5.6 C
Toronto
Wednesday, October 29, 2025
spot_img
Homeਪੰਜਾਬਨਿੱਜੀ ਕੰਪਨੀਆਂ ਨਾਲ ਪੰਜਾਬ ਸਰਕਾਰ ਦੀ ਚੱਲ ਰਹੀ ਹੈ ਮੈਚ ਫਿਕਸਿੰਗ

ਨਿੱਜੀ ਕੰਪਨੀਆਂ ਨਾਲ ਪੰਜਾਬ ਸਰਕਾਰ ਦੀ ਚੱਲ ਰਹੀ ਹੈ ਮੈਚ ਫਿਕਸਿੰਗ

ਸੁਖਬੀਰ ਬਾਦਲ ਨੇ ਕਿਹਾ – ਨਿੱਜੀ ਕੰਪਨੀਆਂ ਨੂੰ ਲਾਭ ਪਹੁੰਚਾਉਣ ਲਈ ਕੈਪਟਨ ਸਰਕਾਰ ਨੇ ਆਮ ਜਨਤਾ ‘ਤੇ ਬੋਝ ਪਾਇਆ
ਚੰਡੀਗੜ੍ਹ/ਬਿਊਰੋ ਨਿਊਜ਼
ਬਿਜਲੀ ਦੇ ਮੁੱਦੇ ‘ਤੇ ਪੰਜਾਬ ਸਰਕਾਰ ਅਤੇ ਸ਼੍ਰੋਮਣੀ ਅਕਾਲੀ ਦਲ ਆਹਮੋ ਸਾਹਮਣੇ ਹਨ। ਪੰਜਾਬ ਦੀ ਕੈਪਟਨ ਸਰਕਾਰ ਵਲੋਂ ਅਕਾਲੀ ਦਲ ‘ਤੇ ਕਈ ਤਰ੍ਹਾਂ ਦੇ ਇਲਜ਼ਾਮ ਲਗਾਏ ਜਾ ਰਹੇ ਹਨ, ਉਥੇ ਸੁਖਬੀਰ ਬਾਦਲ ਨੇ ਚੰਡੀਗੜ੍ਹ ਵਿਚ ਪ੍ਰੈਸ ਕਾਨਫਰੰਸ ਕਰਕੇ ਪੰਜਾਬ ਸਰਕਾਰ ‘ਤੇ ਪਲਟਵਾਰ ਕੀਤਾ ਹੈ। ਉਨ੍ਹਾਂ ਨੇ ਬਿਜਲੀ ਦੀਆਂ ਵਧੀਆਂ ਦਰਾਂ ਨੂੰ ਲੈ ਕੇ ਪੰਜਾਬ ਸਰਕਾਰ ‘ਤੇ ਨਿੱਜੀ ਕੰਪਨੀਆਂ ਨਾਲ ਮਿਲੀਭੁਗਤ ਅਤੇ ਮੈਚ ਫਿਕਸਿੰਗ ਦੇ ਇਲਜ਼ਾਮ ਲਗਾਏ ਹਨ। ਉਨ੍ਹਾਂ ਕਿਹਾ ਕਿ ਨਿੱਜੀ ਕੰਪਨੀਆਂ ਨੂੰ ਲਾਭ ਪਹੁੰਚਾਉਣ ਲਈ ਕੈਪਟਨ ਸਰਕਾਰ ਵਲੋਂ ਆਮ ਜਨਤਾ ‘ਤੇ ਬੋਝ ਪਾਇਆ ਜਾ ਰਿਹਾ ਹੈ। ਸੁਖਬੀਰ ਨੇ ਕਿਹਾ ਕਿ ਕੋਲ ਵਾਸ਼ਿੰਗ ਦੇ ਕੇਸ ਵਿਚ ਪੰਜਾਬ ਸਰਕਾਰ ਨੇ 1400 ਕਰੋੜ ਰੁਪਏ ਇਕ ਨਿੱਜੀ ਕੰਪਨੀ ਨੂੰ ਦੇਣੇ ਹਨ, ਜਿਸ ਕਰਕੇ ਇਨ੍ਹਾਂ ਨੇ ਬਿਜਲੀ ਦੀਆਂ ਵਿਚ ਵਾਧਾ ਕੀਤਾ ਹੈ।

RELATED ARTICLES
POPULAR POSTS