Breaking News
Home / ਹਫ਼ਤਾਵਾਰੀ ਫੇਰੀ / ਗੁਰਦੁਆਰਾ ਨਨਕਾਣਾ ਸਾਹਿਬ ਦੇ ਬਾਹਰ ਹੋਈ ਹੁੱਲੜਬਾਜ਼ੀ ਤੋਂ ਬਾਅਦ ਜਥੇਦਾਰ ਦੀ ਗੰਭੀਰ ਟਿੱਪਣੀ

ਗੁਰਦੁਆਰਾ ਨਨਕਾਣਾ ਸਾਹਿਬ ਦੇ ਬਾਹਰ ਹੋਈ ਹੁੱਲੜਬਾਜ਼ੀ ਤੋਂ ਬਾਅਦ ਜਥੇਦਾਰ ਦੀ ਗੰਭੀਰ ਟਿੱਪਣੀ

ਸਿੱਖ ਨਾ ਪਾਕਿਸਤਾਨ ‘ਚ ਨਾ ਭਾਰਤ ‘ਚ ਸੁਰੱਖਿਅਤ : ਗਿਆਨੀ ਹਰਪ੍ਰੀਤ ਸਿਘ
ਗਿਆਨੀ ਹਰਪ੍ਰੀਤ ਸਿੰਘ ਦੀ ਟਿੱਪਣੀ ਤੋਂ ਕੈਪਟਨ ਅਮਰਿੰਦਰ ਚਿੰਤਤ
ਅੰਮ੍ਰਿਤਸਰ : ਪਾਕਿਸਤਾਨ ਦੇ ਸੂਬਾ ਖ਼ੈਬਰ ਪਖ਼ਤੂਨਖਵਾ ਦੇ ਪਿਸ਼ਾਵਰ ਸ਼ਹਿਰ ‘ਚ ਸਿੱਖ ਨੌਜਵਾਨ ਦੀ ਗੋਲੀਆਂ ਮਾਰ ਕੇ ਕੀਤੀ ਹੱਤਿਆ ਨੂੰ ਇਕ ਗਿਣੀ-ਮਿਥੀ ਸਾਜਿਸ਼ ਦੱਸਦੇ ਹੋਏ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਜਿਸ ਤਰ੍ਹਾਂ ਨਿਸ਼ਾਨਾ ਬਣਾ ਕੇ ਸਿੱਖਾਂ ਨੂੰ ਮਾਰਿਆ ਜਾ ਰਿਹਾ ਉਸ ਨਾਲ ਉਨ੍ਹਾਂ ‘ਚ ਸਹਿਮ ਪੈਦਾ ਹੋਵੇਗਾ। ਉਨ੍ਹਾਂ ਕਿਹਾ ਕਿ ਸਿੱਖ ਨਾ ਪਾਕਿਸਤਾਨ ਤੇ ਨਾ ਹੀ ਭਾਰਤ ਵਿਚ ਸੁਰੱਖਿਅਤ ਹਨ। ਜਥੇਦਾਰ ਨੇ ਕਿਹਾ ਕਿ ਭਾਰਤ ਸਰਕਾਰ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਲਈ ਪਾਕਿਸਤਾਨ ਸਰਕਾਰ ‘ਤੇ ਦਬਾਅ ਪਾਏ ਅਤੇ ਪਾਕਿਸਤਾਨ ਸਰਕਾਰ ਜ਼ਿੰਮੇਵਾਰ ਲੋਕਾਂ ਨੂੰ ਬੇਨਕਾਬ ਕਰਕੇ, ਉਨ੍ਹਾਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦੇਵੇ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀ ਟਿੱਪਣੀ ‘ਤੇ ਡੂੰਘੀ ਚਿੰਤਾ ਜ਼ਾਹਰ ਕੀਤੀ ਹੈ। ਗਿਆਨੀ ਹਰਪ੍ਰੀਤ ਸਿੰਘ ਨੇ ਪਾਕਿਸਤਾਨ ਦਾ ਜ਼ਿਕਰ ਕਰਦਿਆਂ ਕਿਹਾ ਸੀ ਕਿ ਭਾਰਤ ਵਿਚ ਵੀ ਸਿੱਖ ਸੁਰੱਖਿਅਤ ਨਹੀਂ ਹਨ। ਇਸ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪਾਕਿਸਤਾਨ ਦੇ ਉਲਟ, ਭਾਰਤ ਨੇ ਸਦਾ ਧਰਮ ਨਿਰਪੱਖ ਰਾਸ਼ਟਰ ਹੋਣ ‘ਤੇ ਮਾਣ ਮਹਿਸੂਸ ਕੀਤਾ ਹੈ।
ਨਨਕਾਣਾ ਸਾਹਿਬ ‘ਤੇ ਪਥਰਾਅ ਕਰਵਾਉਣ ਵਾਲਾ ਮੌਲਵੀ ਚਿਸ਼ਤੀ ਗ੍ਰਿਫ਼ਤਾਰ
ਸ੍ਰੀ ਨਨਕਾਣਾ ਸਾਹਿਬ ਬਾਹਰ ਇਤਰਾਜ਼ਯੋਗ ਸ਼ਬਦਾਵਲੀ ਇਸਤੇਮਾਲ ਕਰਨ ਵਾਲੇ ਮੌਲਵੀ ਇਮਰਾਨ ਅਲੀ ਚਿਸ਼ਤੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਉਸ ਨੇ ਸ੍ਰੀ ਨਨਕਾਣਾ ਸਾਹਿਬ ਦੇ ਸਥਾਨਕ ਲੋਕਾਂ ਨੂੰ ਵਰਗ਼ਲਾ ਕੇ ਉਨ੍ਹਾਂ ਕੋਲੋਂ ਗੁਰਦੁਆਰਾ ਸਾਹਿਬ ‘ਤੇ ਪਥਰਾਅ ਕਰਵਾਇਆ ਸੀ।
ਨਨਕਾਣਾ ਸਾਹਿਬ ਘਟਨਾ ਦੀ ਇਮਰਾਨ ਖਾਨ ਵੱਲੋਂ ਨਿੰਦਾ
ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਨਨਕਾਣਾ ਸਾਹਿਬ ਗੁਰੂਘਰ ਦੇ ਬਾਹਰ ਵਾਪਰੀ ਘਟਨਾ ਦੀ ਪੁਰਜ਼ੋਰ ਨਿੰਦਾ ਕਰਦਿਆਂ ਆਖਿਆ ਕਿ ਦੋਸ਼ੀਆਂ ਨੂੰ ਬਖਸ਼ਿਆਂ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਨਜ਼ਰੀਆ ਘੱਟ ਗਿਣਤੀਆਂ ਨੂੰ ਦਬਾਉਣ ਦਾ ਹੋ ਸਕਦਾ ਹੈ ਪਰ ਇਹ ਸਾਡਾ ਨਜ਼ਰੀਆ ਨਹੀਂ। ਉਨ੍ਹਾਂ ਕਿਹਾ ਕਿ ਇਸ ਘਟਨਾ ਪਿੱਛੇ ਜੋ ਵੀ ਲੋਕ ਹਨ ਉਨ੍ਹਾਂ ਨਾਲ ਨਰਮੀ ਨਹੀਂ ਵਰਤੀ ਜਾਵੇਗੀ।

Check Also

ਟਰੂਡੋ ਸਰਕਾਰ ਨੇ ਸਟੱਡੀ ਵੀਜ਼ਾ ਨਿਯਮ ਕੀਤੇ ਸਖਤ

ਕੈਨੇਡਾ ਪਹੁੰਚ ਕੇ ਹੁਣ ਕਾਲਜ ਨਹੀਂ ਬਦਲ ਸਕਣਗੇ ਵਿਦਿਆਰਥੀ ਟੋਰਾਂਟੋ : ਕੈਨੇਡਾ ਦੀ ਜਸਟਿਨ ਟਰੂਡੋ …