ਅਕਾਲੀ ਦਲ ਵਿਚੋਂ ਕੱਢਣ ਦੇ ਮਤਿਆਂ ਨਾਲ ਉਨ੍ਹਾਂ ਨੂੰ ਕੋਈ ਫਰਕ ਨਹੀਂ ਪੈਂਦਾ
ਸੰਗਰੂਰ/ਬਿਊਰੋ ਨਿਊਜ਼
ਪੰਜਾਬ ਵਿਧਾਨ ਸਭਾ ਵਿਚ ਅਕਾਲੀ ਦਲ ਦੇ ਆਗੂ ਵਜੋਂ ਅਹੁਦਾ ਛੱਡਣ ਵਾਲੇ ਪਰਮਿੰਦਰ ਢੀਂਡਸਾ ਹੁਣ ਬਾਦਲਾਂ ਖਿਲਾਫ ਖੁੱਲ੍ਹ ਕੇ ਸਾਹਮਣੇ ਆ ਗਏ ਹਨ। ਬਾਦਲਾਂ ਤੋਂ ਖਫਾ ਹੋਏ ਪਰਮਿੰਦਰ ਢੀਂਡਸਾ ਨੇ ਸੰਗਰੂਰ ਵਿਚ ਕਿਹਾ ਕਿ ਜਿਹੜੇ ਮਤੇ ਉਨ੍ਹਾਂ ਨੂੰ ਪਾਰਟੀ ਵਿਚੋਂ ਕੱਢਣ ਲਈ ਪੁਆਏ ਜਾ ਰਹੇ ਹਨ, ਉਨ੍ਹਾਂ ਨਾਲ ਕੋਈ ਫਰਕ ਨਹੀਂ ਪੈਂਦਾ ਕਿਉਂਕਿ ਪਾਰਟੀ ਦੇ 80 ਫੀਸਦੀ ਵਰਕਰ ਉਨ੍ਹਾਂ ਦੇ ਨਾਲ ਹਨ। ਇਸ ਤੋਂ ਪਹਿਲਾਂ ਢੀਂਡਸਾ ਨੇ ਚੰਡੀਗੜ੍ਹ ਵਿਚ ਸਾਬਕਾ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਦੀਆਂ ਤਾਰੀਫਾਂ ਦੇ ਪੁਲ ਬੰਨ੍ਹੇ ਸਨ । ਢੀਂਡਸਾ ਨੇ ਕਿਹਾ ਸੀ ਕਿ ਨਵਜੋਤ ਸਿੱਧੂ ਪੰਜਾਬ ਦਾ ਹਰਮਨਪਿਆਰਾ ਆਗੂ ਹੈ ਅਤੇ ਉਹ ਪੰਜਾਬ ਦੀ ਰਾਜਨੀਤੀ ਵਿਚ ਅਹਿਮ ਰੋਲ ਅਦਾ ਕਰਨਗੇ। ਇਸ ਦੇ ਨਾਲ ਹੀ ਢੀਂਡਸਾ ਨੇ ਟਕਸਾਲੀਆਂ ਨੂੰ ਇਕ ਪਲੇਟ ਫਾਰਮ ‘ਤੇ ਇਕੱਠੇ ਹੋਣ ਦਾ ਵੀ ਸੱਦਾ ਦਿੱਤਾ। ਪਰਮਿੰਦਰ ਢੀਂਡਸਾ ਨੇ ਡੇਰਾ ਸਿਰਸਾ ਮੁਖੀ ਰਾਮ ਰਹੀਮ ਨੂੰ ਦਿੱਤੀ ਮੁਆਫੀ ਨੂੰ ਵੀ ਗਲਤ ਦੱਸਿਆ।
Check Also
ਮਹਾਰਾਸ਼ਟਰ ’ਚ ਭਾਜਪਾ ਗੱਠਜੋੜ ਦੀ ਅਤੇ ਝਾਰਖੰਡ ’ਚ ਇੰਡੀਆ ਗੱਠਜੋੜ ਸਰਕਾਰ ਬਣਨਾ ਤੈਅ
ਏਕਨਾਥ ਛਿੰਦੇ ਬੋਲੇ ਤਿੰਨੋਂ ਪਾਰਟੀਆਂ ਦੀ ਸਲਾਹ ਨਾਲ ਬਣੇਗਾ ਅਗਲਾ ਮੁੱਖ ਮੰਤਰੀ ਮੁੰਬਈ/ਬਿਊਰੋ ਨਿਊਜ਼ : …