ਮੋਦੀ ਸਰਕਾਰ ਦੀਆਂ ਆਰਥਿਕ ਨੀਤੀਆਂ ਖਿਲਾਫ ਲੋਕ ਸੜਕਾਂ ‘ਤੇ ਉਤਰੇ
ਚੰਡੀਗੜ੍ਹ/ਬਿਊਰੋ ਨਿਊਜ਼
ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਦੀਆਂ ਆਰਥਿਕ ਨੀਤੀਆਂ ਖਿਲਾਫ ਟਰੇਡ ਯੂਨੀਅਨਾਂ ਵਲੋਂ ਅੱਜ ਭਾਰਤ ਬੰਦ ਦੇ ਸੱਦੇ ਨੂੰ ਰਲਵਾਂ ਮਿਲਵਾਂ ਹੁੰਗਾਰਾ ਮਿਲਿਆ ਤੇ ਲੋਕਾਂ ਨੇ ਸੜਕਾਂ ‘ਤੇ ਉਤਰ ਕੇ ਕੇਂਦਰ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕਰਦਿਆਂ ਜੰਮ ਕੇ ਨਾਅਰੇਬਾਜ਼ੀ ਕੀਤੀੇ। ਇਸ ਦੇਸ਼ ਵਿਆਪੀ ਹੜਤਾਲ ਦਾ ਅਸਰ ਪੰਜਾਬ ਸਮੇਤ ਪੂਰੇ ਭਾਰਤ ਵਿਚ ਦੇਖਣ ਨੂੰ ਮਿਲਿਆ ਤੇ ਯਾਤਰੀਆਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਵੀ ਕਰਨਾ ਪਿਆ। ਪੰਜਾਬ ਵਿਚ ਕਈ ਕਿਸਾਨ ਜਥੇਬੰਦੀਆਂ ਦੇ ਕਾਰਕੁੰਨਾਂ ਵਲੋਂ ਦੁਕਾਨਦਾਰਾਂ ਨੂੰ ਆਪਣੀਆਂ ਦੁਕਾਨਾਂ ਬੰਦ ਕਰਨ ਲਈ ਕਿਹਾ ਗਿਆ। ਪੰਜਾਬ ਰੋਡਵੇਜ਼ ਦੀਆਂ ਬੱਸਾਂ ਵੀ ਸੜਕਾਂ ‘ਤੇ ਨਜ਼ਰ ਨਹੀਂ ਆਈਆਂ, ਜਿਸ ਕਾਰਨ ਸਵਾਰੀਆਂ ਖੱਜਲ ਖੁਆਰ ਹੁੰਦੀਆਂ ਦੇਖੀਆਂ ਗਈਆਂ। ਇਸਦੇ ਨਾਲ ਹੀ ਚੰਡੀਗੜ੍ਹ ਵਿਚ ਹੜਤਾਲ ਦਾ ਅਸਰ ਘੱਟ ਹੀ ਦੇਖਣ ਮਿਲਿਆ। ਪੁਲਿਸ ਵਲੋਂ ਕਿਸੇ ਅਣਸੁਖਾਵੀਂ ਨੂੰ ਵਾਪਰਨ ਤੋਂ ਰੋਕਣ ਲਈ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਹੋਏ ਸਨ।
Check Also
ਗਿਆਨੀ ਰਘਬੀਰ ਸਿੰਘ ਨਾਲ ਸੰਸਦ ਮੈਂਬਰ ਸਰਬਜੀਤ ਸਿੰਘ ਖਾਲਸਾ ਨੇ ਕੀਤੀ ਮੁਲਾਕਾਤ
ਪ੍ਰਕਾਸ਼ ਸਿੰਘ ਬਾਦਲ ਤੋਂ ਫਖਰ ਏ ਕੌਮ ਸਨਮਾਨ ਵਾਪਸ ਲੈਣ ਦੀ ਕੀਤੀ ਮੰਗ ਅੰਮਿ੍ਰਤਸਰ/ਬਿਊਰੋ ਨਿਊਜ਼ …