Breaking News
Home / ਭਾਰਤ / ਨਿਰਭਯਾ ਮਾਮਲੇ ਦੇ ਦੋਸ਼ੀਆਂ ਨੂੰ 22 ਜਨਵਰੀ ਨੂੰ ਦਿੱਤੀ ਜਾਵੇਗੀ ਫਾਂਸੀ

ਨਿਰਭਯਾ ਮਾਮਲੇ ਦੇ ਦੋਸ਼ੀਆਂ ਨੂੰ 22 ਜਨਵਰੀ ਨੂੰ ਦਿੱਤੀ ਜਾਵੇਗੀ ਫਾਂਸੀ

ਦਿੱਲੀ ਦੀ ਅਦਾਲਤ ਨੇ ਡੈੱਥ ਵਾਰੰਟ ਕੀਤੇ ਜਾਰੀ
ਨਵੀਂ ਦਿੱਲੀ/ਬਿਊਰੋ ਨਿਊਜ਼
ਸਾਲ 2012 ਦੇ ਨਿਰਭਯਾ ਜਬਰ ਜਨਾਹ ਮਾਮਲੇ ‘ਚ ਦਿੱਲੀ ਦੀ ਪਟਿਆਲਾ ਹਾਊਸ ਅਦਾਲਤ ਨੇ ਅੱਜ ਚਾਰਾਂ ਦੋਸ਼ੀਆਂ ਵਿਰੁੱਧ ਡੈੱਥ ਵਾਰੰਟ ਜਾਰੀ ਕਰ ਦਿੱਤਾ ਹੈ। ਅਦਾਲਤ ਦੇ ਫ਼ੈਸਲੇ ਮੁਤਾਬਕ ਦੋਸ਼ੀ ਮੁਕੇਸ਼, ਪਵਨ, ਵਿਨੈ ਅਤੇ ਅਕਸ਼ੈ ਨੂੰ 14 ਦਿਨਾਂ ਬਾਅਦ ਭਾਵ ਕਿ 22 ਜਨਵਰੀ ਨੂੰ ਸਵੇਰੇ 7 ਵਜੇ ਫਾਂਸੀ ‘ਤੇ ਲਟਕਾਇਆ ਜਾਵੇਗਾ। ਅਦਾਲਤ ਨੇ ਇਹ ਵੀ ਕਿਹਾ ਹੈ ਕਿ ਇਨ੍ਹਾਂ 14 ਦਿਨਾਂ ਵਿਚਾਲੇ ਦੋਸ਼ੀ ਚਾਹੁਣ ਤਾਂ ਬਚੇ ਹੋਏ ਕਾਨੂੰਨੀ ਬਦਲਾਂ ਦੀ ਵਰਤੋਂ ਕਰ ਸਕਦੇ ਹਨ, ਜੇਕਰ ਅਜਿਹਾ ਨਹੀਂ ਹੋਇਆ ਤਾਂ ਉਨ੍ਹਾਂ ਨੂੰ ਫਾਂਸੀ ਦੇ ਦਿੱਤੀ ਜਾਵੇਗੀ। ਇਸ ਦੇ ਚੱਲਦਿਆਂ ਅਦਾਲਤ ਦੇ ਫੈਸਲੇ ‘ਤੇ ਨਿਰਭਯਾ ਦੀ ਮਾਂ ਆਸ਼ਾ ਦੇਵੀ ਨੇ ਕਿਹਾ ਕਿ ਬੇਟੀ ਨੂੰ ਇਨਸਾਫ ਮਿਲ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਦੇਸ਼ ਦੀਆਂ ਮਹਿਲਾਵਾਂ ਨੂੰ ਤਾਕਤ ਮਿਲੇਗੀ ਅਤੇ ਨਿਆਂ ਪਾਲਿਕਾ ‘ਤੇ ਲੋਕਾਂ ਦਾ ਭਰੋਸਾ ਵੀ ਮਜ਼ਬੂਤ ਹੋੇਇਆ ਹੈ। ਧਿਆਨ ਰਹੇ ਕਿ ਸਾਲ 2012 ਵਿਚ ਦਿੱਲੀ ‘ਚ ਨਿਰਭਯਾ ਨਾਲ ਜਬਰ ਜਨਾਹ ਤੋਂ ਬਾਅਦ ਬਹੁਤ ਘਿਨੌਣੇ ਤਰੀਕੇ ਨਾਲ ਉਸਦੀ ਹੱਤਿਆ ਕਰ ਦਿੱਤੀ ਗਈ ਸੀ। ਇਸ ਸਬੰਧੀ ਪੂਰੇ ਦੇਸ਼ ਵਿਚ ਵਿਰੋਧ ਪ੍ਰਦਰਸ਼ਨ ਵੀ ਹੋਏ ਸਨ।

Check Also

ਪਿ੍ਅੰਕਾ ਗਾਂਧੀ ਨੇ ਸੰਸਦ ਮੈਂਬਰ ਵਜੋਂ ਚੁੱਕੀ ਸਹੁੰ

ਪਹਿਲੀ ਵਾਰ ਲੋਕ ਸਭਾ ਮੈਂਬਰ ਬਣੀ ਹੈ ਪਿ੍ਰਅੰਕਾ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤੀ ਸੰਸਦ ਦੇ ਸਰਦ …