Breaking News
Home / ਪੰਜਾਬ / ਪੰਜਾਬ ਦੇ ਵਿੱਤੀ ਸੰਕਟ ਲਈ ‘ਆਪ’ ਨੇ ਕੈਪਟਨ ਸਰਕਾਰ ਨੂੰ ਦੱਸਿਆ ਜ਼ਿੰਮੇਵਾਰ

ਪੰਜਾਬ ਦੇ ਵਿੱਤੀ ਸੰਕਟ ਲਈ ‘ਆਪ’ ਨੇ ਕੈਪਟਨ ਸਰਕਾਰ ਨੂੰ ਦੱਸਿਆ ਜ਼ਿੰਮੇਵਾਰ

ਕਿਹਾ – ਵਿੱਤੀ ਤੌਰ ‘ਤੇ ਪੰਜਾਬ ਸਰਕਾਰ ਵੈਂਟੀਲੇਟਰ ‘ਤੇ
ਚੰਡੀਗੜ੍ਹ/ਬਿਊਰੋ ਨਿਊਜ਼
ਆਮ ਆਦਮੀ ਪਾਰਟੀ ਪੰਜਾਬ ਨੇ ਸੂਬੇ ਦੇ ਵਿੱਤੀ ਸੰਕਟ ਲਈ ਸਰਕਾਰ ਨੂੰ ਹੀ ਜ਼ਿੰਮੇਵਾਰ ਠਹਿਰਾਇਆ ਹੈ। ਇਸ ਸਬੰਧੀ ਪਾਰਟੀ ਦੀ ਕੋਰ ਕਮੇਟੀ ਦੇ ਚੇਅਰਮੈਨ ਤੇ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਤੇ ਸਰਬਜੀਤ ਕੌਰ ਮਾਣੂੰਕੇ ਨੇ ਕਿਹਾ ਕਿ ਵਿੱਤੀ ਤੌਰ ‘ਤੇ ਪੰਜਾਬ ਸਰਕਾਰ ਵੈਂਟੀਲੇਟਰ ‘ਤੇ ਚਲੀ ਗਈ ਹੈ। ਕੈਪਟਨ ਤੇ ਉਨ੍ਹਾਂ ਦੇ ਵਿੱਤ ਮੰਤਰੀ ਮਨਪ੍ਰੀਤ ਬਾਦਲ ਸੂਬੇ ਨੂੰ ਦਰਪੇਸ਼ ਵਿੱਤੀ ਸੰਕਟ ‘ਚੋਂ ਕੱਢਣ ਦੀ ਥਾਂ ਹੋਰ ਡੂੰਘਾਈ ਵੱਲ ਧੱਕ ਰਹੇ ਹਨ। ‘ਆਪ’ ਆਗੂਆਂ ਨੇ ਕਿਹਾ ਕਿ ਜਿੰਨਾ ਚਿਰ ਕੈਪਟਨ ਸਰਕਾਰ ਰੇਤ ਮਾਫ਼ੀਆ, ਸ਼ਰਾਬ ਮਾਫ਼ੀਆ, ਕੇਬਲ ਮਾਫ਼ੀਆ, ਟਰਾਂਸਪੋਰਟ ਮਾਫ਼ੀਆ, ਲੈਂਡ ਮਾਫ਼ੀਆ ਤੇ ਭ੍ਰਿਸ਼ਟਾਚਾਰ ਦਾ 100 ਫੀਸਦੀ ਸਫ਼ਾਇਆ ਕਰਨ ਲਈ ਕਦਮ ਨਹੀਂ ਚੁੱਕਦੀ, ਉਦੋਂ ਤੱਕ ਸੂਬੇ ਦਾ ਵਿੱਤੀ ਸੰਕਟ ਹੋਰ ਡੂੰਘਾ ਹੁੰਦਾ ਜਾਵੇਗਾ। ਧਿਆਨ ਰਹੇ ਕਿ ਵਿੱਤੀ ਸੰਕਟ ਨਾਲ ਜੂਝ ਰਹੀ ਪੰਜਾਬ ਸਰਕਾਰ ਨੇ ਲੰਘੇ ਕੱਲ੍ਹ ਨਵੇਂ ਟੈਂਡਰ ਜਾਰੀ ਕਰਨ ਅਤੇ ਨਵੇਂ ਵਿਕਾਸ ਦੇ ਕੰਮਾਂ ‘ਤੇ ਰੋਕ ਲਗਾ ਦਿੱਤੀ ਸੀ।

Check Also

ਭਾਜਪਾ ਆਗੂ ਰੌਬਿਨ ਸਾਂਪਲਾ ਆਮ ਆਦਮੀ ਪਾਰਟੀ ’ਚ ਸ਼ਾਮਲ

ਸਾਬਕਾ ਮੰਤਰੀ ਵਿਜੇ ਸਾਂਪਲਾ ਦੇ ਨਜ਼ਦੀਕੀ ਰਿਸ਼ਤੇਦਾਰ ਹਨ ਰੌਬਿਨ ਸਾਂਪਲਾ ਜਲੰਧਰ/ਬਿਊਰੋ ਨਿਊਜ਼ ਲੋਕ ਸਭਾ ਚੋਣਾਂ …