9.8 C
Toronto
Tuesday, October 21, 2025
spot_img
Homeਜੀ.ਟੀ.ਏ. ਨਿਊਜ਼ਓਟਵਾ 'ਚ ਗੋਲੀਬਾਰੀ, ਇਕ ਦੀ ਮੌਤ ਤਿੰਨ ਜ਼ਖ਼ਮੀ

ਓਟਵਾ ‘ਚ ਗੋਲੀਬਾਰੀ, ਇਕ ਦੀ ਮੌਤ ਤਿੰਨ ਜ਼ਖ਼ਮੀ

ਓਟਵਾ/ਬਿਊਰੋ ਨਿਊਜ਼ : ਓਟਵਾ ਵਿਚ ਬੁੱਧਵਾਰ ਸਵੇਰੇ ਹੋਈ ਗੋਲੀਬਾਰੀ ਵਿਚ ਇਕ ਵਿਅਕਤੀ ਦੀ ਮੌਤ ਹੋ ਗਈ ਅਤੇ 3 ਵਿਅਕਤੀ ਗੰਭੀਰ ਜ਼ਖ਼ਮੀ ਹੋ ਗਏ। ਇਹ ਘਟਨਾ ਸੰਸਦ ਦੇ ਨੇੜੇ ਵਾਪਰੀ। ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਜ਼ਖ਼ਮੀ ਵਿਅਕਤੀਆਂ ਨੂੰ ਹਸਪਤਾਲ ਪਹੁੰਚਾਇਆ। ਮੌਕੇ ਦਾ ਮੁਆਇਨਾ ਕਰ ਰਹੇ ਐਕਟਿੰਗ ਇੰਸਪੈਕਟਰ ਫਰੈਂਕੌਇਸ ਦਾਓਸਤ ਨੇ ਦੱਸਿਆ ਕਿ ਪੁਲਿਸ ਦਾ ਮੰਨਣਾ ਹੈ ਕਿ ਇਹ ਹਮਲਾ ਕਿਸੇ ਨੂੰ ਨਿਸ਼ਾਨਾ ਬਣਾਉਣ ਲਈ ਕੀਤਾ ਗਿਆ ਤੇ ਸਿਟੀ ਵਿੱਚ ਕੋਈ ਵੀ ਐਕਟਿਵ ਸ਼ੂਟਰ ਮੌਜੂਦ ਨਹੀਂ ਸੀ। ਇਸ ਘਟਨਾ ਤੋਂ ਬਾਅਦ ਨਾ ਤਾਂ ਪੁਲਿਸ ਨੇ ਕਿਸੇ ਨੂੰ ਹਿਰਾਸਤ ਵਿੱਚ ਲਿਆ ਹੈ ਤੇ ਨਾ ਹੀ ਉਨ੍ਹਾਂ ਕੋਲ ਕਿਸੇ ਅਜਿਹੇ ਵਿਅਕਤੀ ਦਾ ਵੇਰਵਾ ਹੀ ਹੈ ਜਿਸ ਦੀ ਉਨ੍ਹਾਂ ਵੱਲੋਂ ਭਾਲ ਕੀਤੀ ਜਾ ਰਹੀ ਹੈ।ਓਟਵਾ ਪੈਰਾਮੈਡਿਕਸ ਸਰਵਿਸ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਇੱਕ ਵਿਅਕਤੀ ਨੂੰ ਮੌਕੇ ਉੱਤੇ ਹੀ ਮ੍ਰਿਤਕ ਐਲਾਨ ਦਿੱਤਾ ਗਿਆ ਤੇ ਤਿੰਨ ਹੋਰਨਾਂ ਨੂੰ ਗੋਲੀਆਂ ਲੱਗਣ ਕਾਰਨ ਗੰਭੀਰ ਹਾਲਤ ਵਿੱਚ ਹਸਪਤਾਲ ਲਿਜਾਇਆ ਗਿਆ। ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਓਟਵਾ ਦੇ ਮੇਅਰ ਜਿੰਮ ਵਾਟਸਨ ਨਾਲ ਇਸ ਗੋਲੀਕਾਂਡ ਸਬੰਧੀ ਗੱਲਬਾਤ ਕੀਤੀ। ਟਰੂਡੋ ਨੇ ਆਖਿਆ ਕਿ ਇਸ ਘਟਨਾ ਵਿਚ ਜ਼ਖ਼ਮੀ ਹੋਏ ਵਿਅਕਤੀਆਂ ਲਈ ਫਿਕਰਮੰਦ ਹਨ ਤੇ ਆਸ ਕਰਦੇ ਹਨ ਕਿ ਜ਼ਖ਼ਮੀ ਹੋਏ ਤਿੰਨੇ ਵਿਅਕਤੀ ਜਲਦੀ ਤੰਦਰੁਸਤ ਹੋ ਜਾਣਗੇ। ਉਨ੍ਹਾਂ ਤੁਰੰਤ ਮੌਕੇ ਉਤੇ ਪਹੁੰਚਣ ਵਾਲੇ ਪੈਰਾਮੈਡਿਕਸ ਤੇ ਪੁਲਿਸ ਕਰਮਚਾਰੀਆਂ ਦਾ ਧੰਨਵਾਦ ਵੀ ਕੀਤਾ।

RELATED ARTICLES
POPULAR POSTS