ਭਾਰਤੀਆਂ ਦੀ ਸੁਰੱਖਿਆ ਨੂੰ ਲੈ ਕੇ ਕੈਪਟਨ ਨੇ ਮੋਦੀ ਨੂੰ ਕੀਤੀ ਅਪੀਲ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅਮਰੀਕਾ ਤੇ ਇਰਾਨ ਵਿਚਾਲੇ ਵਧਦੇ ਤਣਾਅ ਨੂੰ ਦੇਖਦੇ ਹੋਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਵਿਦੇਸ਼ ਮੰਤਰੀ ਐਸ.ਜੇ. ਸ਼ੰਕਰ ਨੂੰ ਫਿਰ ਅਪੀਲ ਕੀਤੀ ਹੈ। ਕੈਪਟਨ ਅਮਰਿੰਦਰ ਨੇ ਕਿਹਾ ਕਿ ਖਾੜੀ ਮੁਲਕਾਂ ਵਿਚ ਰਹਿੰਦੇ 10 ਮਿਲੀਅਨ ਭਾਰਤੀਆਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਕਾਰਗਰ ਕਦਮ ਚੁੱਕੇ ਜਾਣ। ਕੈਪਟਨ ਵਲੋਂ ਇਹ ਟਵੀਟ ਇਰਾਕ ਵਲੋਂ ਅਮਰੀਕੀ ਏਅਰਬੇਸ ‘ਤੇ ਦਾਗੀਆਂ ਗਈਆਂ ਮਿਜ਼ਾਈਲਾਂ ਤੋਂ ਬਾਅਦ ਕੀਤਾ ਗਿਆ ਹੈ। ਧਿਆਨ ਰਹੇ ਕਿ ਇਸ ਤੋਂ ਪਹਿਲਾਂ ਕੈਪਟਨ ਅਮਰਿੰਦਰ ਵਲੋਂ ਟਵੀਟ ਕਰਕੇ ਪ੍ਰਧਾਨ ਮੰਤਰੀ ਮੋਦੀ ਨੂੰ ਭਾਰਤੀਆਂ ਦੀ ਸੁਰੱਖਿਆ ਸਬੰਧੀ ਕਦਮ ਚੁੱਕਣ ਦੀ ਅਪੀਲ ਕੀਤੀ ਗਈ ਸੀ। ਕੈਪਟਨ ਨੇ ਕਿਹਾ ਸੀ ਕਿ ਪੰਜਾਬ ਇਸ ਮਾਮਲੇ ਵਿਚ ਆਪਣੀ ਹਰ ਤਰ੍ਹਾਂ ਦੀ ਸਹਾਇਤਾ ਦੇਣ ਲਈ ਤਿਆਰ ਹੈ।
Check Also
ਐਸਜੀਪੀਸੀ ਪ੍ਰਧਾਨ ਨੇ ਦਿੱਲੀ ਦੇ ਮੈਟਰੋ ਸਟੇਸ਼ਨ ’ਤੇ ਸਿੱਖ ਵਿਅਕਤੀ ਨੂੰ ਕਿਰਪਾਨ ਪਾ ਕੇ ਜਾਣ ਤੋਂ ਰੋਕਣ ਦੀ ਕੀਤੀ ਸਖਤ ਨਿੰਦਾ
ਕਿਹਾ : ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨਾਲ ਹੋ ਰਹੀ ਖਿਲਵਾੜ ਅੰਮਿ੍ਰਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ …