ਪੀੜਤਾਂ ਦੀ ਮਦਦ ਲਈ ਅੱਗੇ ਆਏ ਸਿੱਖਾਂ ਦੀ ਹੋਣ ਲੱਗੀ ਸ਼ਲਾਘਾ
ਚੰਡੀਗੜ੍ਹ/ਬਿਊਰੋ ਨਿਊਜ਼
ਆਸਟਰੇਲੀਆ ਦੇ ਜੰਗਲਾਂ ਵਿਚ ਲੱਗੀ ਭਿਆਨਕ ਅੱਗ ਕਾਰਨ ਭਾਰੀ ਜਾਨੀ ਤੇ ਮਾਲੀ ਨੁਕਸਾਨ ਹੋਇਆ ਹੈ ਤੇ ਵੱਡੀ ਗਿਣਤੀ ਵਿਚ ਪੰਛੀ ਤੇ ਜਾਨਵਰ ਮਾਰੇ ਗਏ ਹਨ। ਇਸ ਅੱਗ ਨਾਲ 25 ਤੋਂ ਜ਼ਿਆਦਾ ਵਿਅਕਤੀਆਂ ਦੀ ਜਾਨ ਵੀ ਚਲੀ ਗਈ ਹੈ ਅਤੇ 1300 ਤੋਂ ਜ਼ਿਆਦਾ ਘਰ ਪੂਰੀ ਤਰ੍ਹਾਂ ਨਸ਼ਟ ਹੋ ਗਏ ਹਨ। ਅੱਗ ਨਾਲ 63 ਲੱਖ ਹੈਕਟੇਅਰ ਬਨਸਪਤੀ ਵੀ ਨਸ਼ਟ ਹੋ ਗਈ ਹੈ। ਇਸ ਦੌਰਾਨ ਇਕ ਸਿੱਖ ਜੋੜਾ ਕੰਵਲਜੀਤ ਸਿੰਘ ਤੇ ਕਮਲਜੀਤ ਕੌਰ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਅੱਗੇ ਆਇਆ ਹੈ। ਜੋ ਪ੍ਰਭਾਵਿਤ ਲੋਕਾਂ ਨੂੰ ਖਾਣ-ਪੀਣ ਤੇ ਹੋਰ ਲੋੜੀਂਦਾ ਸਾਮਾਨ ਮੁਹੱਈਆ ਕਰਵਾ ਰਿਹਾ ਹੈ। ਇਸ ਸਬੰਧੀ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਨ੍ਹਾਂ ਦੀ ਪ੍ਰਸੰਸਾ ਕਰਦੇ ਹੋਏ ਟਵੀਟ ਕੀਤਾ ਹੈ ਤੇ ਹੌਸਲਾ ਅਫਜਾਈ ਕੀਤੀ ਹੈ। ਕੈਪਟਨ ਨੇ ਕਿਹਾ ਕਿ ਸਾਡੇ ਗੁਰੂਆਂ ਨੇ ਸਾਨੂੰ ਹਮੇਸ਼ਾ ਸਰਬੱਤ ਦਾ ਭਲਾ ਮੰਗਣਾ ਸਿਖਾਇਆ ਹੈ ਤੇ ਮੈਂ ਆਸਟਰੇਲੀਆ ਤੇ ਉਥੋਂ ਦੇ ਲੋਕਾਂ ਲਈ ਇਹੀ ਅਰਦਾਸ ਕਰਦਾ ਹਾਂ ਕਿ ਉਹ ਜਿਸ ਮਾੜੇ ਦੌਰ ਵਿਚੋਂ ਗੁਜ਼ਰ ਰਹੇ ਹਨ, ਉਸ ਵਿਚੋਂ ਜਲਦੀ ਬਾਹਰ ਨਿਕਲਣ ਤੇ ਆਪਣਾ ਹੌਸਲਾ ਬਣਾਈ ਰੱਖਣ।
Check Also
ਨਾਗੇਸ਼ਵਰ ਰਾਓ ਹੋਣਗੇ ਪੰਜਾਬ ਵਿਜੀਲੈਂਸ ਬਿਊਰੋ ਦੇ ਨਵੇਂ ਮੁਖੀ
ਆਈਪੀਐਸ ਵਰਿੰਦਰ ਕੁਮਾਰ ਨੂੰ ਅਹੁਦੇ ਤੋਂ ਹਟਾਇਆ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਸਰਕਾਰ ਨੇ ਅੱਜ ਵੱਡਾ ਪ੍ਰਸ਼ਾਸਨਿਕ …