨੇ ਵਿਚ ਸਿਰਫ 540 ਕਰੋੜ ਰੁਪਏ ਬਚੇ ਹਨ, ਜਦਕਿ ਸਰਕਾਰ ਦੀਆਂ ਦੇਣਦਾਰੀਆਂ ਕਰੀਬ 35 ਹਜ਼ਾਰ ਕਰੋੜ ਰੁਪਏ ਦੀਆਂ ਹਨ।
Check Also
ਐਸਜੀਪੀਸੀ ਪ੍ਰਧਾਨ ਨੇ ਦਿੱਲੀ ਦੇ ਮੈਟਰੋ ਸਟੇਸ਼ਨ ’ਤੇ ਸਿੱਖ ਵਿਅਕਤੀ ਨੂੰ ਕਿਰਪਾਨ ਪਾ ਕੇ ਜਾਣ ਤੋਂ ਰੋਕਣ ਦੀ ਕੀਤੀ ਸਖਤ ਨਿੰਦਾ
ਕਿਹਾ : ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨਾਲ ਹੋ ਰਹੀ ਖਿਲਵਾੜ ਅੰਮਿ੍ਰਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ …